ਫਤਿਹਗੜ੍ਹ ਸਾਹਿਬ: ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆ ਦਾ ਸ਼ਹੀਦੀ ਪੁਰਬ ਹਰ ਸਾਲ ਫਤਹਿਗੜ੍ਹ ਸਾਹਿਬ ਵਿਖੇ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਇਸ ਦੌਰਾਨ ਵੱਡੀ ਗਿਣਤੀ ਦੇ ਵਿੱਚ ਪੰਜਾਬ ਦੀਆਂ ਵੱਖ ਵੱਖ ਥਾਂਵਾਂ ਤੋਂ ਸੰਗਤ ਨਿੱਕੀਆਂ ਜਿੰਦਾਂ ਦੀ ਵੱਡੀ ਕੁਰਬਾਨੀ ਨੂੰ ਸਿੱਜਦਾ ਕਰਨ ਆਉਂਦੀ ਹੈ ਤੇ ਨਾਲ ਹੀ ਲੰਗਰ ਦਾ ਪ੍ਰਵਾਹ ਚੱਲਦਾ ਹੈ।


ਇਸ ਵਾਰ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਬਾਰਡਰ 'ਤੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਮੱਦੇਨਜ਼ਰ ਦਿੱਲੀ ਮੋਰਚੇ 'ਚ ਸ਼ਹੀਦੀ ਪੁਰਬ ਮਨਾਉਣ ਲਈ ਕੱਲ ਫਤਿਹਗੜ੍ਹ ਸਾਹਿਬ ਤੋਂ ਸੰਗਤ ਰਵਾਨਾ ਹੋਵੇਗੀ। ਜਥੇ ਦੇ ਨਾਲ ਲੰਗਰ ਲਈ ਰਸਦ, ਗਰਮ ਲੋਈਆਂ, ਗਰਮ ਜੁਰਾਬਾ, ਕੰਬਲ, ਬੂਟ, ਦਸਤਾਨੇ, ਦਵਾਈਆਂ, ਗਰਮ ਇੰਨਰ, ਗੀਜ਼ਰ ਤੇ ਹੋਰ ਸਮਾਨ ਭੇਜਿਆ ਜਾ ਰਿਹਾ ਹੈ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