Punjab News: ਨਵੀਂ ਮੁਸ਼ਕਲ 'ਚ ਫ਼ਸੇ ਚੰਨੀ, ਗੋਆ 'ਚ ਪੰਜਾਬ ਦੀ ਜ਼ਮੀਨ ਦਿੱਤੀ ਸੀ ਸਸਤੇ ਭਾਅ, ਪੜ੍ਹੋ ਪੂਰਾ ਮਾਮਲਾ
Punjab News : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਮੁਸ਼ਕਲਾਂ ਵਿੱਚ ਘਿਰ ਸਕਦੇ ਹਨ। ਦਰਅਸਲ ਜਦੋਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਪੰਜਾਬ ਦੀ ਗੋਆ ਵਿੱਚ ਜੋ ਜ਼ਮੀਨ ਹੈ, ਉਸ ਨੂੰ ਬਹੁਤ ਹੀ ਸਸਤੇ ਰੇ
Punjab News : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਇੱਕ ਵਾਰ ਫਿਰ ਮੁਸ਼ਕਲਾਂ ਵਿੱਚ ਘਿਰ ਸਕਦੇ ਹਨ। ਦਰਅਸਲ ਜਦੋਂ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਪੰਜਾਬ ਦੀ ਗੋਆ ਵਿੱਚ ਜੋ ਜ਼ਮੀਨ ਹੈ, ਉਸ ਨੂੰ ਬਹੁਤ ਹੀ ਸਸਤੇ ਰੇਟ ‘ਤੇ ਇੱਕ ਕੰਪਨੀ ਨੂੰ ਲੀਜ਼ ‘ਤੇ ਦੇ ਦਿੱਤਾ ਸੀ। ਇਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੇ ਇਸ ਜ਼ਮੀਨ ਦੀ ਲੀਜ਼ ਰੱਦ ਕਰਨ ਲਈ ਕੰਮ ਸ਼ੁਰੂ ਕਰ ਦਿੱਤਾ ਹੈ।
ਦਰਅਸਲ ਵਿੱਚ ਇਹ ਜ਼ਮੀਨ ਉਸ ਸਮੇਂ ਦਿੱਤੀ ਗਈ ਸੀ ਜਦੋਂ ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਵਿੱਚ ਥੋੜ੍ਹਾ ਹੀ ਸਮਾਂ ਬਚਿਆ ਸੀ ਤੇ ਦੂਜੇ ਪਾਸੇ ਇਹ ਜ਼ਮੀਨ ਬਿਨਾਂ ਕਿਸੇ ਕਾਨੂੰਨੀ ਪ੍ਰਕਿਰਿਆ ਦੇ ਬਹੁਤ ਹੀ ਸਸਤੇ ਰੇਟ ’ਤੇ ਦਿੱਤੀ ਗਈ ਸੀ। ਇਸ ਦੇ ਨਾਲ ਹੀ ਇੱਕ ਬੋਰਡ ਬਣਾਇਆ ਜਾਣਾ ਸੀ, ਉਸ ਬੋਰਡ ਤੋਂ ਮਨਜ਼ੂਰੀ ਲੈਣੀ ਜ਼ਰੂਰੀ ਸੀ ਪਰ ਅਜਿਹਾ ਨਹੀਂ ਕੀਤਾ ਗਿਆ। ਹੁਣ ਇਸ ਨੂੰ ਲੈ ਕੇ ਪੰਜਾਬ ਸਰਕਾਰ ਨੇ ਇਸ ਦੀ ਜਾਂਚ ਦੇ ਹੁਕਮ ਦਿੱਤੇ ਹਨ ਤੇ ਇਸ ਜ਼ਮੀਨ ਦੀ ਲੀਜ਼ ਖਤਮ ਕਰਕੇ ਕੰਮ ਵੀ ਸ਼ੁਰੂ ਕਰ ਦਿੱਤਾ ਹੈ। ਇੱਕ ਨਵੀਂ ਕੰਪਨੀ ਨੂੰ ਸਹੀ ਰੇਟ 'ਤੇ ਲੀਜ਼ ਦੇਣ ਲਈ ਕੰਮ ਸ਼ੁਰੂ ਕਰ ਦਿੱਤਾ।
