Punjab Election2022: ਕਾਂਗਰਸ ਪਾਰਟੀ ਜਲਦੀ ਹੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦਾ ਐਲਾਨ ਕਰਨ ਜਾ ਰਹੀ ਹੈ। ਸੀਐਮ ਉਮੀਦਵਾਰ ਲਈ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਤੇ ਚਰਨਜੀਤ ਸਿੰਘ ਚੰਨੀ ਵਿਚਾਲੇ ਸਖ਼ਤ ਟੱਕਰ ਹੈ ਪਰ ਚਰਨਜੀਤ ਚੰਨੀ (Charanjit Singh Channi) ਕਾਂਗਰਸ ਦੇ ਸੀਐਮ ਉਮੀਦਵਾਰ ਬਣਨ ਦੀ ਦੌੜ ਵਿੱਚ ਅੱਗੇ ਨਜ਼ਰ ਆ ਰਹੇ ਹਨ।


ਅੰਗਰੇਜ਼ੀ ਅਖਬਾਰ ‘ਦ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਉਮੀਦਵਾਰ ਬਣਨ ਦੀ ਦੌੜ ‘ਚ ਕਾਫੀ ਅੱਗੇ ਆ ਗਏ ਹਨ। ਹਾਲਾਂਕਿ ਕਾਂਗਰਸ ਪਾਰਟੀ ਨੂੰ ਸੀਐਮ ਉਮੀਦਵਾਰ ਦਾ ਐਲਾਨ ਕਰਨ ਵਿੱਚ ਚਾਰ ਤੋਂ ਪੰਜ ਦਿਨ ਹੋਰ ਲੱਗਣਗੇ।


ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਕਾਂਗਰਸ ਪਾਰਟੀ ਵੱਲੋਂ ਨਾਮਜ਼ਦਗੀ ਵਾਪਸ ਲੈਣ ਦੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੀ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ। ਨਾਮਜ਼ਦਗੀ ਵਾਪਸ ਲੈਣ ਦੀ ਪ੍ਰਕਿਰਿਆ 2 ਫਰਵਰੀ ਤੋਂ ਸ਼ੁਰੂ ਹੋ ਗਈ ਹੈ ਤੇ 4 ਫਰਵਰੀ ਤੱਕ ਜਾਰੀ ਰਹੇਗੀ।


ਦੱਸ ਦਈਏ ਕਿ ਮੁੱਖ ਮੰਤਰੀ ਉਮੀਦਵਾਰ ਦਾ ਐਲਾਨ ਕਰਨ ਲਈ ਕਾਂਗਰਸ ਪਾਰਟੀ ਵਰਕਰਾਂ ਤੋਂ ਇਲਾਵਾ ਵਿਧਾਇਕਾਂ, ਸੂਬਾ ਇਕਾਈ ਦੇ ਅਹੁਦੇਦਾਰਾਂ ਦੀ ਰਾਏ ਲੈ ਰਹੀ ਹੈ। ਇਨ੍ਹਾਂ ਸਾਰਿਆਂ ਨਾਲ ਫ਼ੋਨ ਕਾਲਾਂ ਰਾਹੀਂ ਸੰਪਰਕ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਪਾਰਟੀ ਦੀ ਸ਼ਕਤੀ ਐਪ 'ਤੇ ਵੀ ਵਰਕਰਾਂ ਦੀ ਰਾਏ ਲਈ ਜਾ ਰਹੀ ਹੈ।


ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਸੀਐਮ ਉਮੀਦਵਾਰ ਦੇ ਨਾਂ ਦਾ ਐਲਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਕਰਨਗੇ। ਹਾਲਾਂਕਿ ਇਹ ਤੈਅ ਨਹੀਂ ਹੈ ਕਿ ਰਾਹੁਲ ਗਾਂਧੀ ਪੰਜਾਬ ਜਾ ਕੇ ਇਸ ਦਾ ਐਲਾਨ ਕਰਨਗੇ ਜਾਂ ਦਿੱਲੀ ਤੋਂ ਹੀ ਵਰਚੁਅਲ ਰੈਲੀ ਰਾਹੀਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਗੇ।



ਇਹ ਵੀ ਪੜ੍ਹੋ: ਪੰਜਾਬੀਆਂ ਦੇ 3,76,542 ਲਾਇਸੈਂਸੀ ਹਥਿਆਰ ਜਮ੍ਹਾਂ, 3.5 ਫੀਸਦੀ ਲੋਕਾਂ ਕੋਲ ਅਜੇ ਵੀ ਅਸਲਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904