ਅੰਮ੍ਰਿਤਸਰ: ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼ਰਧਾ ਅਤੇ ਉਤਸ਼ਾਹ ਦੇ ਨਾਲ ਮਨਾਇਆ ਗਿਆ। ਸ਼ਹੀਦਾਂ ਦੇ ਸਰਤਾਜ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਤ ਸੰਗਤਾਂ ਨੇ ਵੱਖ ਵੱਖ ਸ਼ਹਿਰਾਂ ਵਿੱਚ ਲੰਗਰ ਅਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ।
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਵੀ ਅੱਜ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਦੇਸ਼ਾਂ ਵਿਦੇਸ਼ਾਂ ਤੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀਆਂ। ਸ੍ਰੀ ਦਰਬਾਰ ਸਾਹਿਬ ਵਿਖੇ ਵੀ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਜਦ ਕਿ ਅੰਮ੍ਰਿਤਸਰ ਦੇ ਵਿੱਚ ਸਥਿਤ ਇਤਿਹਾਸਕ ਗੁਰਦੁਆਰਿਆਂ ਦੇ ਬਾਹਰ ਵੀ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਵੱਖ ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ।
ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਲਗਾਈਆਂ ਜਾਂਦੀਆਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਨੂੰ ਸੰਗਤਾਂ ਨੇ ਮਹਾਨ ਕਾਰਜ ਦੱਸਿਆ ਅਤੇ ਕਿਹਾ ਕਿ ਗੁਰੂ ਸਾਹਿਬ ਨੇ ਖੁਦ ਤੱਤੀ ਤਵੀ 'ਤੇ ਬੈਠ ਕੇ ਕਸ਼ਟ ਝੱਲੇ ਅਤੇ ਮਨੁੱਖਤਾ ਨੂੰ ਹਮੇਸ਼ਾ ਆਸ਼ੀਰਵਾਦ ਦਿੱਤਾ। ਸੰਗਤਾਂ ਨੇ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਕੁਰਬਾਨੀ ਨੂੰ ਸੰਸਾਰ ਦੀ ਸਭ ਤੋਂ ਵੱਡੀ ਅਤੇ ਅਦੁੱਤੀ ਕੁਰਬਾਨੀ ਦੱਸਿਆ ਅਤੇ ਇਸ ਤੋਂ ਸਿੱਖਿਆ ਲੈਣ ਦੀ ਅਪੀਲ ਵੀ ਕੀਤੀ ਅਤੇ ਨਾਲ ਹੀ ਗੁਰੂ ਮਹਾਰਾਜ ਦੇ ਦਰਸਾਏ ਹੋਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ।
ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ
ਏਬੀਪੀ ਸਾਂਝਾ
Updated at:
07 Jun 2019 04:24 PM (IST)
ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਲਗਾਈਆਂ ਜਾਂਦੀਆਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਨੂੰ ਸੰਗਤਾਂ ਨੇ ਮਹਾਨ ਕਾਰਜ ਦੱਸਿਆ ਅਤੇ ਕਿਹਾ ਕਿ ਗੁਰੂ ਸਾਹਿਬ ਨੇ ਖੁਦ ਤੱਤੀ ਤਵੀ 'ਤੇ ਬੈਠ ਕੇ ਕਸ਼ਟ ਝੱਲੇ ਅਤੇ ਮਨੁੱਖਤਾ ਨੂੰ ਹਮੇਸ਼ਾ ਆਸ਼ੀਰਵਾਦ ਦਿੱਤਾ।
- - - - - - - - - Advertisement - - - - - - - - -