Sikh News: "ਜਥੇਦਾਰਾਂ ਨੂੰ ਹਟਾਉਣ ਦਾ ਫੈਸਲਾ ਸੁਖਬੀਰ ਬਾਦਲ ਨੇ ਕਰਵਾਇਆ, ਹੁਣ ਸਿੱਖ ਸੰਸਥਾਵਾਂ ਤੋਂ ਇਨ੍ਹਾਂ ਨੂੰ ਕੱਢਣ ਦਾ ਆ ਗਿਆ ਵੇਲਾ"
ਬਰਾੜ ਨੇ ਕਿਹਾ ਕਿ ਉਹ ਇਸ ਫੈਸਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ ਤੇ ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਤੇ ਪੰਥ ਦਰਦੀ ਲੋਕ ਇਸ ਫੈਸਲੇ ਦੇ ਖ਼ਿਲਾਫ਼ ਖੜ੍ਹੇ ਹੋਣ ਤੇ ਰੋਸ ਪ੍ਰਦਰਸ਼ਨ ਕਰਨ ਤਾਂ ਜੋ ਇਨ੍ਹਾਂ ਤੋਂ ਸੰਸਥਾਵਾਂ ਤੋ ਬਾਹਰ ਕੀਤਾ ਜਾਵੇ
Sikh News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਮਗਰੋਂ ਨਵੇਂ ਜਥੇਦਾਰ ਥਾਪ ਦਿੱਤੇ ਹਨ। ਇਸ ਤੋਂ ਬਾਅਦ ਇੱਕਦਮ ਸਿਆਸੀ ਸਿਆਸਤ ਵਿੱਚ ਭੂਚਾਲ ਆ ਗਿਆ ਹੈ। ਇਸ ਨੂੰ ਲੈ ਕੇ ਲੀਡਰਾਂ ਦੀਆਂ ਪ੍ਰਤੀਕਿਰਿਆਵਾਂ ਦੀ ਦੌਰ ਵੀ ਸ਼ੁਰੂ ਹੋ ਗਿਆ ਹੈ।
ਇਸ ਨੂੰ ਲੈ ਕੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਤੇ ਸੁਖਬੀਰ ਬਾਦਲ ਦੇ ਸਾਬਕਾ ਸਲਾਹਕਾਰ ਚਰਨਜੀਤ ਬਰਾੜ ਨੇ ਵੀ ਵੱਡੇ ਸਵਾਲ ਖੜ੍ਹੇ ਕੀਤੇ ਹਨ। ਬਰਾੜ ਨੇ ਕਿਹਾ ਕਿ ਜਿਸ ਤਰ੍ਹਾ ਸੁਖਬੀਰ ਬਾਦਲ ਨੇ ਬਾਦਲ ਧੜੇ ਨੇ ਇਹ ਫੈਸਲਾ ਕਰਵਾਇਆ ਹੈ ਉਸ ਤੋਂ ਬਾਅਦ ਅੱਜ ਦਾ ਦਿਨ ਕਾਲੇ ਦਿਨ ਵਜੋਂ ਯਾਦ ਰੱਖਿਆ ਜਾਵੇਗਾ
ਬਰਾੜ ਨੇ ਕਿਹਾ ਕਿ ਬਾਦਲ ਧੜੇ ਨੇ ਇਹ ਫੈਸਲਾ ਕਰਵਾਇਆ ਵੀ ਉਸ ਲੀਡਰ ਤੋਂ ਹੈ ਜਿਸ ਕਰਕੇ ਹਰਿਆਣਾ ਲਈ ਵੱਖਰੀ ਸ਼੍ਰੋਮਣੀ ਕਮੇਟੀ ਬਣੀ ਹੈ। ਇਹ ਫੈਸਲਾ ਆਤਮਘਾਤੀ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਮੈਂ ਸਮੁੱਚੇ ਪੰਥਕ ਦਰਦੀਆਂ ਨੂੰ ਬੇਨਤੀ ਕਰਦਾਂ ਹਾਂ ਕਿ ਹੁਣ ਉੱਠਣ ਦਾ ਵੇਲਾ ਆ ਗਿਆ ਹੈ। ਜਿਨ੍ਹਾਂ ਚਿਰ ਬਾਦਲ ਧੜੇ ਨੂੰ ਇਨ੍ਹਾਂ ਸੰਸਥਾਵਾਂ ਤੋਂ ਬਾਹਰ ਨਹੀਂ ਕੱਢਦੇ ਉਨ੍ਹਾਂ ਸਮਾਂ ਇਹ ਵਰਤਾਰਾ ਬੰਦ ਨਹੀਂ ਹੋਵੇਗਾ
ਬਰਾੜ ਨੇ ਕਿਹਾ ਕਿ ਉਹ ਇਸ ਫੈਸਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ ਤੇ ਉਨ੍ਹਾਂ ਕਿਹਾ ਕਿ ਸਿੱਖ ਸੰਸਥਾਵਾਂ ਤੇ ਪੰਥ ਦਰਦੀ ਲੋਕ ਇਸ ਫੈਸਲੇ ਦੇ ਖ਼ਿਲਾਫ਼ ਖੜ੍ਹੇ ਹੋਣ ਤੇ ਰੋਸ ਪ੍ਰਦਰਸ਼ਨ ਕਰਨ ਤਾਂ ਜੋ ਇਨ੍ਹਾਂ ਤੋਂ ਸੰਸਥਾਵਾਂ ਤੋ ਬਾਹਰ ਕੀਤਾ ਜਾਵੇ।
ਜ਼ਿਕਰ ਕਰ ਦਈਏ ਕਿ ਸ਼੍ਰੋਮਣੀ ਕਮੇਟੀ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਜ਼ਿੰਮੇਵਾਰੀ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸੌਂਪੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕੋਲ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵਾਧੂ ਚਾਰਜ ਵੀ ਹੋਵੇਗਾ। ਇਸੇ ਤਰ੍ਹਾਂ ਗਿਆਨੀ ਬਾਬਾ ਟੇਕ ਸਿੰਘ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਏ ਜਾਣ ਮਗਰੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦਾ ਅਹੁਦਾ ਖਾਲੀ ਸੀ
ਦੱਸ ਦਈਏ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਤੇਜਾ ਸਿੰਘ ਸਮੁੰਦਰ ਹਾਲ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ। ਇਸ ਦੇ ਨਾਲ ਹੀ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਵੀ ਖਤਮ ਕਰ ਦਿੱਤੀਆਂ ਗਈਆਂ। ਅਹਿਮ ਗੱਲ ਹੈ ਕਿ ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਸਬੰਧੀ ਕੋਈ ਚਰਚਾ ਨਹੀਂ ਹੋਈ। ਇਸ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੂੰ ਵੀ ਹਟਾ ਦਿੱਤਾ ਗਿਆ ਸੀ।






















