Daljit Cheema Slams Punjab Govt: ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਦੇ ਨਜ਼ਦੀਕੀ ਪਿੰਡ ਢੇਰ ਵਿਖੇ ਪਹੁੰਚੇ ਜਿੱਥੇ ਉਹਨਾਂ ਨੇ ਪੰਜਾਬ ਸਰਕਾਰ ਨੂੰ ਘੇਰਿਆ।ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਤੇ ਮੁੜ ਐਨਐਸਏ ਲਗਾਉਣ ਤੇ ਪ੍ਰਤਿਕਿਰਿਆ ਦਿੰਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਕਾਲੇ ਕਾਨੂੰਨਾਂ ਦੇ ਖਿਲਾਫ ਰਿਹਾ ਹੈ ਉਹਨਾਂ ਕਿਹਾ ਕਿ ਜੇਕਰ ਕੋਈ ਦੋਸ਼ੀ ਹੈ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਪਰ ਅਜਿਹੇ ਸਖਤ ਕਾਨੂੰਨ ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀਆਂ ਲਈ ਵਰਤਣੇ ਬੇਹਦ ਨਿੰਦਣਯੋਗ ਹੈ।
ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਜਿੱਥੇ ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਵੱਲੋਂ ਪੰਜ ਸਾਲ ਹਲਕੇ ਦੇ ਲੋਕਾਂ ਦਾ ਹਾਲ ਤੱਕ ਨਹੀਂ ਪੁੱਛਿਆ ਗਿਆ ਉਥੇ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਹਲਕਾ ਅਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਣਦੇਖਾ ਕਰਕੇ ਹਲਕੇ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਗਿਆ।
ਇਸ ਮੌਕੇ ਡਾ. ਚੀਮਾ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਦੇ ਚੱਲੇ ਆ ਰਹੇ ਵਿਕਾਸ ਕਾਰਜਾਂ ਤੇ ਜਿੱਥੇ ਪਿਛਲੀ ਸਰਕਾਰ ਨੇ ਆਪਣੇ ਪੱਥਰ ਲਗਾ ਕੇ ਉਦਘਾਟਨ ਕੀਤੇ ਸਨ ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਵੀ ਅਕਾਲੀ ਦਲ ਵੱਲੋ ਸ਼ੁਰੂ ਕੀਤੀਆਂ ਸਕੀਮਾਂ ਦੇ ਨਾਂ ਬਦਲ ਕੇ ਵਾਹ ਵਾਹ ਖੱਟਣ ਵਿਚ ਲੱਗੇ ਹਨ। ਇਸ ਤੋਂ ਇਲਾਵਾ ਡਾ. ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋ ਲੋਕਾਂ ਨਾਲ ਚੋਣਾਂ ਸਮੇਂ ਵੱਡੇ ਵੱਡੇ ਵਾਅਦੇ ਕੀਤੇ ਗਏ ਸੀ ਹੁਣ ਆਮ ਆਦਮੀ ਪਾਰਟੀ ਦੇ ਲੀਡਰ ਉਹਨਾਂ ਵਾਅਦਿਆਂ ਨੂੰ ਭੁੱਲ ਚੁੱਕੇ ਹਨ। ਇਸ ਮੌਕੇ ਡਾ. ਚੀਮਾ ਨੇ ਕਿਹਾ ਕਿ ਹਲਕੇ ਅੰਦਰ ਬੇਰੋਜ਼ਗਾਰ ਟਰੱਕ ਆਪਰੇਟਰਾਂ ਦੀ ਗੱਲ ਕੀਤੀ ਜਾਵੇ ਤਾਂ ਸਰਕਾਰ ਵੱਲੋਂ ਉਨ੍ਹਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਉਲਟਾ ਉਹਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ । ਉਨ੍ਹਾਂ ਕਿਹਾ ਕਿ ਅੱਜ ਸਾਡੇ ਹਲਕੇ ਦੇ ਪੁਲਾਂ ਦੀ ਖਸਤਾ ਹਾਲਤ ਅਤੇ ਪੁਲਾਂ ਦਾ ਬੰਦ ਹੋਣਾ ਇਹ ਸਿੱਧ ਕਰਦਾ ਹੈ ਕਿ ਇਹ ਸਰਕਾਰ ਸਮੇਂ ਮਾਈਨਿੰਗ ਕਿੰਨੇ ਵੱਡੇ ਪੱਧਰ ਤੇ ਕੀਤੀ ਜਾ ਰਹੀ ਤੇ ਹੁਣ ਲੋਕ ਇਹਨਾਂ ਦੋਵੇਂ ਪਾਰਟੀਆਂ ਤੋਂ ਜਿੱਥੇ ਸਵਾਲ ਪੁੱਛਣਗੇ ਉੱਥੇ ਹੀ ਚੋਣਾਂ ਚ ਇਹਨਾਂ ਪਾਰਟੀਆਂ ਨੂੰ ਮੂੰਹ ਨਹੀਂ ਲਾਉਣਗੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।