ਪੜਚੋਲ ਕਰੋ

Mid-day Meal: ਮਿਡ-ਡੇ-ਮੀਲ ਕੁੱਕਾਂ ਦੀਆਂ ਤਨਖ਼ਾਹਾਂ ਵਧਾਏਗੀ ਸਰਕਾਰ ! ਸਿੱਖਿਆ ਵਿਭਾਗ ਨੂੰ ਕਮੇਟੀ ਬਣਾਉਣ ਦੇ ਹੁਕਮ ਜਾਰੀ

Salaries Of Mid-day Meal Cooks: ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਲਈ ਕੁੱਕਾਂ ਦੀ ਨਿਯੁਕਤੀ ਬਾਰੇ ਸਕੂਲ ਪ੍ਰਬੰਧਕ ਕਮੇਟੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ

Salaries Of Mid-day Meal Cooks: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ  ਮਿਡ-ਡੇ-ਮੀਲ ਕੁੱਕਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਕੂਲ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਿੱਖਿਆ ਅਤੇ ਵਿੱਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਯੂਨੀਅਨ ਦੇ ਨੁਮਾਇੰਦਿਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਵੇ ਜੋ ਮਿਡ-ਡੇ-ਮੀਲ ਕੁੱਕਾਂ ਦੀ ਤਨਖ਼ਾਹ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ਬਾਰੇ ਅਧਿਐਨ ਕਰਕੇ ਆਪਣੀ ਰਿਪੋਰਟ ਪੇਸ਼ ਕਰੇ ਤਾਂ ਜੋ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ ਵਾਧਾ ਕਰਨ ਬਾਰੇ ਫ਼ੈਸਲਾ ਜਲਦੀ ਤੋਂ ਜਲਦੀ ਲਿਆ ਜਾ ਸਕੇ। 

ਸੁਖਾਵੇਂ ਮਾਹੌਲ ਵਿੱਚ ਹੋਈ ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਿਡ-ਡੇ-ਮੀਲ ਕੁੱਕ ਯੂਨੀਅਨਾਂ ਵੱਲੋਂ ਉਠਾਈਆਂ ਮੰਗਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਵਿੱਤ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਬੈਂਕਾਂ ਜਾਂ ਬੀਮਾ ਕੰਪਨੀਆਂ ਨਾਲ ਸਲਾਹ-ਮਸ਼ਵਰਾ ਕਰਕੇ ਇੱਕ ਬੀਮਾ ਪਾਲਿਸੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜੋ ਮਿਡ-ਡੇ-ਮੀਲ ਕੁੱਕਾਂ ਨੂੰ ਸਿਹਤ ਅਤੇ ਜੀਵਨ ਬੀਮਾ ਦੋਵੇਂ ਮੁਹੱਈਆ ਕਰਵਾ ਸਕਣ।

ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਮਿਡ-ਡੇ-ਮੀਲ ਲਈ ਕੁੱਕਾਂ ਦੀ ਨਿਯੁਕਤੀ ਬਾਰੇ ਸਕੂਲ ਪ੍ਰਬੰਧਕ ਕਮੇਟੀਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿੱਚ ਉਨ੍ਹਾਂ ਕੁੱਕਾਂ ਨੂੰ ਪਹਿਲ ਦਿੱਤੀ ਜਾਵੇ ਜਿਨ੍ਹਾਂ ਕੋਲ ਇਸ ਸਕੀਮ ਤਹਿਤ ਪਹਿਲਾਂ ਕੰਮ ਦਾ ਤਜਰਬਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਸਿੱਧਾ ਲਾਭ ਉਨ੍ਹਾਂ ਮਿਡ-ਡੇ-ਮੀਲ ਕੁੱਕਾਂ ਨੂੰ ਹੋਵੇਗਾ ਜਿਨ੍ਹਾਂ ਨੂੰ ਵਿਆਹ ਜਾਂ ਕਿਸੇ ਹੋਰ ਠੋਸ ਕਾਰਨ ਕਰਕੇ ਸਕੂਲ ਬਦਲਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਇੰਨ੍ਹਾਂ ਕੁੱਕਾਂ ਦੀਆਂ ਚੋਣ ਡਿਊਟੀਆਂ ਲਗਾਉਣ ਦੀ ਸੂਰਤ ਵਿੱਚ ਭੁਗਤਾਨ ਸਿੱਧਾ ਇੰਨ੍ਹਾਂ ਦੇ ਖਾਤਿਆਂ ਵਿੱਚ ਯਕੀਨੀ ਬਨਾਉਣ ਲਈ ਵੀ ਸਕੂਲ ਸਿੱਖਿਆ ਵਿਭਾਗ ਵੱਲੋਂ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਜਾਵੇ।

