(Source: ECI/ABP News)
ਆਜ਼ਾਦੀ ਘੁਲਾਟੀਆਂ ਨੂੰ ਪਹਿਲੀ ਅਗਸਤ ਤੋਂ ਵੱਡਾ ਤੋਹਫਾ, ਚੀਮਾ ਬੋਲੇ, ਆਜ਼ਾਦੀ ਦੇ ਸੰਘਰਸ਼ 'ਚ ਯੋਗਦਾਨ ਪਾਉਣ ਵਾਲੇ ਯੋਧਿਆਂ 'ਤੇ ਮਾਣ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਜਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 11000 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ।
![ਆਜ਼ਾਦੀ ਘੁਲਾਟੀਆਂ ਨੂੰ ਪਹਿਲੀ ਅਗਸਤ ਤੋਂ ਵੱਡਾ ਤੋਹਫਾ, ਚੀਮਾ ਬੋਲੇ, ਆਜ਼ਾਦੀ ਦੇ ਸੰਘਰਸ਼ 'ਚ ਯੋਗਦਾਨ ਪਾਉਣ ਵਾਲੇ ਯੋਧਿਆਂ 'ਤੇ ਮਾਣ Cheema says big gift to freedom fighters on 1st August 1, proud of the warriors who contributed to the freedom struggle ਆਜ਼ਾਦੀ ਘੁਲਾਟੀਆਂ ਨੂੰ ਪਹਿਲੀ ਅਗਸਤ ਤੋਂ ਵੱਡਾ ਤੋਹਫਾ, ਚੀਮਾ ਬੋਲੇ, ਆਜ਼ਾਦੀ ਦੇ ਸੰਘਰਸ਼ 'ਚ ਯੋਗਦਾਨ ਪਾਉਣ ਵਾਲੇ ਯੋਧਿਆਂ 'ਤੇ ਮਾਣ](https://feeds.abplive.com/onecms/images/uploaded-images/2023/07/19/c7c36f508fa65a8aca905774a4d512611689752661451700_original.jpg?impolicy=abp_cdn&imwidth=1200&height=675)
Punjab News: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਆਜਾਦੀ ਘੁਲਾਟੀਆਂ ਦੀ ਪੈਨਸ਼ਨ 9400 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 11000 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ 1 ਅਗਸਤ, 2023 ਤੋਂ ਲਾਗੂ ਹੋਵੇਗਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਆਜ਼ਾਦੀ ਘੁਲਾਟੀਆਂ ਦੀ ਪੈਨਸ਼ਨ ਵਿੱਚ ਵਾਧਾ ਕਰਨ ਸਬੰਧੀ ਸੁਤੰਤਰਤਾ ਸੰਗਰਾਮੀ ਭਲਾਈ ਵਿਭਾਗ ਤੋਂ ਪ੍ਰਾਪਤ ਤਜ਼ਵੀਜ ਤੇ ਵਿਚਾਰ ਕਰਦਿਆਂ ਵਿੱਤ ਵਿਭਾਗ ਵੱਲੋਂ ਇਸ ਕਾਰਜ ਲਈ ਲੋੜੀਂਦੇ ਸਾਲਾਨਾ ਦੇ ਬਜਟ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ 545 ਲਾਭਪਾਤਰੀਆਂ, ਜਿਨ੍ਹਾਂ ਵਿੱਚ ਖੁਦ ਆਜਾਦੀ ਘੁਲਾਟੀਏ, ਮ੍ਰਿਤਕ ਆਜਾਦੀ ਘੁਲਾਟੀਆਂ ਦੀਆਂ ਵਿਧਵਾਵਾਂ ਜਾਂ ਅਣਵਿਆਹੇ ਤੇ ਬੇਰੁਜ਼ਗਾਰ ਲੜਕੀਆਂ ਤੇ ਲੜਕੇ ਸ਼ਾਮਲ ਹਨ, ਨੂੰ ਸਿੱਧੇ ਤੌਰ ‘ਤੇ ਫਾਇਦਾ ਹੋਵੇਗਾ।
ਵਿੱਤ ਮੰਤਰੀ ਨੇ ਦੱਸਿਆ ਕਿ ਸਬੰਧਤ ਪ੍ਰਬੰਧਕੀ ਵਿਭਾਗ ਦੀ ਤਜ਼ਵੀਜ ਅਨੁਸਾਰ ਵਿੱਤ ਵਿਭਾਗ ਵੱਲੋਂ ਮਾਰਚ 2020 ਵਿੱਚ ਲਏ ਫੈਸਲੇ ਤਹਿਤ 1 ਅਪ੍ਰੈਲ, 2021 ਤੋਂ ਸੁਤੰਤਰਤਾ ਸੈਨਿਕ ਸਨਮਾਨ ਰਾਸ਼ੀ 7500 ਰੁਪਏ ਤੋਂ ਵਧਾ ਕੇ 9400 ਰੁਪਏ ਕਰਨ ਦਾ ਫੈਸਲਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਵਧੀ ਹੋਈ ਮਹਿੰਗਾਈ ਦੇ ਮੱਦੇਨਜ਼ਰ ਇਸ ਨੂੰ ਵਧਾ ਕੇ 11000 ਰੁਪਏ ਪ੍ਰਤੀ ਮਹੀਨਾ ਕਰਨ ਦਾ ਫੈਸਲਾ ਲਿਆ ਗਿਆ ਹੈ।
ਚੀਮਾ ਨੇ ਕਿਹਾ ਕਿ ਸਾਨੂੰ ਆਪਣੇ ਉਨ੍ਹਾਂ ਯੋਧਿਆਂ ‘ਤੇ ਮਾਣ ਹੈ ਜਿਨ੍ਹਾਂ ਸਦਕਾ ਦੇਸ਼ ਦੀ ਆਜਾਦੀ ਦੇ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲਿਆਂ ਵਿੱਚ ਪੰਜਾਬੀਆਂ ਦਾ ਨਾਮ ਪ੍ਰਮੁਖਤਾ ਨਾਲ ਲਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਉਨ੍ਹਾਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਦਾ ਮੁੱਲ ਨਹੀਂ ਉਤਾਰ ਸਕਦੇ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਉਨ੍ਹਾਂ ਦੇ ਮਾਨ-ਸਨਮਾਨ ਲਈ ਵਚਨਬੱਧ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)