Punjab News: ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਤਕਰੀਬਨ ਹਰ ਸਿਆਸੀ ਧਿਰ ਦੇ ਲੀਡਰ ਪਹੁੰਚੇ ਪਰ ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅਕਾਲੀ ਦਲ ਨੂੰ ਏਕੇ ਦਾ ਸੁਨੇਹਾ ਦਿੱਤਾ ਸੀ ਉਸ ਨੂੰ ਲੈ ਕੇ ਹੁਣ ਸਿਆਸਤ ਗਰਮ ਹੋ ਗਈ ਹੈ। ਇਸ ਬਿਆਨ ਤੋਂ ਬਾਅਦ ਪੰਜਾਬ ਦੇ ਖ਼ਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਡਾ ਦਾਅਵਾ ਕੀਤਾ ਹੈ।
ਇਸ ਨੂੰ ਲੈ ਕੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਾਖੜ ਪਹਿਲਾਂ ਕਾਂਗਰਸ ਵਿੱਚ ਸਨ ਅਤੇ ਫਿਰ ਭਾਜਪਾ ਦੇ ਮੁਖੀ ਬਣੇ। ਹੁਣ ਉਨ੍ਹਾਂ ਦਾ ਮੂਡ ਬਦਲ ਗਿਆ ਹੋਵੇਗਾ ਕਿ ਹੁਣ ਉਹ ਅਕਾਲੀ ਦਲ ਵਿੱਚ ਸ਼ਾਮਲ ਹੋਣ ਬਾਰੇ ਸੋਚ ਰਹੇ ਹਨ। ਸਰਕਾਰ ਕਦੇ ਨਹੀਂ ਆਈ। ਇਸੇ ਲਈ ਉਹ ਇਹ ਬਿਆਨ ਦੇ ਰਹੇ ਹਨ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਅਕਾਲੀ ਦਲ ਅਤੇ ਕਾਂਗਰਸ ਦੇ ਲੋਕ ਨਹੀਂ ਚਾਹੁੰਦੇ ਕਿ ਨਸ਼ਾ ਖਤਮ ਹੋਵੇ। ਮੈਨੂੰ ਲੱਗਦਾ ਹੈ ਕਿ ਬਹੁਤ ਸਾਰੇ ਕਾਂਗਰਸੀਆਂ ਅਤੇ ਅਕਾਲੀਆਂ ਦਾ ਡੋਪ ਟੈਸਟ ਕਰਵਾਉਣਾ ਪਵੇਗਾ।
ਦੱਸ ਦਈਏ ਕਿ ਲੰਘੇ ਕੱਲ੍ਹ ਸੁਨੀਲ ਜਾਖੜ ਨੇ ਕਿਹਾ ਸੀ ਕਿ ਇੱਕ ਮਜਬੂਤ ਪੰਥਕ ਪਾਰਟੀ ਨਾ ਕੇਵਲ ਪੰਥ, ਕੌਮ ਅਤੇ ਪੰਜਾਬ ਦੀ ਜਰੂਰਤ ਹੈ ਬਲਕਿ ਇਹ ਦੇਸ਼ ਦੀ ਵੀ ਜਰੂਰਤ ਹੈ। ਸਾਰੀਆਂ ਅਕਾਲੀ ਧਿਰਾਂ ਨੂੰ ਆਪਸੀ ਹਉਮੈ ਦਾ ਤਿਆਗ ਕਰਕੇ ਕੌਮੀ ਹਿੱਤਾਂ ਲਈ ਇਕਜੁੱਟ ਹੋ ਕੇ ਪੰਥ ਅਤੇ ਪੰਜਾਬ ਲਈ ਅੱਗੇ ਆਉਣਾ ਚਾਹੀਦਾ ਹੈ। ਇਹੀ ਸੁਖਦੇਵ ਸਿੰਘ ਢੀਡਸਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇੱਥੇ ਇਹ ਯਾਦ ਰੱਖਣਾ ਹੋਵੇਗਾ ਕਿ ਕਿਤੇ ਆਪਸੀ ਮੱਤਭੇਦਾਂ ਦੇ ਚਲਦੇ ਪੰਜਾਬ ਦੀ ਮਹਾਨ ਵਿਰਾਸਤ ਦਾ ਇੰਤਕਾਲ ਕੋਈ ਹੋਰ ਹੀ ਆਪਣੇ ਨਾਮ ਨਾ ਕਰਵਾ ਜਾਵੇ ਜਿਸ ਦਾ ਖਮਿਆਜਾ ਪੰਥ, ਕੌਮ ਅਤੇ ਪੰਜਾਬ ਨੂੰ ਭੁਗਤਣਾ ਪਵੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।