ਕੁੱਕ ਦੇ ਛੁੱਟੀ 'ਤੇ ਚਲੇ ਜਾਣ ਦੀ ਸੂਰਤ ਵਿੱਚ ਮਿਡ-ਡੇ-ਮੀਲ ਤਿਆਰ ਕਰਨ ਵਿੱਚ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਅਜਿਹੀ ਸਥਿਤੀ ਵਿੱਚ ਸਕੂਲ ਕਮੇਟੀਆਂ ਕੋਲ ਮੌਜੂਦ ਫੰਡਾਂ ਵਿੱਚੋਂ ਦਿਹਾੜੀ ਤੇ ਕੁੱਕ ਦਾ ਪ੍ਰਬੰਧ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਮਿਡ-ਡੇ ਮੀਲ ਕੁੱਕਾਂ ਲਈ ਐਪਰਨ, ਟੋਪੀ, ਦਸਤਾਨੇ ਆਦਿ ਦਾ ਪ੍ਰਬੰਧ ਕਰਨ ਲਈ ਵੀ ਜਲਦੀ ਤੋਂ ਜਲਦੀ ਲੋੜੀਂਦੀ ਕਾਰਵਾਈ ਕੀਤੀ ਜਾਵੇ।  

ਮੀਟਿੰਗ ਵਿੱਚ ਸਕੱਤਰ, ਸਕੂਲ ਸਿੱਖਿਆ ਕਮਲ ਕਿਸ਼ੋਰ ਯਾਦਵ, ਵਿਸ਼ੇਸ਼ ਸਕੱਤਰ-ਕਮ-ਡਾਇਰੈਕਟਰ ਜਨਰਲ, ਸਕੂਲ ਸਿੱਖਿਆ ਵਿਨੈ ਬੁਬਲਾਨੀ, ਅਤੇ ਵੱਖ-ਵੱਖ ਮਿਡ-ਡੇ ਮੀਲ ਕੁੱਕ ਯੂਨੀਅਨਾਂ ਦੇ ਆਗੂਆਂ ਵਿੱਚ ਕਰਮਚੰਦ ਚਿੰਡਾਲੀਆ, ਸੁਖਦੇਵ ਰਾਮ ਸ਼ਰਮਾ ਘੋਲੀਆ, ਹਰਜਿੰਦਰ ਕੌਰ, ਪ੍ਰਵੀਨ ਸ਼ਰਮਾ, ਪ੍ਰਵੀਨ ਬਾਲਾ ਅਤੇ ਲਖਵਿੰਦਰ ਕੌਰ ਹਾਜਿਰ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian Government: 1 ਅਪ੍ਰੈਲ ਤੋਂ ਭਾਰਤੀ ਸਰਕਾਰ ਦੇਖ ਸਕੇਗੀ ਤੁਹਾਡੇ WhatsApp ਸੁਨੇਹੇ ਅਤੇ ਈਮੇਲ! ਜਾਣੋ ਪੂਰੀ ਜਾਣਕਾਰੀ

Punjab News: ICU 'ਚ ਭਰਤੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ

ਪੰਜਾਬ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਪ੍ਰਦਰਸ਼ਨ, DC ਦਫ਼ਤਰਾਂ ਦੇ ਬਾਹਰ ਹੋਣਗੇ ਇਕੱਠੇ, ਕੇਂਦਰ-ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਸੰਘਰਸ਼

ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian Government: 1 ਅਪ੍ਰੈਲ ਤੋਂ ਭਾਰਤੀ ਸਰਕਾਰ ਦੇਖ ਸਕੇਗੀ ਤੁਹਾਡੇ WhatsApp ਸੁਨੇਹੇ ਅਤੇ ਈਮੇਲ! ਜਾਣੋ ਪੂਰੀ ਜਾਣਕਾਰੀ
Indian Government: 1 ਅਪ੍ਰੈਲ ਤੋਂ ਭਾਰਤੀ ਸਰਕਾਰ ਦੇਖ ਸਕੇਗੀ ਤੁਹਾਡੇ WhatsApp ਸੁਨੇਹੇ ਅਤੇ ਈਮੇਲ! ਜਾਣੋ ਪੂਰੀ ਜਾਣਕਾਰੀ
Punjab News: ICU 'ਚ ਭਰਤੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ
Punjab News: ICU 'ਚ ਭਰਤੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ, ਮੁਹਾਲੀ ਦੇ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ
ਪੰਜਾਬ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਪ੍ਰਦਰਸ਼ਨ, DC ਦਫ਼ਤਰਾਂ ਦੇ ਬਾਹਰ ਹੋਣਗੇ ਇਕੱਠੇ, ਕੇਂਦਰ-ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਸੰਘਰਸ਼
ਪੰਜਾਬ 'ਚ ਅੱਜ ਸੰਯੁਕਤ ਕਿਸਾਨ ਮੋਰਚਾ ਦਾ ਵੱਡਾ ਪ੍ਰਦਰਸ਼ਨ, DC ਦਫ਼ਤਰਾਂ ਦੇ ਬਾਹਰ ਹੋਣਗੇ ਇਕੱਠੇ, ਕੇਂਦਰ-ਪੰਜਾਬ ਸਰਕਾਰ ਖ਼ਿਲਾਫ਼ ਕਰਨਗੇ ਸੰਘਰਸ਼
ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
ਪੰਧੇਰ ਸਣੇ ਕਈ ਨਾਮੀ ਕਿਸਾਨ ਆਗੂ ਆਏ ਜੇਲ੍ਹ ਤੋਂ ਬਾਹਰ, ਕੇਂਦਰ ਤੇ ਸੂਬਾ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ
Punjab Weather : ਪੰਜਾਬ 'ਚ ਗਰਮੀ ਦਿਖਾਉਣ ਲੱਗੀ ਤੇਵਰ! ਲੁਧਿਆਣਾ ਰਿਹਾ ਸਭ ਤੋਂ ਗਰਮ ਸ਼ਹਿਰ, ਅੱਜ ਚੱਲਣਗੀਆਂ 35 Km ਦੀ ਰਫ਼ਤਾਰ ਨਾਲ ਹਵਾਵਾਂ

ਕਠੂਆ 'ਚ ਫੌਜ ਨੇ ਕੀਤਾ ਐਨਕਾਊਂਟਰ, 3 ਅੱਤਵਾਦੀ ਢੇਰ, 3 ਜਵਾਨ ਹੋਏ ਸ਼ਹੀਦ; ਜ਼ਖਮੀ ਹੋਏ DSP ਨੂੰ ਕੀਤਾ ਏਅਰਲਿਫਟ

ਸਰੀਰ ‘ਚ ਦਿਖਣ ਲੱਗ ਪਏ ਇਹ 5 ਬਦਲਾਅ ਤਾਂ ਸਾਵਧਾਨ! ਜ਼ਰੂਰਤ ਤੋਂ ਵੱਧ ਖਾ ਰਹੇ ਹੋ ਨਮਕ, ਤੁਰੰਤ ਕਰੋ ਸੁਧਾਰ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (28-03-2025)

Embed widget