ਪੜਚੋਲ ਕਰੋ

Lok Sabha Candidates Nomination: ਅੱਜ ਚਰਨਜੀਤ ਚੰਨੀ, ਰਵਨੀਤ ਬਿੱਟੂ ਸਣੇ ਆਹ 18 ਉਮੀਦਵਾਰ ਭਰਨਗੇ ਨਾਮਜ਼ਦਗੀ, ਦੇਖੋ ਪੂਰੀ ਲਿਸਟ

Lok Sabha Candidates Nomination: ਪੰਜਾਬ ਵਿੱਚ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਉਮੀਦਵਾਰ ਨਾਮਜ਼ਦਗੀਆਂ ਦਾਖਲ ਕਰ ਰਹੇ ਹਨ। ਅੱਜ 18 ਉਮੀਦਵਾਰ ਨਾਮਜ਼ਦਗੀ ਦਾਖਲ ਕਰਨਗੇ।

Lok Sabha Candidates Nomination: ਪੰਜਾਬ ਵਿੱਚ ਲੋਕ ਸਭਾ ਚੋਣਾਂ 1 ਜੂਨ ਨੂੰ ਹੋਣੀਆਂ ਹਨ ਅਤੇ ਇਸ ਤੋਂ ਪਹਿਲਾਂ ਉਮੀਦਵਾਰ ਨਾਮਜ਼ਦਗੀਆਂ ਦਾਖਲ ਕਰ ਰਹੇ ਹਨ। ਪਿਛਲੇ ਦਿਨੀਂ ਜਿੱਥੇ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੇ ਨਾਮਜ਼ਦਗੀ ਦਾਖਲ ਕੀਤੀ ਸੀ, ਤਾਂ ਉੱਥੇ ਹੀ ਅੱਜ ਅਕਸ਼ੈ ਤ੍ਰਿਤਿਆ ਵਾਲੇ ਦਿਨ 18 ਉਮੀਦਵਾਰ ਨਾਮਜ਼ਦਗੀ ਦਾਖਲ ਕਰਨਗੇ। ਮੰਨਿਆ ਜਾਂਦਾ ਹੈ ਕਿ ਅਕਸ਼ੈ ਤ੍ਰਿਤਿਆ ਵਾਲੇ ਦਿਨ ਕੰਮ ਨੇਪਰੇ ਚੜ੍ਹਦਾ ਹੈ। ਦੱਸ ਦਈਏ ਕਿ ਭਾਜਪਾ ਤੋਂ ਇਲਾਵਾ ਕਾਂਗਰਸ, ਆਪ ਅਤੇ ਅਕਾਲੀ ਦਲ ਦੇ ਕਈ ਉਮੀਦਵਾਰ ਵੀ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ। 4 ਪ੍ਰਮੁੱਖ ਸਿਆਸੀ ਪਾਰਟੀਆਂ ਦੇ ਕੁੱਲ 18 ਉਮੀਦਵਾਰ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਹਨ।

ਭਾਜਪਾ ਦੇ 6 ਉਮੀਦਵਾਰ ਭਰਨਗੇ ਨਾਮਜ਼ਦਗੀ
ਅੱਜ ਯਾਨੀ ਸ਼ੁੱਕਰਵਾਰ ਨੂੰ ਅਕਸ਼ੈ ਤ੍ਰਿਤੀਆ ਦੇ ਸ਼ੁਭ ਮੌਕੇ 'ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕੁੱਲ 6 ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਮੌਕੇ ਭਾਜਪਾ ਉਮੀਦਵਾਰਾਂ ਦੇ ਨਾਲ ਕੇਂਦਰੀ ਮੰਤਰੀਆਂ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹਿਣਗੇ। ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਸੁਸ਼ੀਲ ਕੁਮਾਰ ਰਿੰਕੂ ਨਾਲ ਨਾਮਜ਼ਦਗੀ ਦਾਖ਼ਲ ਕਰਨ ਲਈ ਸਭ ਤੋਂ ਪਹਿਲਾਂ ਸਵੇਰੇ 11.30 ਵਜੇ ਜਲੰਧਰ ਪਹੁੰਚਣਗੇ।

ਇਸ ਤੋਂ ਬਾਅਦ ਸ਼ੇਖਾਵਤ ਹੁਸ਼ਿਆਰਪੁਰ 'ਚ ਅਨੀਤਾ ਸੋਮਪ੍ਰਕਾਸ਼ ਦੀ ਨਾਮਜ਼ਦਗੀ ਭਰਨਗੇ। ਅੰਤ ਵਿੱਚ ਸ਼ੇਖਾਵਤ ਗੁਰਦਾਸਪੁਰ ਸੀਟ ਤੋਂ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸੇ ਤਰ੍ਹਾਂ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਲੁਧਿਆਣਾ ਸੀਟ ਤੋਂ ਰਵਨੀਤ ਸਿੰਘ ਬਿੱਟੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਆਉਣਗੇ। ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਰੈਨਾ ਸ੍ਰੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਮਨਜੀਤ ਸਿੰਘ ਮੰਨਾ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ। ਅਖੀਰ ਭਾਜਪਾ ਦੇ ਸੀਨੀਅਰ ਆਗੂ ਜੈ ਸ਼ੰਕਰ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਤਰਨਜੀਤ ਸਿੰਘ ਸੰਧੂ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਉਣਗੇ।

ਇਹ ਵੀ ਪੜ੍ਹੋ: Fazilka News: ਹੈੱਡ ਗ੍ਰੰਥੀ ਨੇ ਕੀਤਾ ਮੋਟਰਸਾਈਕਲ ਚੋਰੀ, ਹਸਪਤਾਲ ਸਟਾਫ ਨੇ ਫੜ ਕੇ ਕੀਤਾ ਪੁਲਿਸ ਹਵਾਲੇ

ਜਲੰਧਰ ਤੋਂ 4 ਪਾਰਟੀਆਂ ਦੇ ਉਮੀਦਵਾਰ ਭਰਨਗੇ ਨਾਮਜ਼ਦਗੀ
ਜਲੰਧਰ 'ਚ ਅੱਜ 4 ਪਾਰਟੀਆਂ ਦੇ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਜਿਸ ਵਿੱਚ ਪਹਿਲਾ ਨਾਮ ਸੁਸ਼ੀਲ ਰਿੰਕੂ ਦਾ ਹੈ। ਇਸ ਤੋਂ ਇਲਾਵਾ ਜਲੰਧਰ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਇਸ ਦਿਨ ਨਾਮਜ਼ਦਗੀ ਦਾਖਲ ਕਰਨਗੇ। ਅਖੀਰ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਕੇ.ਪੀ ਵੀ ਅੱਜ ਚੋਣ ਅਧਿਕਾਰੀ ਦੇ ਦਫ਼ਤਰ ਪਹੁੰਚ ਕੇ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਇਲਾਵਾ ਬਸਪਾ ਉਮੀਦਵਾਰ ਬਲਵਿੰਦਰ ਕੁਮਾਰ ਵੀ ਅੱਜ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ।

ਹੁਸ਼ਿਆਰਪੁਰ ਤੋਂ ‘ਆਪ’ ਉਮੀਦਵਾਰ ਡਾ: ਰਾਜ ਕੁਮਾਰ ਅਤੇ ਕਾਂਗਰਸ ਦੀ ਉਮੀਦਵਾਰ ਯਾਮਿਨੀ ਗੋਮਰ, ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਅਤੇ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੱਧੂ ਵੀ ਅੱਜ ਅਕਸ਼ੈ ਤ੍ਰਿਤੀਆ ਮੌਕੇ ਆਪਣੇ ਨਾਮਜ਼ਦਗੀ ਪੱਤਰ ਭਰਨਗੇ। ਇਸੇ ਤਰ੍ਹਾਂ ਪਟਿਆਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਐਨਕੇ ਸ਼ਰਮਾ, ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਰੰਧਾਵਾ ਵੀ ਅੱਜ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਇਲਾਵਾ ਫਤਿਹਗੜ੍ਹ ਸਾਹਿਬ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਡਾ: ਅਮਰ ਸਿੰਘ, 'ਆਪ' ਉਮੀਦਵਾਰ ਗੁਰਪ੍ਰੀਤ ਸਿੰਘ ਜੀ.ਪੀ. ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਜਤਿੰਦਰ ਸਿੰਘ ਬਿੱਟੂ ਵੀ ਅੱਜ ਨਾਮਜ਼ਦਗੀ ਦਾਖ਼ਲ ਕਰ ਸਕਦੇ ਹਨ।

ਇਹ ਵੀ ਪੜ੍ਹੋ: Amritpal Singh: ਅੰਮ੍ਰਿਤਪਾਲ ਸਿੰਘ ਨੇ ਕੀਤਾ ਹਾਈ ਕੋਰਟ ਦਾ ਰੁੱਖ, ਨਾਮਜ਼ਦਗੀ ਭਰਨ ਲਈ ਮੰਗੀ ਆਰਜ਼ੀ ਰਿਹਾਈ

ਟਾਪ ਹੈਡਲਾਈਨ

ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
Holiday : ਪੰਜਾਬ ਦੇ ਇਸ ਜ਼ਿਲ੍ਹੇ 'ਚ 20 ਅਗਸਤ ਨੂੰ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget