ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਖਿਲਾਫ਼ ਵਿਜੀਲੈਂਸ ਨੇ ਚਾਰਜਸ਼ੀਟ ਦਾਖਲ ਕਰ ਦਿੱਤੀ ਹੈ। ਇਸ ਚਲਾਨ ਪੇਪਰ 'ਚ ਕਾਂਗਰਸੀ ਲੀਡਰ ਕੁਸ਼ਲਦੀਪ ਸਿੰਘ ਢਿੱਲੋਂ ਨੂੰ ਲੈ ਕੇ ਪੁਲਿਸ ਨੇ ਕਈ ਵੱਡੇ ਖੁਲਾਸੇ ਕੀਤੇ ਹਨ। ਕਿ ਢਿੱਲੋਂ ਨੇ ਕਿੱਥੇ ਕਿੱਥੇ ਅਤੇ ਕਿੰਨੇ ਰੁਪਏ ਦੀ ਜਾਇਦਾਦ ਬਣਾਈ ਹੈ। 


ਵਿਜੀਲੈਂਸ ਬਿਊਰੋ ਨੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਖਿਲਾਫ਼ 1158 ਪੰਨਿਆਂ ਦਾ ਚਲਾਨ ਫਰੀਦਕੋਟ ਦੀ ਸਪੈਸ਼ਲ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਪੇਸ਼ ਕਰ ਦਿੱਤਾ ਹੈ। ਅਦਾਲਤ ਇਸ ਕੇਸ ਦੀ ਅਗਲੀ ਸੁਣਵਾਈ 19 ਜੁਲਾਈ ਨੂੰ ਕਰੇਗੀ। ਨਿਯਮਾਂ ਅਨੁਸਾਰ ਸਾਬਕਾ ਵਿਧਾਇਕ ਖ਼ਿਲਾਫ਼ 60 ਦਿਨਾਂ ਅੰਦਰ ਚਲਾਨ ਅਦਾਲਤ ਵਿੱਚ ਪੇਸ਼ ਹੋਣਾ ਲਾਜ਼ਮੀ ਸੀ ਅਤੇ ਵਿਜੀਲੈਂਸ ਨੇ ਦੋ ਦਿਨ ਪਹਿਲਾਂ ਹੀ ਚਲਾਨ ਅਦਾਲਤ ਵਿੱਚ ਪੇਸ਼ ਕਰ ਦਿੱਤਾ। 


ਕੁਸ਼ਲਦੀਪ ਸਿੰਘ ਢਿੱਲੋਂ ਇਸ ਵੇਲੇ ਨਾਭਾ ਦੀ ਜੇਲ੍ਹ 'ਚ ਬੰਦ ਹਨ ਅਤੇ ਫ਼ਰੀਦਕੋਟ ਅਦਾਲਤ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਕਰ ਚੁੱਕੀ ਹੈ। ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਚਲਾਨ ਵਿੱਚ ਖੁਲਾਸਾ ਕੀਤਾ ਹੈ ਕਿ ਕੁਸ਼ਲਦੀਪ ਸਿੰਘ ਢਿੱਲੋਂ ਨੇ ਆਪਣੇ ਸਰੋਤਾਂ ਨਾਲੋਂ 8 ਕਰੋੜ ਰੁਪਏ ਦੀ ਵੱਧ ਜਾਇਦਾਦ ਬਣਾਈ ਹੈ ਅਤੇ ਇਸ ਤੋਂ ਇਲਾਵਾ ਪਿੰਡ ਮੁਮਾਰਾ ਵਿੱਚ 12 ਏਕੜ ਬੇਨਾਮੀ ਜਾਇਦਾਦ ਖਰੀਦੀ ਹੈ।  ਵਿਜੀਲੈਂਸ ਅਨੁਸਾਰ ਵਿਧਾਇਕ ਹੁੰਦਿਆਂ ਕੁਸ਼ਲਦੀਪ ਸਿੰਘ ਢਿੱਲੋਂ ਦੀ ਜਾਇਦਾਦ ਵਿੱਚ 242 ਗੁਣਾ ਵਾਧਾ ਹੋਇਆ।


ਇਸ ਕੇਸ ਵਿੱਚ ਸਾਬਕਾ ਵਿਧਾਇਕ ਦੇ ਕਰੀਬੀ ਗੁਰਸੇਵਕ ਸਿੰਘ ਨੀਲਾ ਅਤੇ ਰਾਜਵਿੰਦਰ ਸਿੰਘ ਖ਼ਿਲਾਫ਼ ਵੀ ਪਰਚਾ ਦਰਜ ਕੀਤਾ ਗਿਆ ਸੀ ਪਰ ਵਿਜੀਲੈਂਸ ਅਜੇ ਤੱਕ ਇਨ੍ਹਾਂ ਦੋਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਸੂਚਨਾ ਅਨੁਸਾਰ ਵਿਜੀਲੈਂਸ ਇਨ੍ਹਾਂ ਦੋਵਾਂ ਮੁਲਜ਼ਮਾਂ ਚੋਂ ਇੱਕ ਨੂੰ ਵਾਅਦਾ ਮੁਆਫ਼ ਗਵਾਹ ਬਣਾਉਣ ਲਈ ਚਾਰਾਜੋਈ ਕਰ ਰਹੀ ਹੈ ਤਾਂ ਜੋ ਬੇਨਾਮੀ ਜਾਇਦਾਦ ਦੇ ਸਬੰਧ ਸਾਬਕਾ ਵਿਧਾਇਕ ਨਾਲ ਜੋੜੇ ਜਾ ਸਕਣ।


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial