ਚੰਡੀਗੜ੍ਹ: ਕੈਪਟਨ ਸਰਕਾਰ ਖਿਲਾਫ ਬਾਗੀ ਸੁਰਾਂ ਵਿਖਾਉਣ ਵਾਲੇ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਦੀ ਸ਼ਾਮਤ ਆ ਗਈ ਹੈ। ਹੁਣ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਮੁਸੀਬਤ ਫਸਦੇ ਵਿਖਾਈ ਦੇ ਰਹੇ ਹਨ। ਪੰਜਾਬ ਮਹਿਲਾ ਕਮਿਸ਼ਨ ਨੇ ਚੰਨੀ ਖਿਲਾਫ ਮਹਿਲਾ ਆਈਏਐਸ ਅਧਿਕਾਰੀ ਨੂੰ ਪ੍ਰੇਸ਼ਾਨ ਕਰਨ ਦੇ ਢਾਈ ਸਾਲ ਪੁਰਾਣੇ ਮਾਮਲੇ ਬਾਰੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰਕੇ ਹਫ਼ਤੇ ਅੰਦਰ ਤਾਜ਼ਾ ਸਥਿਤੀ ਬਾਰੇ ਰਿਪੋਰਟ ਤਲਬ ਕੀਤੀ ਹੈ।


ਚਰਚਾ ਹੈ ਕਿ ਨਵਜੋਤ ਸਿੱਧੂ ਖਿਲਾਫ ਵਿਜੀਲੈਂਸ ਦੀ ਕਾਰਵਾਈ ਹੋ ਸਕਦੀ ਹੈ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਵੀ ਕੈਪਟਨ ਦੇ ਨਾਂ 'ਤੇ ਕਾਰਵਾਈ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਇਲਜ਼ਾਮ ਲਾਏ ਹਨ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਿਸੇ ਸਿਆਸੀ ਸਲਾਹਕਾਰ ਤੋਂ ਧਮਕੀ ਭਰੀ ਫ਼ੋਨ ਕਾਲ ਆਈ ਹੈ।


ਦੱਸ ਦਈਏ ਕਿ ਚੰਨੀ ਨੇ ਵੀ ਬੇਅਦਬੀ ਤੇ ਗੋਲੀ ਕਾਂਡ ਦੇ ਸਾਜ਼ਿਸ਼ ਘਾੜਿਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਦਲਿਤ ਵਿਧਾਇਕਾਂ ਨਾਲ ਮੀਟਿੰਗ ਕਰਕੇ ਆਪਣੀ ਹੀ ਸਰਕਾਰ 'ਤੇ ਸਵਾਲ ਖੜ੍ਹੇ ਕੀਤੇ ਸੀ। ਇਸ ਮਗਰੋਂ ਅੱਜ ਪੰਜਾਬ ਮਹਿਲਾ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰਕੇ ਹਫ਼ਤੇ ਅੰਦਰ ਤਾਜ਼ਾ ਸਥਿਤੀ ਬਾਰੇ ਰਿਪੋਰਟ ਤਲਬ ਕੀਤੀ ਹੈ।


ਮਹਿਲਾ ਕਮਿਸ਼ਨ ਨੇ ਸਵਾਲ ਕੀਤਾ ਹੈ ਕਿ ‘ਚੰਨੀ ਵੱਲੋਂ ਕਥਿਤ ਤੌਰ ਉੱਤੇ ਮਹਿਲਾ ਆਈਏਐਸ ਅਧਿਕਾਰੀ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਢਾਈ ਸਾਲ ਪੁਰਾਣੇ ਮਾਮਲੇ ਦੀ ਜਾਂਚ ਕਿੱਥੇ ਤੱਕ ਪੁੱਜੀ ਹੈ। ਕਮਿਸ਼ਨ ਨੇ ਭਾਵੇਂ ਇਸ ਮਾਮਲੇ ’ਚ ਕੋਈ ਸ਼ਿਕਾਇਤ ਦਰਜ ਨਹੀਂ ਕਰਵਾਈ ਹੈ ਪਰ ਇੱਕ ਅਖ਼ਬਾਰ ਵਿੱਚ ਛਪੀ ਖਬਰ ਦੇ ਆਧਾਰ ਉੱਤੇ ਰਿਪੋਰਟ ਤਲਬ ਕੀਤੀ ਹੈ।


ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਮੰਤਰੀਆਂ ਤੇ ਵਿਧਾਇਕਾਂ ਵਿਚਾਲੇ ਪੈਦਾ ਹੋਈ ਬਗ਼ਾਵਤ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਤੇ ਪੁਰਾਣੇ ਮਾਮਲੇ ਖੋਲ੍ਹ ਰਹੀ ਹੈ। ਇਸ ਲਈ ਜਿਹੜਾ ਵੀ ਕਾਂਗਰਸੀ ਲੀਡਰ ਬੋਲ ਰਿਹਾ ਹੈ ਉਸ ਖਿਲਾਫ ਜਾਂਚ ਦੇ ਹੁਕਮ ਦਿੱਤੇ ਜਾ ਰਹੇ ਹਨ।


ਇਹ ਵੀ ਪੜ੍ਹੋ: Navjot Sidhu ਨਾਲ ਡਟੇ Sukhjinder Randhawa, ਕਾਂਗਰਸ 'ਚ ਵੱਡੇ ਧਮਾਕੇ ਦੇ ਆਸਾਰ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904