Punjab News: ਬਠਿੰਡਾ ਤੋਂ ਇੱਕ ਅਜੀਬ ਠੱਗੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ ਵਿਅਕਤੀ ਨੇ ਖ਼ੁਦ ਨੂੰ ਵਿਧਾਇਕ ਸਤਕਾਰ ਕੌਰ ਦਾ ਪੀਏ ਦੱਸ ਕੇ 2 ਲੱਖ 20 ਹਜ਼ਾਰ ਦੀ ਠੱਗੀ ਮਾਰੀ ਹੈ ਜਿਸ ਤੋਂ ਬਾਅਦ ਪੁਲਿਸ ਨੇ ਇਹ ਕਾਰਾ ਕਰਨ ਵਾਲੇ 2 ਨੂੰ ਕਾਬੂ ਕਰ ਲਿਆ ਹੈ। ਪੁਲਿਸ ਮੁਤਾਬਕ, ਇਨ੍ਹਾਂ ਨੇ ਪਰਚਾ ਕੈਂਸਲ ਕਰਵਾਉਣ ਲਈ 2 ਲੱਖ 20 ਹਜ਼ਾਰ ਰੁਪਇਆ ਲਿਆ ਸੀ


ਪਰਚਾ ਕੈਂਸਲ ਕਰਵਾਉਣ ਬਦਲੇ ਲਏ 2 ਲੱਖ


ਇਸ ਬਾਬਤ ਜਾਣਕਾਰੀ ਦਿੰਦਿਆਂ, ਬਠਿੰਡਾ ਥਾਣਾ ਸਿਵਿਲ ਲਾਈਨ ਪੁਲਿਸ ਮੁਖੀ ਯਾਦਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਕੋਲ ਇੱਕ ਬਲਜਿੰਦਰ ਕੌਰ ਨਾਮ ਦੀ ਮਹਿਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਦੇ ਖ਼ਿਲਾਫ਼ ਥਾਣਾ ਬਲੀਆਵਲੀ ਵਿਖੇ ਇੱਕ ਮਾਮਲਾ ਦਰਜ ਸੀ ਉਸ ਨੂੰ ਕੈਂਸਲ ਕਰਵਾਉਣ ਲਈ ਸਤਨਾਮ ਸਿੰਘ ਤੇ ਅੰਗਰੇਜ ਸਿੰਘ ਨੇ ਉਸ ਕੋਲੋ 2 ਲੱਖ 20 ਹਜ਼ਾਰ ਰੁਪਏ ਲਏ ਸਨ। ਉਨ੍ਹਾਂ ਨੇ ਆਪਣੇ ਆਪ ਨੂੰ ਸਿਆਸੀ ਪਹੁੰਚ ਵਾਲਾ ਦੱਸਿਆ।


ਵਿਧਾਇਕ ਦਾ ਦੱਸਿਆ ਪੀਏ


ਉਨ੍ਹਾਂ ਕਿਹਾ ਸੀ ਕਿ ਸਾਡੀ ਅਫਸਰਾਂ ਨਾਲ ਪੂਰੀ ਗੱਲਬਾਤ ਹੈ ਅਤੇ ਜੋ ਫਿਰੋਜ਼ਪੁਰ ਤੋਂ ਵਿਧਾਇਕ ਸਤਕਾਰ ਕੌਰ ਹਨ ਉਹ ਉਨ੍ਹਾਂ ਦੇ ਘਰ ਵਾਲਾ ਹੈ ਤੇ ਪੀ ਏ ਹੈ। ਇਸ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਤੇ ਉਨ੍ਹਾਂ ਦੀ ਦੱਸੀ ਜਾਣਕਾਰੀ ਗ਼ਲਤ ਨਿਕਲੀ, ਜਿਸਦੇ ਚੱਲਦੇ ਇਹਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ ਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