ਪੜਚੋਲ ਕਰੋ

ਵਿੱਤੀ ਪ੍ਰਬੰਧਨ ਦੇ ਮਜ਼ਬੂਤੀਕਰਨ ਲਈ ਚੀਮਾ ਵੱਲੋਂ ਆਡਿਟ ਮੈਨੇਜਮੈਂਟ ਸਿਸਟਮ, ਪੈਨਸ਼ਨ ਮੈਨੇਜਮੈਂਟ ਮੋਡਿਊਲ ਤੇ ਈ-ਵਾਊਚਰ ਸਿਸਟਮ ਦੀ ਸ਼ੁਰੂਆਤ

ਚੀਮਾ ਨੇ ਕਿਹਾ ਕਿ ਈ-ਵਾਊਚਰ ਸਿਸਟਮ ਸਰਕਾਰੀ ਤੰਤਰ ਵਿੱਚ ਕਾਗਜ ਰਹਿਤ ਕੰਮਕਾਜ ਦੀ ਵਿਧੀ ਅਪਨਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਮੀਲ ਦਾ ਪੱਥਰ ਸਾਬਿਤ ਹੋਵੇਗਾ।

Punjan News: ਸੂਬੇ ਦੇ ਵਿੱਤੀ ਪ੍ਰਬੰਧਨ ਦੇ ਮਜਬੂਤੀਕਰਨ ਲਈ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿੱਤ ਵਿਭਾਗ ਵੱਲੋਂ ਨੈਸ਼ਨਲ ਇੰਨਫਰਮੇਟਿਵ ਸੈਂਟਰ (ਐਨ.ਆਈ.ਸੀ.) ਦੀ ਸਹਾਇਤਾ ਨਾਲ ਤਿਆਰ ਕੀਤੇ ਗਏ ਆਈ.ਟੀ. ਮੋਡੀਊਲ ’ਆਡਿਟ ਮੈਨੇਜਮੈਂਟ ਸਿਸਟਮ (ਏ.ਐਮ.ਐਸ.), ਪੈਨਸ਼ਨ ਮੈਨੇਜਮੈਂਟ ਮੋਡੀਊਲ ਅਤੇ ਈ-ਵਾਊਚਰ ਸਿਸਟਮ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਆਈ.ਟੀ. ਮੋਡਿਊਲ ਵਿੱਤੀ ਦੇਖਰੇਖ ਨੂੰ ਹੋਰ ਸੁਚਾਰੂ ਬਨਾਉਣਗੇ ਅਤੇ ਇੰਨ੍ਹਾ ਉਪਰਾਲਿਆਂ ਸਦਕਾ ਪੰਜਾਬ ਸਰਕਾਰ ਦੀ ਰਸੀਦ ਅਤੇ ਖਰਚੇ ਦੀ ਨਿਗਰਾਨੀ ਕਰਦੇ ਹੋਏ ਬੱਜਟ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਏ.ਐਮ.ਐਸ. ਰਾਹੀਂ ਆਡਿਟ ਦੇ ਕੰਮ ਵਿੱਚ ਜਿੱਥੇ ਪਾਰਦਰਸ਼ਤਾ ਅਤੇ ਤੇਜੀ ਆਵੇਗੀ ਉਥੇ ਹੀ ਆਡਿਟ ਦੀ ਨਿਰਵਿਘਨ ਨਿਗਰਾਨੀ ਹੋਣ ਨਾਲ ਵਿੱਤੀ ਮਾਮਲੇ ਨਿਯਮਾਂ ਅਨੁਸਾਰ ਨਿਪਟਾਉਣ ਸਬੰਧੀ ਜਿੰਮੇਵਾਰੀ ਤੇ ਜਵਾਬਦੇਹੀ ਵੀ ਨਿਰਧਾਰਤ ਕੀਤੀ ਜਾ ਸਕੇਗੀ।

ਪੈਨਸ਼ਨ ਮੈਨੇਜਮੈਂਟ ਮੋਡਿਊਲ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਦੇ ਲਾਗੂ ਹੋਣ ਨਾਲ ਪੈਨਸ਼ਨ ਦੇ ਕੇਸਾਂ ਦੇ ਨਿਪਟਾਰੇ ਵਿੱਚ ਸਰਲਤਾ ਅਤੇ ਤੇਜੀ ਆਉਣ ਦੇ ਨਾਲ-ਨਾਲ ਇਹ ਮੋਡਿਊਲ ਪੈਨਸ਼ਨਰਾਂ ਲਈ ਹਿਤਕਾਰੀ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਮੋਡਿਊਲ ਸਮੁੱਚੇ ਰਾਜ ਵਿੱਚ ਪੜਾਅਵਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ।

ਚੀਮਾ ਨੇ ਕਿਹਾ ਕਿ ਈ-ਵਾਊਚਰ ਸਿਸਟਮ ਸਰਕਾਰੀ ਤੰਤਰ ਵਿੱਚ ਕਾਗਜ ਰਹਿਤ ਕੰਮਕਾਜ ਦੀ ਵਿਧੀ ਅਪਨਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਮੀਲ ਦਾ ਪੱਥਰ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਾਤਾਵਰਣ ਪੱਖੀ ਫੈਸਲੇ ਨਾਲ ਖਰਚ ਵਿੱਚ ਕਟੌਤੀ ਹੋਵੇਗੀ ਅਤੇ ਰਿਕਾਰਡ ਦੀ ਸਾਂਭ-ਸੰਭਾਲ ਵਿੱਚ ਆਸਾਨੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮੋਡਿਊਲ ਨੂੰ ਵੀ ਸਾਰੇ ਰਾਜ ਵਿੱਚ ਪੜਾਅਵਾਰ ਢੰਗ ਨਾਲ ਲਾਗੂ ਕੀਤਾ ਜਾਵੇਗਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇੰਨ੍ਹਾ ਸਾਰੇ ਆਈ.ਟੀ ਮੋਡਿਊਲਾਂ ਨੂੰ ਪਰਖ ਤੋਂ ਬਾਅਦ ਹੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਇਸ ਕਾਰਜ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਵਿੱਤ ਵਿਭਾਗ ਅਤੇ ਐਨ.ਆਈ.ਸੀ. ਦੇ ਅਧਿਕਾਰੀਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਇਸ ਦਿਸ਼ਾ ਵਿੱਚ ਹੋਰ ਸੁਧਾਰ ਲਿਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੀ ਭਲਾਈ ਵਾਸਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਤੇਜੀ ਲਿਆਉਣ ਲਈ ਵਚਨਬੱਧ ਹੈ।

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget