ਮਨਪ੍ਰੀਤ ਕੌਰ ਦੀ ਰਿਪੋਰਟ


ਚੰਡੀਗੜ੍ਹ:  ਈਡੀ ਵੱਲੋਂ ਕੀਤੀ ਜਾ ਰਹੀ ਕਾਰਵਾਈ ਨੂੰ ਸੀਐੱਮ ਚੰਨੀ ਨੇ ਸਿਆਸੀ ਬਦਲਾਖੋਰੀ ਦੀ ਨੀਤੀ ਦੱਸਿਆ। ਈਡੀ ਵੱਲੋਂ ਸੀਐੱਮ ਚੰਨੀ ਦੇ ਰਿਸ਼ਤੇਦਾਰਾਂ ਦੇ ਘਰ ਕੀਤੀ ਜਾ ਰਹੀ ਛਾਪੇਮਾਰੀ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚੰਡੀਗੜ੍ਹ 'ਚ ਪ੍ਰੈੱਸ ਵਾਰਤਾ ਕੀਤੀ ਗਈ ਜਿੱਥੇ ਉਹਨਾਂ ਕਿਹਾ ਕਿ ਵਿਰੋਧੀ ਕੋਝੀਆਂ ਸਾਜ਼ਿਸ਼ਾਂ ਖੇਡ ਰਹੇ ਹਨ। 


ਸੀਐੱਮ ਚੰਨੀ ਨੇ ਕਿਹਾ ਕਿ ਜਦੋਂ ਚੋਣਾਂ ਆਉਂਦੀਆਂ ਹਨ ਤਾਂ ਈਡੀ ਅਤੇ ਹੋਰ ਏਜੰਸੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਇਸ ਦੌਰਾਨ ਸੀਐੱਮ ਨੇ ਕਿਹਾ ਕਿ, 'ਮੈਨੂੰ ਪਤਾ ਲੱਗਾ ਹੈ ਕਿ ਈਡੀ ਨੇ ਕਿਹਾ, "ਪ੍ਰਧਾਨ ਮੰਤਰੀ ਮੋਦੀ ਦੀ ਫਿਰੋਜ਼ਪੁਰ ਫੇਰੀ ਨੂੰ ਨਾ ਭੁੱਲੋ।" ਇਸ ਲਈ ਇਹ ਛਾਪੇਮਾਰੀ 'ਬਦਲਾਖੋਰੀ' ਦੀ ਭਾਵਨਾ  ਨੂੰ ਦਰਸਾਉਂਦੀ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਫਸਾਉਣ ਲਈ ਉਹਨਾਂ ਦੇ ਭਤੀਜੇ ਤੋਂ 24 ਘੰਟੇ ਪੁੱਛਗਿੱਛ ਕੀਤੀ ਗਈ ਪਰ ਏਜੰਸੀ ਨੂੰ ਮੇਰੇ ਖਿਲਾਫ ਕੋਈ ਸਬੂਤ ਨਹੀਂ ਮਿਲਿਆ


ਲੋਕਾਂ ਦਾ ਮੰਗਿਆ ਸਾਥ- 
ਸੀਐੱਮ ਨੇ ਕਿਹਾ ਕਿ ਪੰਜਾਬ ਨੇ ਹਰ ਜੰਗ ਦਾ ਜਵਾਬ ਦਿੱਤਾ ਹੈ ਅਤੇ ਦਿੱਲੀ ਦੀ ਇਸ ਜੰਗ ਦਾ ਜਵਾਬ ਵੀ ਅਸੀਂ ਦੇਵਾਂਗੇ। ਪੀਐੱਮ ਮੋਦੀ ਦੀ ਫੇਰੀ ਦੌਰਾਨ ਉਹਨਾਂ ਵੱਲੋਂ ਲੋਕਾਂ ਦਾ ਸਾਥ ਦਿੱਤਾ ਗਿਆ ਸੀ ਇਸ ਲਈ ਹੁਣ ਲੋਕਾਂ ਨੂੰ ਵੀ ਉਹਨਾਂ ਨਾਲ ਖੜ੍ਹਨ ਦੀ ਲੋੜ ਹੈ। ਸੀਐੱਮ ਚੰਨੀ ਦੀ ਕਹਿਣਾ ਹੈ ਕਿ ਚੋਣਾਂ ਨੇੜੇ ਇਹ ਸਾਜ਼ਿਸ਼ ਰਚੀ ਜਾ ਰਹੀ ਹੈ। ਕਾਂਗਰਸ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਾਂਗਰਸ ਦੀ ਸਰਕਾਰ ਆਉਣ 'ਤੇ ਇਸ ਦੀ ਵੀ ਜਾਂਚ ਕੀਤੀ ਜਾਵੇਗੀ।  



ਵਿਰੋਧੀਆਂ 'ਤੇ ਵਿੰਨ੍ਹਿਆ ਨਿਸ਼ਾਨਾ
ਸੀਐੱਮ ਚਰਨਜੀਤ ਨੇ ਕਿਹਉਹਨਾਂ ਕਿਹਾ ਕਿ ਇਹਨਾਂ ਸਾਜ਼ਿਸ਼ਾਂ ਨਾਲ ਉਹਨਾਂ ਨੂੰ ਚੋਣ ਲੜਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੀਐੱਮ ਦਾ ਕਹਿਣਾ ਹੈ ਕਿ ਇਸ ਛਾਪੇਮਾਰੀ 'ਚ ਮਿਲੀਭੁਗਤ ਹੈ ਜਿਸ 'ਚ ਕੇਜਰੀਵਾਲ, ਕੈਪਟਨ ਅਮਰਿੰਦਰ ਸਿੰਘ ਅਤੇ ਮਜੀਠੀਆ ਦਾ ਵੀ ਹੱਥ ਹੈ। ਉਹਨਾਂ ਕਿਹਾ ਕਿ,'ਜੇ ਮੇਰਾ ਰਿਸ਼ਤੇਦਾਰ ਗਲਤ ਹੈ ਤਾਂ ਉਸਨੂੰ ਫਾਂਸੀ ਦਿਓ ਪਰ ਸਾਜ਼ਿਸ਼ਾਂ ਨਾ ਕੀਤੀਆਂ ਜਾਣ।