ਚੰਡੀਗੜ੍ਹ: ਸੁੱਚਾ ਸਿੰਘ ਛੋਟੇਪੁਰ ਦੀ ਆਪਣਾ ਪੰਜਾਬ ਪਾਰਟੀ ਨੇ 2017 ਵਿਧਾਨ ਸਭਾ ਚੋਣਾਂ ਲਈ ਉਮੀਦਾਵਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਪਹਿਲੀ ਸੂਚੀ ਵਿੱਚ 15 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਵੇਖੋ ਉਮੀਦਵਾਰਾਂ ਦੀ ਸੂਚੀ...


ਇਸ ਮੌਕੇ ਆਪਣਾ ਪੰਜਾਬ ਪਾਰਟੀ ਦੇ ਮੁਖੀ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਉਹ ਸਿਰਫ ਕੇਜਰੀਵਾਲ ਨੂੰ ਹਰਾਉਣ ਨਹੀਂ ਆਏ, ਬਲਕਿ ਪੰਜਾਬ ਦੀ ਸਿਆਸਤ ਨੂੰ ਬਦਲਣ ਲਈ ਮੈਦਾਨ ਵਿੱਚ ਉੱਤਰੇ ਹਨ। ਛੋਟੇਪੁਰ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ, ਕਾਂਗਰਸ ਤੇ ਅਕਾਲੀ ਦਲ ਤੋਂ ਅੱਕ ਚੁੱਕੇ ਹਨ। ਪੰਜਾਬ ਵਿੱਚ ਭ੍ਰਿਸ਼ਟਾਚਾਰ ਦਾ ਰਾਜ ਹੈ, ਪੰਜਾਬ ਦੇ ਲੋਕ ਗਲਤ ਨੀਤੀਆਂ ਲਈ ਅਕਾਲੀ ਦਲ ਨੂੰ ਕਦੇ ਵੀ ਮਾਫ ਨਹੀਂ ਕਰਨਗੇ।

ਇਸ ਮੌਕੇ ਤੇ ਛੋਟੇਪੁਰ ਨੇ ਕਿਹਾ ਕਿ ਉਹ ਨਵਜੋਤ ਸਿੰਘ ਸਿੱਧੂ ਦਾ ਆਪਣੀ ਪਾਰਟੀ ਵਿੱਚ ਸਵਾਗਤ ਕਰਦੇ ਹਨ। ਉਹ ਸਿੱਧੂ ਨੂੰ ਇਹ ਸੁਨੇਹਾ ਵੀ ਦੇਣਾ ਚਾਹੁੰਦੇ ਹਨ ਕਿ ਉਹ ਦੂਜੀਆਂ ਪਾਰਟੀਆਂ ਵੱਲ ਨਾ ਦੇਖਣ ਕਿਉਕਿ ਉਹ ਸਿੱਧੂ ਦਾ ਸਤਿਕਾਰ ਨਹੀਂ ਕਰਦੀਆਂ। ਛੋਟੇਪੁਰ ਨੇ ਕਿਹਾ ਕਿ ਸਿਮਰਜੀਤ ਸਿੰਘ ਬੈਂਸ ਨਾਲ ਵੀ ਗੱਲ ਹੋਈ ਹੈ, ਉਨ੍ਹਾਂ ਨੇ ਥੋੜਾ ਸਮਾਂ ਮੰਗਿਆ ਹੈ।