ਦਰਅਸਲ ਚਰਨਜੀਤ ਚੰਨੀ ਦੇ ਕਾਰਜਕਾਲ ਦੌਰਾਨ ਗੋਆ 'ਚ ਬੀਚ ਦੇ ਕੰਢੇ ਪੰਜਾਬ ਸਰਕਾਰ ਦੀ 8 ਏਕੜ ਜ਼ੀਮਨ ਨੂੰ ਸਸਤੇ ਰੇਟ 'ਤੇ ਲੀਜ਼ ਉੱਪਰ ਦੇਣ ਦੇ ਇਲਜ਼ਾਮ ਲੱਗ ਰਹੇ ਹਨ। ਹਾਸਲ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ ਵਿੱਚ ਜਾਂਚ ਲਈ ਮੌਖਿਕ ਤੌਰ 'ਤੇ ਕਿਹਾ ਗਿਆ ਹੈ। ਵਿਜੀਲੈਂਸ ਵੱਲੋਂ ਵੀ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਜਾ ਰਹੀ ਹੈ। ਵਿਜੀਲੈਂਸ ਬਿਊਰੋ ਵੱਲੋਂ ਸੈਰ ਸਪਾਟਾ ਵਿਭਾਗ ਤੋਂ ਇਸ ਮਾਮਲੇ ਵਿੱਚ ਰਿਕਾਰਡ ਤਲਬ ਕੀਤਾ ਗਿਆ ਹੈ। ਇਹ ਜ਼ਮੀਨ ਇੱਕ ਪੰਜ ਤਾਰਾ ਹੋਟਲ ਨੂੰ ਦਿੱਤੀ ਗਈ ਸੀ। ਵਿਜੀਲੈਂਸ ਇਸ ਸਬੰਧੀ ਹਰੇਕ ਦਸਤਾਵੇਜ਼ ਨੂੰ ਜੁਟਾ ਰਹੀ ਹੈ।
ਦੱਸ ਦੇਈਏ ਕਿ ਪੰਜਾਬ ਸਰਕਾਰ ਦੀ ਗੋਆ ਬੀਚ 'ਤੇ ਅੱਠ ਏਕੜ ਦੇ ਕਰੀਬ ਜ਼ਮੀਨ ਹੈ। ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਚੰਨੀ ਸੱਭਿਆਚਾਰਕ ਵਿਭਾਗ ਦੇ ਮੰਤਰੀ ਸਨ। ਉਸ ਦੌਰਾਨ ਉਹਨਾਂ ਨੂੰ ਗੋਆ 'ਚ ਸੂਬਾ ਸਰਕਾਰ ਦੀ ਜ਼ਮੀਨ ਬਾਰੇ ਜਾਣਕਾਰੀ ਸੀ। ਕਿਉਂਕਿ ਇਸ ਦੌਰਾਨ ਕਈ ਹੋਟਲ ਕੰਪਨੀਆਂ ਪੰਜਾਬ ਸਰਕਾਰ ਨਾਲ ਸੰਪਰਕ ਸਾਧਣ ਦੇ ਯਤਨ ਕਰ ਰਹੀਆਂ ਸਨ। ਕੈਪਟਨ ਦੇ ਮੁੱਖ ਮੰਤਰੀ ਅਹੁਦੇ ਤੋਂ ਹਟਣ ਤੋਂ ਬਾਅਦ ਚੰਨੀ ਮੁੱਖ ਮੰਤਰੀ ਬਣ ਗਏ। ਉਸ ਸਮੇਂ ਇਹ ਜ਼ਮੀਨ ਇੱਕ ਪੰਜ ਤਾਰਾ ਹੋਟਲ ਨੂੰ ਲੀਜ਼ 'ਤੇ ਦਿੱਤੀ ਗਈ ਸੀ। ਇਸ ਤੋਂ ਸਰਕਾਰ ਨੂੰ ਪ੍ਰਤੀ ਏਕੜ ਇੱਕ ਲੱਖ ਰੁਪਏ ਮਿਲਦੇ ਹਨ।