Punjab News: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦੀ ਨਤੀਜਾ ਐਲਾਨ ਦਿੱਤਾ ਗਿਆ ਹੈ ਜਿਸ ਵਿੱਚ ਪਹਿਲੇ ਤਿੰਨ ਨੰਬਰਾਂ ਉੱਤੇ ਕੁੜੀਆਂ ਨੇ ਬਾਜ਼ੀ ਮਾਰ ਹੈ ਜਿਸ ਤੋਂ ਬਾਅਦ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਸਾਬਕਾ ਸਿੱਖਿਆ ਮੰਤਰੀ ਵੱਲੋਂ ਨਾਕਾਫ਼ੀ ਦਿੱਸਿਆ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਡਾ ਦਲਜੀਤ ਚੀਮਾ ਨੇ ਟਵੀਟ ਕਰਦਿਆਂ ਕਿਹਾ, ਬੜੀ ਚੰਗੀ ਗੱਲ ਹੈ ਕਿ ਮੁੱਖ ਮੰਤਰੀ ਸਾਹਿਬ ਨੇ 12ਵੀਂ ਜਮਾਤ ਵਿੱਚ ਟਾਪ ਕਰਨ ਵਾਲੀਆਂ ਹੋਣਹਾਰ ਤਿੰਨ ਵਿਦਿਆਰਥਣਾਂ ਨੂੰ 51-51 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਪਰ ਮੈਂ ਯਾਦ ਕਰਵਾਉਣਾ ਚਾਹੁੰਦਾ ਹਾਂ ਕਿ ਪਹਿਲਾਂ 10ਵੀਂ ਵਿੱਚ ਬੋਰਡ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਨੰਬਰ ਤੇ ਆਉਣ ਵਾਲਿਆਂ ਨੂੰ ਕ੍ਰਮਵਾਰ ਇੱਕ ਲੱਖ, ਪਚੱਤਰ ਹਜ਼ਾਰ ਅਤੇ ਪੰਜਾਹ ਹਜ਼ਾਰ ਮਿਲਦਾ ਸੀ ਅਤੇ 12ਵੀਂ ਵਿੱਚ ਟਾਪ ਕਰਨ ਵਾਲੇ ਨੂੰ ਵੀ ਇਨਾਮ ਵਜੋਂ 1 ਲੱਖ ਮਿਲਦਾ ਸੀ। ਹੁਣ ਮਹਿੰਗਾਈ ਵੀ ਵੱਧ ਗਈ ਹੈ। ਸੋ ਥੋੜੀ ਜਿਹੀ ਕ੍ਰਿਪਾ ਹੋਰ ਕਰੋ ਜੀ।ਧੰਨਵਾਦੀ ਹੋਵਾਂਗਾ।
ਜ਼ਿਕਰ ਕਰ ਦਈਏ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੌਪਰਾਂ ਨੂੰ ਵਧਾਈ ਦਿੱਤੀ ਅਤੇ ਇੱਕ ਟਵੀਟ ਵਿੱਚ ਲਿਖਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ 12ਵੀਂ ਦੇ ਨਤੀਜੇ ਅੱਜ ਐਲਾਨੇ ਗਏ ਹਨ। ਸਾਰੇ ਬੱਚਿਆਂ ਨੂੰ ਮੇਰੀਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ। ਵਾਅਦੇ ਮੁਤਾਬਕ ਟਾਪਰਾਂ ਨੂੰ 51,000 ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਬੁੱਧਵਾਰ ਨੂੰ 12ਵੀਂ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਇਨ੍ਹਾਂ ਪ੍ਰੀਖਿਆਵਾਂ ਦੇ ਨਤੀਜਿਆਂ 'ਚ ਇੱਕ ਵਾਰ ਫਿਰ ਲੜਕੀਆਂ ਨੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਪਹਿਲਾ, ਦੂਜਾ ਅਤੇ ਤੀਜਾ ਦਰਜਾ ਪ੍ਰਾਪਤ ਕਰਨ ਵਾਲੀਆਂ ਤਿੰਨੋਂ ਲੜਕੀਆਂ ਹਨ। ਮਾਨਸਾ ਜ਼ਿਲ੍ਹੇ ਦੀ ਸੁਜਾਨ ਕੌਰ ਨੇ ਪਹਿਲਾ, ਬਠਿੰਡਾ ਦੀ ਸ਼੍ਰੇਆ ਸਿੰਗਲਾ ਨੇ ਦੂਜਾ ਅਤੇ ਲੁਧਿਆਣਾ ਦੀ ਨਵਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਬੁੱਧਵਾਰ ਨੂੰ 12ਵੀਂ ਬੋਰਡ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਹੈ। ਇਨ੍ਹਾਂ ਪ੍ਰੀਖਿਆਵਾਂ ਦੇ ਨਤੀਜਿਆਂ 'ਚ ਇਕ ਵਾਰ ਫਿਰ ਲੜਕੀਆਂ ਨੇ ਲੜਕਿਆਂ ਨੂੰ ਪਛਾੜ ਦਿੱਤਾ ਹੈ। ਪਹਿਲਾ, ਦੂਜਾ ਅਤੇ ਤੀਜਾ ਦਰਜਾ ਪ੍ਰਾਪਤ ਕਰਨ ਵਾਲੀਆਂ ਤਿੰਨੋਂ ਲੜਕੀਆਂ ਹਨ। ਮਾਨਸਾ ਜ਼ਿਲ੍ਹੇ ਦੀ ਸੁਜਾਨ ਕੌਰ ਨੇ ਪਹਿਲਾ, ਬਠਿੰਡਾ ਦੀ ਸ਼੍ਰੇਆ ਸਿੰਗਲਾ ਨੇ ਦੂਜਾ ਅਤੇ ਲੁਧਿਆਣਾ ਦੀ ਨਵਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਹੈ।