ਪੜਚੋਲ ਕਰੋ

Punjab farmers: ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨਾਲ ਸਾਂਝਾ ਕੀਤਾ ਪਰਾਲੀ ਦਾ ਗਣਿਤ

ਇੱਕ ਟਨ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਨਾਲ ਤਕਰੀਬਨ 1515 ਕਿਲੋ ਕਾਰਬਨਡਾਈਆਕਸਾਈਡ, 92 ਕਿਲੋ ਕਾਰਬਨਮੋਨੋਆਕਸਾਈਡ, 3.83 ਕਿਲੋ ਨਾਈਟ੍ਰਿਕ ਆਕਸਾਈਡ, 0.4 ਕਿਲੋ ਸਲਫਰ ਆਕਸਾਈਡ, 2.7 ਕਿਲੋ ਮੀਥੇਨ ਅਤੇ

ਫਾਜ਼ਿਲਕਾ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ: ਸੰਦੀਪ ਰਿਣਵਾਂ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਵਾਹ ਕੇ ਜਾਂ ਚੁਕਾ ਕੇ ਜ਼ਮੀਨ ਦੀ ਸਿਹਤ ਸੁਧਾਰਨ ਦੇ ਨਾਲ ਨਾਲ ਹਵਾ ਦਾ ਪ੍ਰਦੂਸ਼ਣ ਘਟਾਇਆ ਜਾ ਸਕਦਾ ਹੈ।ਝੋਨੇ ਦੀ ਪਰਾਲੀ ਬੋਝ ਨਹੀਂ ਸਗੋਂ ਮਿੱਟੀ ਦੀ ਸਿਹਤ ਸੁਧਾਰਨ ਲਈ ਪੌਸ਼ਟਿਕ ਤੱਤਾਂ ਦਾ ਖਜ਼ਾਨਾ ਹੈ ,ਜਿਸ ਨੂੰ ਅੱਗ ਲਗਾ ਕੇ ਸਾੜਣ ਦੀ ਬਜਾਏ ਖੇਤਾਂ ਵਿੱਚ ਸੰਭਾਲ ਕੇ ਕਣਕ ਜਾਂ ਹੋਰ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਫਸਲਾਂ ਦੀ ਬਿਜਾਈ ਕਰਨ ਨਾਲ ਪੈਦਾਵਾਰ ਵਿੱਚ ਵਾਧਾ ਹੁੰਦਾ ਹੈ। ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ।


ਉਨ੍ਹਾਂ ਪਰਾਲੀ ਦਾ ਗਣਿਤ ਕਿਸਾਨਾਂ ਨਾਲ ਸਾਂਝਾ ਕਰਦਿਆਂ ਕਿਹਾ ਕਿ ਇੱਕ ਏਕੜ ਰਕਬੇ ਵਿੱਚੋਂ ਤਕਰੀਬਨ ਤਿੰਨ ਟਨ ਪਰਾਲੀ ਪੈਦਾ ਹੁੰਦੀ ਹੈ।ਤਿੰਨ ਟਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ 1000 ਕਿਲੋ ਜੈਵਿਕ ਕਾਰਬਨ, 13 ਕਿਲੋ ਨਾਈਟਰੋਜਨ, 6 ਕਿਲੋ ਫਾਸਫੋਰਸ, 63 ਕਿਲੋ ਪੋਟਾਸ਼, 3.5 ਕਿਲੋ ਸਲਫਰ ਅਤੇ ਮਿੱਟੀ ਵਿਚਲੇ ਲਘੂ ਜੀਵਾਂ ਦਾ ਬਹੁਤ ਨੁਕਸਾਨ ਹੁੰਦਾ ਹੈ, ਜਿਸ ਦੀ ਬਾਜ਼ਾਰੀ ਕੀਮਤ ਤਕਰੀਬਨ 6000/- ਰੁਪਏ ਬਣਦੀ ਹੈ। ਜੇਕਰ ਪਰਾਲੀ ਨੂੰ ਖੇਤਾਂ ਵਿੱਚ ਸੰਭਾਲ ਕੇ ਕਣਕ ਦੀ ਬਿਜਾਈ ਕੀਤੀ ਜਾਵੇ ਤਾਂ ਇਸ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ।
ਉਨ੍ਹਾ ਦੱਸਿਆ ਕਿ ਖੇਤੀ ਮਾਹਿਰਾਂ ਅਨੁਸਾਰ ਪ੍ਰਤੀ ਏਕੜ ਮਿੱਟੀ ਨੂੰ 10 ਕੁਇੰਟਲ ਜੈਵਿਕ ਮਾਦਾ 14 ਕਿਲੋ ਨਾਈਟ੍ਰੋਜਨ, 63 ਕਿਲੋ ਪੋਟਾਸ਼, 7 ਕਿਲੋ ਫਾਸਫੋਰਸ ਅਤੇ 3 ਕਿਲੋ ਸਲਫ਼ਰ ਮਿਲਦੀ ਹੈ, ਜਿਸ ਦੀ ਕੀਮਤ ਲਗਭਗ 6000/- ਰੁਪਏ ਬਣਦੀ ਹੈ।ਪ੍ਰਤੀ ਏਕੜ ਕਣਕ ਦੀ ਬਿਜਾਈ ਸੁਪਰ ਸੀਡਰ ਨਾਲ ਕਿਰਾਏ ਤੇ ਕਰਨ ਨਾਲ ਲਗਭਗ 2000/- ਤੋਂ 2500/- ਰੁਪਏ ਖਰਚ ਕੀਤੇ ਜਾਂਦੇ ਹਨ,ਇਸ ਤਰ੍ਹਾਂ 3500/-ਤੋਂ4000/-ਪ੍ਰਤੀ ਏਕੜ ਮੁੱਲ ਦੇ ਪੌਸ਼ਟਿਕ ਤੱਤ ਅਤੇ ਜੈਵਿਕ ਕਾਰਬਨ ਮਿੱਟੀ ਨੂੰ ਪ੍ਰਾਪਤ ਹੋ ਜਾਂਦੇ ਹਨ ਜਦ ਕਿ ਖੇਤ ਵਿੱਚ ਪਰਾਲੀ ਨੂੰ ਸਾੜਨ ਨਾਲ ਮਿੱਟੀ ਨੂੰ ਇਹ ਲਾਭ ਨਹੀਂ ਮਿਲਦਾ ।
ਜ਼ਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ. ਸੰਦੀਪ ਰਿਣਵਾਂ ਨੇ ਅੱਗੇ ਦੱਸਿਆ ਕਿ ਖੇਤੀ ਮਾਹਿਰਾਂ ਦੀਆਂ ਰਿਪੋਰਟਾਂ ਮੁਤਾਬਿਕ ਇੱਕ ਟਨ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਨਾਲ ਤਕਰੀਬਨ 1515 ਕਿਲੋ ਕਾਰਬਨਡਾਈਆਕਸਾਈਡ, 92 ਕਿਲੋ ਕਾਰਬਨਮੋਨੋਆਕਸਾਈਡ, 3.83 ਕਿਲੋ ਨਾਈਟ੍ਰਿਕ ਆਕਸਾਈਡ, 0.4 ਕਿਲੋ ਸਲਫਰ ਆਕਸਾਈਡ, 2.7 ਕਿਲੋ ਮੀਥੇਨ ਅਤੇ 15.7 ਕਿਲੋ ਆਰਗੈਨਿਕ ਕੰਪਾਉਂਡ ਉਤਪਨ ਹੁੰਦੇ ਹਨ। ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਪੈਦਾ ਹੋਈਆਂ ਗੈਸਾਂ ਵਿੱਚ 70% ਕਾਰਬਨ ਡਾਈਅਕਸਾਈਡ,7% ਕਾਰਬਨ ਮੋਨੋਆਕਸਾਈਡ, 0.66% ਮੀਥੇਨ ਅਤੇ 2.09% ਨਾਈਟਿਕ ਆਕਸਾਈਡ ਗੈਸਾਂ ਹੁੰਦੀਆਂ ਜੋ ਬਜ਼ੁਰਗਾਂ, ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਸਿਹਤ ਲਈ ਬਹੁਤ ਘਾਤ ਸਿੱਧ ਹੁੰਦੀਆਂ ਹਨ । ਪਰਾਲੀ ਨੂੰ ਅੱਗ ਲਗਾਉਣ ਨਾਲ ਜਿਥੇ ਖੇਤਾਂ ਦੀ ਮਿੱਟੀ ਦੀ ਸਿਹਤ ਤੇ ਬੁਰਾ ਪ੍ਰਭਾਵ ਪੈਂਦਾ ਹੈ ਉਥੇ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ।ਪਰਾਲੀ ਨੂੰ ਅੱਗ ਲੱਗਣ ਕਾਰਨ ਨਿਕਲੇ ਸੂਖਮ ਕਣ ਹਵਾ ਵਿੱਚ ਮਿਲ ਕੇ ਕਈ ਪ੍ਰਕਾਰ ਦੀਆਂ ਭਿਆਨਕ ਬਿਮਾਰੀਆਂ ਜਿਵੇਂ ਦਿਲ,ਅੱਖਾਂ, ਚਮੜੀ ਅਤੇ ਸਾਹ ਆਦਿ ਦੀਆਂ ਬਿਮਾਰੀਆਂ ਦਾ ਕਾਰਨ ਬਣਦੇ ਹਨ ਜਿਸ ਨਾਲ ਬਜ਼ੁਰਗਾਂ,ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਸਿਹਤ ਪ੍ਰਭਾਵਤ ਹੁੰਦੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਸੂਖਮ ਕਣ ਪਸੂਆਂ ਖਾਸ ਕਰਕੇ ਦੁਧਾਰੂ ਪਸ਼ੂਆਂ ਲਈ ਵੀ ਬਹੁਤ ਹਾਨੀਕਾਰਕ ਹੁੰਦੇ ਹਨ। ਪਰਾਲੀ ਸਾੜਨ ਕਾਰਨ ਪੈਦਾ ਹੋਏ ਧੂੰਏਂ ਨਾਲ ਦਿਨ ਵੇਲੇ ਦੇਖਣ ਦੀ ਵੱਧ ਤੋਂ ਵੱਧ ਹੱਦ ਬਹੁਤ ਘੱਟ ਜਾਦੀ ਹੈ ਜਿਸ ਕਾਰਨ ਸੜਕੀ ਦੁਰਘਟਨਾਵਾਂ ਹੋ ਜਾਂਦੀਆਂ ਹਨ ਅਤੇ ਕਈ ਕੀਮਤੀ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ। ਅੱਗ ਲਗਾਉਣ ਨਾਲ ਸੜਕਾਂ ਕਿਨਾਰੇ ਲਗਾਏ ਦਰੱਖਤ ਸੜਕੇ ਨਸ਼ਟ ਹੋ ਜਾਂਦੇ ਹਨ। ਧੂੰਏਂ ਕਾਰਨ ਪੈਦਾ ਹੋਣ ਜ਼ਹਿਰੀਲੀਆਂ ਗੈਸਾਂ ਨਾਲ ਹੋਣ ਵਾਲੀਆਂ ਕੈਂਸਰ,ਅੱਖਾਂ, ਚਮੜੀ ਅਤੇ ਫੇਫੜਿਆਂ ਦੀਆਂ ਬਿਮਾਰੀਆਂ ਤੋਂ ਬਜੁਰਗਾਂ,ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਬਚਾਇਆ ਜਾ ਸਕਦਾ ਹੈ। ਮਿੱਟੀ ਦੀ ਸਿਹਤ ਵਿੱਚ ਸੁਧਾਰ ਹੁੰਦਾ ਹੈ,ਮਿੱਟੀ ਵਿੱਚ ਹਵਾ ਸੰਚਾਰ ਅਤੇ ਪਾਣੀ ਸੋਖਣ ਦੀ ਸਮਰੱਥਾ ਵਧਦੀ ਹੈ।ਜੈਵਿਕ ਮਾਦਾ ਵਧਣ ਨਾਲ ਭਾਰੀ ਜ਼ਮੀਨ ਭੁਰਪਰੀ ਅਤੇ ਹਲਕੀ ਜ਼ਮੀਨ ਭਾਰੀ ਹੋ ਜਾਂਦੀ ਹੈ।ਮਿੱਟੀ ਵਿੱਚ ਸੂਖਮ ਜੀਵਾਂ ਦੀ ਗਿਣਤੀ ਵਧਣ ਨਾਲ ਮਿੱਟੀ ਦੇ ਜੈਵਿਕ ਗੁਣਾਂ ਵਿਚ ਵਾਧਾ ਹੁੰਦਾ ਹੈ ਜਿਸ ਨਾਲ ਕਣਕ ,ਝੋਨੇ ਜਾਂ ਹੋਰ ਫ਼ਸਲਾਂ ਦੀ ਪੈਦਾਵਾਰ ਵਿਚ ਵਾਧਾ ਹੁੰਦਾ ਹੈ।
 ਉਨ੍ਹਾਂ ਕਿਹਾ ਕਿ  ਸਮੇਂ ਦੇ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਮਾਹਿਰਾਂ ਵੱਲੋਂ ਹੁਣ ਅਨੇਕਾਂ ਅਜਿਹੀਆਂ ਤਕਨੀਕਾਂ/ਮਸ਼ੀਨਾਂ ਜਿਵੇਂ ਮਲਚਰ,ਹੈਪੀ ਸੀਡਰ,ਸੁਪਰ ਸੀਡਰ,ਸਮਾਰਟ ਸੀਡਰ,ਕਟਰ ਕਮ ਸ਼ਰੈਡਰ, ਉਲਟਾਵਾਂ ਹੱਲ, ਸਰਫੇਸ ਸੀਡਰ ਆਦਿ ਵਿਕਸਤ ਕੀਤੀਆਂ ਜਾ ਚੁੱਕੀਆਂ ਹਨ,ਜਿਨ੍ਹਾਂ ਦੀ ਵਰਤੋਂ ਨਾਲ ਪਰਾਲੀ ਦੀ ਸੰਭਾਲ ਕਰਕੇ ਨਾਂ ਕੇਵਲ ਵਧੇਰੇ ਪੈਦਾਵਾਰ ਹੀ ਲਈ ਜਾ ਸਕਦੀ ਹੈ ਬਲਕਿ ਜ਼ਮੀਨ ਦੀ ਸਿਹਤ ਵਿੱਚ ਵੀ ਸੁਧਾਰ ਕੀਤਾ ਜਾ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਜ਼ਿਲੇ ਦੇ ਖੇਤੀਬਾੜੀ ਅਫ਼ਸਰਾਂ ਨਾਲ ਸੰਪਰਕ ਕਰ ਸਕਦੇ ਹਨ।

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget