ਪੜਚੋਲ ਕਰੋ

Channi Vs Mann: ਮਾਨ ਸਰਕਾਰ ਦੇ ਦਾਅਵੇ ਝੂਠੇ, ਆਉਣ ਲੱਗੇ ਬਿਜਲੀ ਦੇ ਬਿੱਲ ! ਚੰਨੀ ਨੇ ਖੋਲ੍ਹੀ ਪੋਲ

Charanjit Singh Channi: ਮਹਿਲਾਵਾਂ ਨੇ ਚੰਨੀ ਨੂੰ ਬਿਜਲੀ ਦੇ ਬਿੱਲ ਦਿਖਾਉਂਦਿਆਂ ਕਿਹਾ ਕਿ ਸਰਕਾਰ ਇਕ ਪਾਸੇ ਬਿਜਲੀ ਬਿੱਲ ਮਾਫ ਕਰਨ ਦੀਆਂ ਗੱਲਾਂ ਕਰ ਰਹੀ ਹੈ ਪਰ ਦੂਜੇ ਪਾਸੇ ਹਜ਼ਾਰਾਂ ਰੁਪਏ ਦੇ ਬਿੱਲ ਆ ਰਹੇ ਹਨ ਅਤੇ ਬਿੱਲਾਂ ਦੀ ਅਦਾਇਗੀ

Charanjit Singh Channi: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਮੋਜੂਦਾ ਪੰਜਾਬ ਸਰਕਾਰ ਦੀ ਹਰ ਗਰੰਟੀ ਜ਼ਮੀਨੀ ਪੱਧਰ ਤੇ ਖੋਖਲੀ ਸਾਬਤ ਹੋ ਰਹੀ ਹੈ ਤੇ ਇਹ ਗਰੰਟੀਆਂ ਲੋਕਾਂ ਲਈ ਪ੍ਰੇਸ਼ਾਨੀ ਦਾ ਸਬੱਬ ਬਣ ਗਈਆਂ ਹਨ। ਇਹ ਗੱਲ ਚਰਨਜੀਤ ਸਿੰਘ ਚੰਨੀ ਨੇ ਨਕੋਦਰ ਹਲਕੇ ਦੇ ਪਿੰਡ ਕਾਂਗਣਾ ਵਿੱਚ ਉਦੋਂ ਕਹੀ ਜਦੋਂ ਪਿੰਡ ਦੇ ਲੋਕਾਂ ਨੇ ਉੱਨਾਂ ਨੂੰ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲ ਦਿਖਾਏ।

ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਜਦੋ ਉਹ ਨਕੋਦਰ ਹਲਕੇ ਵਿੱਚ ਚੋਣ ਮੁਹਿੰਮ ਦੋਰਾਨ ਨਿਕਲੇ ਜਿੱਥੇ ਕਿ ਲੋਕਾਂ ਦਾ ਪੰਜਾਬ ਸਰਕਾਰ ਪ੍ਰਤੀ ਗੁੱਸਾ ਦੇਖਣ ਨੂੰ ਮਿਲਿਆ ਉੱਥੇ ਹੀ ਆਮ ਆਦਮੀ ਪਾਰਟੀ ਦੀਆ ਗਰੰਟੀਆਂ ਦੀ ਵੀ ਪੋਲ ਖੁੱਲ ਕੇ ਸਾਹਮਣੇ ਆਈ। ਉੱਨਾਂ ਦੱਸਿਆ ਕਿ ਇਸ ਇਲਾਕੇ ਵਿੱਚ ਇਕੱਠੀਆਂ ਹੋਈਆ ਲੋੜਵੰਦ ਪਰਿਵਾਰ ਦੀਆਂ ਮਹਿਲਾਵਾ ਨੇ ਦੱਸਿਆ ਕਿ ਸਰਕਾਰ ਉੱਨਾਂ ਨੂੰ ਹਜ਼ਾਰਾਂ ਰੁਪਏ ਦੇ ਬਿਜਲੀ ਦੇ ਬਿੱਲ ਭੇਜ ਰਹੀ ਹੈ ਜਿਸ ਕਾਰਨ ਉਹ ਆਰਥਿਕ ਤੇ ਮਾਨਸਿਕ ਪੱਖੋਂ ਪਰੇਸ਼ਾਨ ਚੱਲ ਰਹੇ ਹਨ।

ਇੰਨਾਂ ਮਹਿਲਾਵਾਂ ਨੇ ਚੰਨੀ ਨੂੰ ਬਿਜਲੀ ਦੇ ਬਿੱਲ ਦਿਖਾਉਂਦਿਆਂ ਕਿਹਾ ਕਿ ਸਰਕਾਰ ਇਕ ਪਾਸੇ ਬਿਜਲੀ ਬਿੱਲ ਮਾਫ ਕਰਨ ਦੀਆਂ ਗੱਲਾਂ ਕਰ ਰਹੀ ਹੈ ਪਰ ਦੂਜੇ ਪਾਸੇ ਹਜ਼ਾਰਾਂ ਰੁਪਏ ਦੇ ਬਿੱਲ ਆ ਰਹੇ ਹਨ ਅਤੇ ਬਿੱਲਾਂ ਦੀ ਅਦਾਇਗੀ ਨਾ ਕਰਨ ਕਾਰਨ ਮੀਟਰ ਵੀ ਕੱਟ ਦਿੱਤੇ ਗਏ ਹਨ।ਜਿਸ ਕਾਰਨ ਉਹ ਆਪਣੇ ਛੋਟੇ ਛੋਟੇ ਬੱਚਿਆਂ ਨਾਲ ਇਸ ਗਰਮੀ ਵਿੱਚ ਪਰੇਸ਼ਾਨ ਹੋ ਰਹੇ ਹਨ।

