ਪੜਚੋਲ ਕਰੋ

Punjab News: ਅੰਮ੍ਰਿਤਪਾਲ 'ਤੇ ਮੁੜ NSA ਲਗਾਉਣ ਨੂੰ ਲੈ ਕੇ ਡਾ.  ਚੀਮਾ ਨੇ ਸਰਕਾਰ ਨੂੰ ਘੇਰਿਆ; ਕਿਹਾ ਅਜਿਹੇ ਸਖਤ ਕਾਨੂੰਨਾਂ ਦੀ ਵਰਤੋ ਬੇਹਦ ਨਿੰਦਣਯੋਗ

Daljit Cheema Slams Punjab Govt: ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਢੇਰ ਵਿਖੇ ਪਹੁੰਚੇ ਜਿੱਥੇ ਉਹਨਾਂ ਨੇ ਪੰਜਾਬ ਸਰਕਾਰ ਨੂੰ ਘੇਰਿਆ

Daljit Cheema Slams Punjab Govt: ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਢੇਰ ਵਿਖੇ ਪਹੁੰਚੇ ਜਿੱਥੇ ਉਹਨਾਂ ਨੇ ਪੰਜਾਬ ਸਰਕਾਰ ਨੂੰ ਘੇਰਿਆ।ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਤੇ ਮੁੜ ਐਨਐਸਏ ਲਗਾਉਣ ਤੇ ਪ੍ਰਤਿਕਿਰਿਆ ਦਿੰਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਕਾਲੇ ਕਾਨੂੰਨਾਂ ਦੇ ਖਿਲਾਫ ਰਿਹਾ ਹੈ ਉਹਨਾਂ ਕਿਹਾ ਕਿ ਜੇਕਰ ਕੋਈ ਦੋਸ਼ੀ ਹੈ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਪਰ ਅਜਿਹੇ ਸਖਤ ਕਾਨੂੰਨ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਲਈ ਵਰਤਣੇ ਬੇਹਦ ਨਿੰਦਣਯੋਗ ਹੈ।

ਇਸ ਤੋਂ ਇਲਾਵਾ ਉਹਨਾਂ ਕਿਹਾ ਕਿ  ਜਿੱਥੇ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਵੱਲੋਂ ਪੰਜ ਸਾਲ ਹਲਕੇ ਦੇ ਲੋਕਾਂ ਦਾ ਹਾਲ ਤੱਕ ਨਹੀਂ ਪੁੱਛਿਆ ਗਿਆ ਉਥੇ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਹਲਕਾ ਅਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਣਦੇਖਾ ਕਰਕੇ ਹਲਕੇ ਦੇ ਲੋਕਾਂ ਨਾਲ  ਧ੍ਰੋਹ ਕਮਾਇਆ ਗਿਆ।

ਇਸ ਮੌਕੇ ਡਾ. ਚੀਮਾ ਨੇ  ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਦੇ ਚੱਲੇ ਆ ਰਹੇ ਵਿਕਾਸ ਕਾਰਜਾਂ ਤੇ ਜਿੱਥੇ ਪਿਛਲੀ ਸਰਕਾਰ ਨੇ ਆਪਣੇ ਪੱਥਰ ਲਗਾ ਕੇ ਉਦਘਾਟਨ ਕੀਤੇ ਸਨ ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਅਕਾਲੀ ਦਲ ਵੱਲੋ ਸ਼ੁਰੂ ਕੀਤੀਆਂ ਸਕੀਮਾਂ ਦੇ ਨਾਂ ਬਦਲ ਕੇ  ਵਾਹ ਵਾਹ ਖੱਟਣ ਵਿਚ ਲੱਗੇ ਹਨ। ਇਸ ਤੋਂ ਇਲਾਵਾ ਡਾ. ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋ ਲੋਕਾਂ ਨਾਲ ਚੋਣਾਂ ਸਮੇਂ ਵੱਡੇ ਵੱਡੇ ਵਾਅਦੇ ਕੀਤੇ ਗਏ ਸੀ ਹੁਣ  ਆਮ ਆਦਮੀ ਪਾਰਟੀ ਦੇ ਲੀਡਰ ਉਹਨਾਂ ਵਾਅਦਿਆਂ ਨੂੰ ਭੁੱਲ ਚੁੱਕੇ ਹਨ। ਇਸ ਮੌਕੇ ਡਾ. ਚੀਮਾ ਨੇ ਕਿਹਾ ਕਿ ਹਲਕੇ ਅੰਦਰ  ਬੇਰੋਜ਼ਗਾਰ ਟਰੱਕ ਆਪਰੇਟਰਾਂ ਦੀ ਗੱਲ ਕੀਤੀ ਜਾਵੇ ਤਾਂ ਸਰਕਾਰ ਵੱਲੋਂ ਉਨ੍ਹਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਉਲਟਾ ਉਹਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ । ਉਨ੍ਹਾਂ ਕਿਹਾ ਕਿ ਅੱਜ ਸਾਡੇ ਹਲਕੇ ਦੇ ਪੁਲਾਂ ਦੀ ਖਸਤਾ ਹਾਲਤ ਅਤੇ ਪੁਲਾਂ ਦਾ ਬੰਦ ਹੋਣਾ ਇਹ ਸਿੱਧ ਕਰਦਾ ਹੈ ਕਿ ਇਹ ਸਰਕਾਰ ਸਮੇਂ ਮਾਈਨਿੰਗ ਕਿੰਨੇ ਵੱਡੇ ਪੱਧਰ ਤੇ ਕੀਤੀ ਜਾ ਰਹੀ ਤੇ ਹੁਣ ਲੋਕ ਇਹਨਾਂ ਦੋਵੇਂ ਪਾਰਟੀਆਂ ਤੋਂ ਜਿੱਥੇ ਸਵਾਲ ਪੁੱਛਣਗੇ ਉੱਥੇ ਹੀ ਚੋਣਾਂ ਚ ਇਹਨਾਂ ਪਾਰਟੀਆਂ ਨੂੰ ਮੂੰਹ ਨਹੀਂ ਲਾਉਣਗੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget