Kangana Controversy: ਕੰਗਨਾ ਰਣੌਤ ਦੀ ਫ਼ਿਲਮ ਐਂਮਰਜੈਂਸੀ ਨੂੰ ਲੈ ਕੇ ਵਿਵਾਦ ਲਗਾਤਾਰ ਵਧ ਰਿਹਾ ਹੈ, ਹੁਣ ਤਾਂ ਫ਼ਿਲਮ ਦੀ ਰਿਲੀਜ਼ਿੰਗ ਨੂੰ ਲੈ ਕੇ ਵੀ ਖ਼ਤਰਾ ਖੜ੍ਹਾ ਹੋ ਗਿਆ ਹੈ ਕਿਉਂਕਿ ਸੈਂਸਲ ਬੋਰਡ ਨੇ ਅਜੇ ਤੱਕ ਸਰਟੀਫਿਕੇਟ ਨਹੀਂ ਦਿੱਤਾ ਹੈ। ਇਸ ਮੁੱਦੇ ਦੇ ਵਿੱਚ ਹੁਣ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਵੀ ਕੰਗਨਾ ਉੱਤੇ ਨਿਸ਼ਾਨਾ ਸਾਧਿਆ ਹੈ।


ਮਾਨ ਦੀਆਂ ਗੱਲਾਂ ਦਾ ਗ਼ੁੱਸਾ ਨਹੀਂ ਕਰਨਾ ਚਾਹੀਦਾ


ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੰਗਨਾ ਨੂੰ ਸੀਰੀਅਸ ਲੈਣ ਦੀ ਲੋੜ ਨਹੀਂ ਤੇ ਸਿਮਰਨਜੀਤ ਸਿੰਘ ਮਾਨ ਦੀਆਂ ਗੱਲਾਂ ਦਾ ਗ਼ੁੱਸਾ ਨਹੀਂ ਕਰਨਾ ਚਾਹੀਦਾ। ਚੰਨੀ ਨੇ ਕਿਹਾ ਕਿ ਇਸ ਮਾਮਲੇ ਨੂੰ ਜ਼ਿਆਦਾ ਉਛਾਲਣ ਦੀ ਲੋੜ ਨਹੀਂ ਹੈ। ਜ਼ਿਕਰ ਕਰ ਦਈਏ ਕਿ ਚੰਨੀ ਨੇ ਇਹ ਬਿਆਨ ਪਿਛਲੇ ਦਿਨੀਂ ਕੰਗਨਾ ਰਣੌਤ ਉੱਤੇ ਸਿਰਮਜੀਤ ਸਿੰਘ ਮਾਨ ਵੱਲੋਂ ਦਿੱਤੇ ਗਏ ਵਿਵਾਦਤ  ਬਿਆਨ ਤੋਂ ਬਾਅਦ ਦਿੱਤਾ ਹੈ। ਚੰਨੀ ਨੇ ਕਿਹਾ ਕਿ ਇਸ ਮਾਮਲੇ ਦੀ ਜ਼ਿਆਦਾ ਉਛਾਲਣ ਦੀ ਲੋੜ ਨਹੀਂ ਹੈ।






ਜ਼ਿਕਰ ਕਰ ਦਈਏ ਕਿ ਸਿਰਮਜੀਤ ਸਿੰਘ ਮਾਨ ਨੇ ਵਿਵਾਦਤ ਬਿਆਨ ਦਿੰਦਿਆਂ ਕਿਹਾ ਕਿ, ਕੰਗਨਾ ਰਣੌਤ ਨੂੰ ਬਲਾਤਕਾਰ ਦਾ ਕਾਫ਼ੀ ਤਜ਼ੁਰਬਾ ਹੈ, ਉਸ ਨੂੰ ਪੁੱਛੋ ਕਿ ਬਲਾਤਾਕਰ ਕਿਵੇਂ ਹੁੰਦਾ ਹੈ। ਇਸ ਬਿਆਨ ਤੋਂ ਬਾਅਦ ਦੇਸ਼ ਭਰ ਵਿੱਚ ਇੱਕ ਨਵੀਂ ਚਰਚਾ ਛਿੜ ਗਈ ਸੀ।


ਨਹੀਂ ਰਿਲੀਜ਼ ਹੋਣ ਦਿਆਂਗੇ ਫ਼ਿਲਮ 


ਫ਼ਿਲਮ ਐਮਰਜੈਂਸੀ ਦੇ ਬਾਬਤ ਚੰਨੀ ਨੇ ਕਿਹਾ ਕਿ, ਜਿੱਥੇ ਵੀ ਸਿੱਖ ਇਤਿਹਾਸ ਨੂੰ ਫਿਲਮਾਇਆ ਜਾਣਾ ਹੈ ਉਸ ਨੂੰ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਿਖਾਕੇ ਉਸ ਦੀ ਇਜਾਜ਼ਤ ਲਈ ਜਾਣੀ ਚਾਹੀਦੀ ਹੈ। ਇਸ ਲਈ ਜੇ ਫ਼ਿਲਮ ਨੂੰ ਚਲਾਉਣਾ ਹੈ ਤਾਂ ਪਹਿਲਾਂ ਇਸ ਨੂੰ SGPC ਨੂੰ ਦਿਖਾਕੇ ਇਸ ਦੀ ਇਜਾਜ਼ਤ ਲੈਣੀ ਜ਼ਰੂਰੀ ਹੈ। ਇਸ ਦੇ ਨਾਲ ਹੀ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਫਿਲਮ ਨਹੀਂ ਚਲਾਉਣੀ ਚਾਹੀਦੀ ਤੇ ਅਸੀਂ ਚੱਲਣ ਵੀ ਨਹੀਂ ਦਿਆਂਗੇ।