Punjab News: ਕਾਂਗਰਸ ਦੇ ਸਪੰਰਕ 'ਚ ਆਪ ਦੇ ਵਿਧਾਇਕ, ਬਾਜਵਾ ਦੇ ਦਾਅਵੇ 'ਤੇ ਜੌੜਾਮਾਜਰਾ ਨੇ ਕਰ ਦਿੱਤਾ ਚੈਲੰਜ, ਕਿਹਾ-ਜ਼ੋਰ ਲਾ ਲਓ ਤਾਂ ਵੀ......!
ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੈਨੂੰ ਤਾਂ ਲਗਦਾ ਹੈ ਕਿ ਉਹ ਪ੍ਰਤਾਪ ਸਿੰਘ ਬਾਜਵਾ ਹੀ ਹੁਣ ਕਾਂਗਰਸ ਵਿੱਚ ਨਹੀਂ ਰਹਿਣਗੇ। ਉਹ ਛੇਤੀ ਹੀ ਭਾਰਤੀ ਜਨਤਾ ਪਾਰਟੀ ਵਿੱਚ ਜਾਣਗੇ ਕਿਉਂਕਿ ਉਨ੍ਹਾਂ ਦਾ ਭਰਾ ਪਹਿਲਾਂ ਹੀ ਭਾਜਪਾ ਵਿੱਚ ਹਨ।

ਅਸ਼ਰਫ ਢੁੱਡੀ ਦੀ ਰਿਪੋਰਟ
Punjab News: ਪੰਜਾਬ ਵਿਧਾਨ ਸਭਾ ਦੇ ਦੋ ਦਿਨਾਂ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਅੱਜ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ (Partap Singh Bajwa) ਵੱਲੋਂ ਦਿੱਤੇ ਗਏ ਬਿਆਨ ਨੇ ਸਿਆਸਤ ਤੇਜ਼ ਕਰ ਦਿੱਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕਿ ਆਮ ਆਦਮੀ ਪਾਰਟੀ ਦੇ ਕਈ ਵਿਧਾਇਕ ਉਨ੍ਹਾਂ ਦੇ ਸਪੰਰਕ ਵਿੱਚ ਹਨ।
ਪ੍ਰਤਾਪ ਸਿੰਘ ਬਾਜਵਾ ਨੇ ਕੀ ਕਿਹਾ
ਦਰਅਸਲ, ਪੱਤਰਕਾਰਾਂ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਪੁੱਛਿਆ ਕਿ, ਕੀ ਆਮ ਆਦਮੀ ਪਾਰਟੀ ਦੇ ਵਿਧਾਇਕ ਤੁਹਾਡੇ ਸੰਪਰਕ ਵਿੱਚ ਹਨ ਜਿਸ 'ਤੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਸੀ ਕਿ ਜਿਸ ਤਰ੍ਹਾਂ ਦਿਲਜੀਤ ਦੇ ਸ਼ੋਅ ਦੀਆਂ ਟਿਕਟਾਂ ਪਹਿਲਾਂ ਤੋਂ ਬੁੱਕ ਹੋ ਜਾਂਦੀਆਂ ਹਨ, ਉਸੇ ਤਰ੍ਹਾਂ ਕਾਂਗਰਸ ਨਾਲ ਵੀ 'ਆਪ' ਵਿਧਾਇਕਾਂ ਦੀ ਬੁਕਿੰਗ ਚੱਲ ਰਹੀ ਹੈ। ਇਸ ਤੋਂ ਬਾਅਦ ਹੁਣ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਚੇਤਨ ਸਿੰਘ ਜੌੜਾਮਾਜਰਾ ਨੇ ਮੀਡੀਆ ਦੇ ਮੁਖ਼ਾਤਬ ਹੁੰਦਿਆਂ ਕਿਹਾ ਕਿ ਪਹਿਲਾਂ ਪ੍ਰਤਾਪ ਸਿੰਘ ਬਾਜਵਾ ਕਹਿੰਦੇ ਸੀ ਕਿ ਉਨ੍ਹਾਂ ਦੇ ਸਪੰਰਕ ਵਿੱਚ 40 ਵਿਧਾਇਕ ਹਨ ਪਰ ਮੈਨੂੰ ਤਾਂ ਲਗਦਾ ਹੈ ਕਿ ਉਹ ਪ੍ਰਤਾਪ ਸਿੰਘ ਬਾਜਵਾ ਹੀ ਹੁਣ ਕਾਂਗਰਸ ਵਿੱਚ ਨਹੀਂ ਰਹਿਣਗੇ। ਉਹ ਛੇਤੀ ਹੀ ਭਾਰਤੀ ਜਨਤਾ ਪਾਰਟੀ ਵਿੱਚ ਜਾਣਗੇ ਕਿਉਂਕਿ ਉਨ੍ਹਾਂ ਦਾ ਭਰਾ ਪਹਿਲਾਂ ਹੀ ਭਾਜਪਾ ਵਿੱਚ ਹਨ।
ਜੌੜਾਮਾਜਰਾ ਨੇ ਦਾਅਵਾ ਕੀਤਾ ਕਿ ਕੋਈ ਵੀ ਵਿਧਾਇਕ ਪਾਰਟੀ ਛੱਡ ਕੇ ਨਹੀਂ ਜਾ ਰਿਹਾ ਹੈ, ਆਮ ਆਦਮੀ ਪਾਰਟੀ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੇਗੀ ਭਾਵੇਂ ਪ੍ਰਤਾਪ ਸਿੰਘ ਬਾਜਵਾ ਜਾਂ ਰਵਨੀਤ ਸਿੰਘ ਬਿੱਟੂ ਆਪਣਾ ਜ਼ੋਰ ਲਾ ਲੈਣ, ਪਰ ਕੋਈ ਕਿਸੇ ਦੀ ਜ਼ੁਬਾਨ ਨੂੰ ਰੋਕ ਥੋੜੀ ਸਕਦਾ ਹੈ।
ਇਸ ਮੌਕੇ ਜਦੋਂ ਵਿਧਾਇਕ ਤੋਂ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੇ ਪੰਜਾਬ ਦੇ ਸਕੂਲਾਂ ਦੇ ਦੌਰੇ ਬਾਬਤ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਜੇ ਕਿਸੇ ਕੋਲ ਕੋਈ ਚੰਗਾ ਸੁਝਾਅ ਹੈ ਤਾਂ ਲੈ ਲੈਣਾ ਚਾਹੀਦਾ ਹੈ, ਇਸ ਵਿੱਚ ਕੋਈ ਦਿੱਕਤ ਨਹੀਂ ਹੈ।
ਇਸ ਮੌਕੇ ਜੌੜਾਮਾਜਰਾ ਨੇ ਦਿੱਲੀ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਬਾਰੇ ਵੱਡਾ ਇਲਜ਼ਾਮ ਲਾਉਂਦਿਆ ਕਿਹਾ ਕਿ ਭਾਜਪਾ ਨੇ ਹਜ਼ਾਰਾਂ ਵੋਟਾਂ ਕੱਟ ਕੇ ਆਪਣੇ ਲੋਕਾਂ ਦੀਆਂ ਵੋਟਾਂ ਬਣਵਾਈਆਂ ਹਨ। ਭਾਜਪਾ ਨੇ ਪੈਸੇ ਤੇ ਪੁਲਿਸ ਦੀ ਦੁਰਵਰਤੋਂ ਕੀਤੀ ਹੈ। ਜੇ ਵੋਟਾਂ ਸਹੀ ਢੰਗ ਨਾਲ ਹੁੰਦੀਆਂ ਤਾਂ ਭਾਜਪਾ ਦੇ ਮਸਾਂ ਹੀ 2 ਜਾਂ 4 ਵਿਧਾਇਕ ਹੀ ਜਿੱਤਣੇ ਸਨ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