ਇਸ ਮੋਕੇ ਤੇ ਚਰਨਜੀਤ ਸਿੰਘ ਚੰਨੀ ਨੇ ਇੰਨਾਂ ਮਹਿਲਾਵਾਂ ਦੀਆਂ ਸਮੱਸਿਆ ਸੁਣੀਆਂ ਤੇ ਕਿਹਾ ਕਿ ਉੱਨਾਂ ਦੇ ਮੁੱਖ ਮੰਤਰੀ ਰਹਿੰਦਿਆਂ ਬਿਜਲੀ ਅਤੇ ਪਾਣੀ ਦੇ ਸਾਰੇ ਬਕਾਏ ਮਾਫ਼ ਕੀਤੇ ਗਏ ਸਨ ਪਰ ਇਸ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨਾਲ ਝੂਠ ਬੋਲਿਆ ਤੇ  ਲੋਕਾਂ ਦੇ ਹਾਜਰਾ ਰੁਪਏ ਦੇ ਬਿਜਲੀ ਦੇ ਬਿੱਲ ਆ ਰਹੇ ਹਨ।ਉੱਨਾਂ ਕਿਹਾ ਕਿ ਇਹ ਲੋਕ ਇੰਨਾਂ ਬਿੱਲਾਂ ਦੀ ਅਦਾਇਗੀ ਕਰਨ ਤੋਂ ਵੀ ਅਸਮਰੱਥ ਹਨ।

ਉੱਨਾਂ ਕਿਹਾ ਕਿ ਇੰਨਾਂ ਲੋਕਾਂ ਅਨੁਸਾਰ ਕਈ ਘਰਾਂ ਵਿੱਚ ਕੇਵਲ ਇੱਕ ਬੱਲਵ ਯਾਂ ਇਕ ਪੱਖਾਂ ਹੀ ਚੱਲਦਾ ਹੈ ਪਰ ਬਿਜਲੀ ਦੇ ਬਿੱਲ ਹਜ਼ਾਰਾਂ ਰੁਪਏ ਦੇ ਆ ਰਹੇ ਹਨ।ਚੰਨੀ ਨੇ ਕਿਹਾ ਕਿ ਇਸ ਦੋਰਾਨ ਕਿਸਾਨਾਂ ਨੇ ਵੀ ਦੱਸਿਆ ਕਿ ਬਿਜਲੀ ਦੇ ਲੰਮੇ ਲੰਮੇ ਕੱਟ ਲੱਗ ਰਹੇ ਹਨ ਤੇ ਕੇਵਲ ਚਾਰ ਘੰਟੇ ਹੀ ਬਿਜਲੀ ਮਿਲ ਰਹੀ ਹੈ ਤੇ ਉਸਦਾ ਵੀ ਕੋਈ ਸਮਾਂ ਨਹੀ ਹੈ। ਜਿਸ ਕਾਰਨ ਫਸਲਾਂ ਦੀ ਬਿਜਾਈ ਕਰਨੀ ਵੀ ਮੁਸ਼ਕਿਲ ਹੋ ਰਹੀ ਹੈ ਜਦ ਕਿ ਘਰਾਂ ਵਿੱਚ ਲੰਮੇ ਲੰਮੇ ਕੱਟ ਲੱਗ ਰਹੇ ਹਨ।


ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਸਰਕਾਰ ਨੇ ਲੋਕਾਂ ਨਾਲ ਝੂਠੇ ਵਾਦੇ ਕੀਤੇ ਤੇ ਹੁਣ ਵੀ ਝੂਠ ਦਾ ਹੀ ਪ੍ਰਚਾਰ ਕਰਕੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਜਦ ਕਿ ਜ਼ਮੀਨੀ ਪੱਧਰ ਤੇ ਲੋਕ ਇਸ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਝੂਠੇ ਮੁੱਖ ਮੰਤਰੀ ਤੋਂ ਦੁਖੀ ਹਨ। ਉੱਨਾਂ ਕਿਹਾ ਕਿ ਮੁੱਖ ਮੰਤਰੀ ਕੇਵਲ ਹਵਾਈ ਗੱਲਾਂ ਕਰ ਰਹੇ ਹਨ ਜਦ ਕਿ ਜ਼ਮੀਨੀ ਪੱਧਰ ਤੇ ਲੋਕਾਂ ਦੀਆਂ ਮੁਸ਼ਕਿਲਾ ਨੂੰ ਇਹ ਸਰਕਾਰ ਦਰਕਿਨਾਰ ਕਰ ਰਹੀ ਹੈ।


ਇਸ ਦੋਰਾਨ ਲੋਕਾਂ ਨੇ ਰਾਸ਼ਨ ਕਾਰਡ ਨਾਂ ਬਣਨਾ ਤੇ ਲਾਭਪਾਤਰੀਆਂ ਨੂੰ ਰਾਸ਼ਨ ਨਾ ਮਿਲਣ ਦੀ ਗੱਲਾਂ ਵੀ ਮੁੱਖ ਮੰਤਰੀ ਨੂੰ ਦੱਸੀਆਂ ਤੇ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲੀ।ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਇਨਾ ਲੋਕਾ ਨਾਲ ਖੜੇ ਹਨ ਤੇ ਉੱਨਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਇਹਨਾਂ ਲੋਕਾਂ ਦੀ ਪ੍ਰੇਸ਼ਾਨੀ ਦੂਰ ਨਾ ਹੋਈ ਤਾਂ ਉਹ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਣਗੇ।

 

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

ਵੀਡੀਓਜ਼

Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget