Pathankot news: ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਰਬੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ  ਵੱਲੋਂ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ਦੇ ਫੋਟੋ ਵੋਟਰ ਸੂਚੀਆਂ ਦੀ ਅਤਿੰਮ ਪ੍ਰਕਾਸ਼ਨਾਂ ਦੀ ਸੋਧੀ ਸਮਾਂ ਸੂਚੀ ਜਾਰੀ ਕੀਤੀ ਗਈ ਹੈ।


ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਸਬੰਧੀ ਪ੍ਰਾਪਤ ਹੋਏ ਦਾਅਵੇ ਅਤੇ ਇਤਰਾਜ਼ਾਂ ਦੀ ਮਿਤੀ 12 ਜਨਵਰੀ 2024 ਤੱਕ ਨਿਪਟਾਰਾ ਕੀਤਾ ਜਾਵੇਗਾ ਅਤੇ  22 ਜਨਵਰੀ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕੀਤੀ ਜਾਵੇਗੀ।


ਇਹ ਵੀ ਪੜ੍ਹੋ: Ludhiana News: ਮੁੱਖ ਮੰਤਰੀ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀ ਸਹੂਲਤ ਲਈ ਨਵੀਂ ਵੈੱਬਸਾਈਟ nri.punjab.gov.in ਦੀ ਸ਼ੁਰੂਆਤ


ਉਨ੍ਹਾਂ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸ਼ਰਾਂ ਨੂੰ ਕਿਹਾ ਹੈ ਕਿ ਡੀਐਸਈ ਅਤੇ ਪੀਐਸਈ ਦੇ ਫਾਰਮ  ਮਿਤੀ 31 ਦਸੰਬਰ 2023 ਤੱਕ ਜਨਰੇਟ ਕੀਤੇ ਜਾਣ ਅਤੇ ਇਨ੍ਹਾਂ ਦਾ ਨਿਪਟਾਰਾ ਮਿਤੀ 12 ਜਨਵਰੀ 2024 ਤੱਕ ਕਰਨਾ ਯਕੀਨੀ ਬਣਾਇਆ ਜਾਵੇ।


ਉਨ੍ਹਾਂ ਵੱਲੋਂ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਨੂੰ ਇਹ ਵੀ ਹਦਾਇਤ ਕੀਤੀ ਗਈ ਕਿ ਕਮਿਸ਼ਨ ਦੇ ਇਸ ਰਿਵਾਈਜ਼ਡ ਸ਼ਡਿਊਲ ਤੋਂ ਸਮੂਹ ਸੁਪਰਵਾਈਜਰਾਂ ਅਤੇ ਬੀ.ਐਲ.ਓਜ ਨੂੰ ਵੀ ਜਾਣੂ ਕਰਵਾਇਆ ਜਾਵੇ ਅਤੇ ਸੋਧੀ ਸਮਾਂ ਸੂਚੀ ਅਨੁਸਾਰ ਉਪਰੋਕਤ ਕੰਮਾਂ ਨੂੰ ਨਿਯਤ ਸਮੇਂ ਅੰਦਰ ਪੂਰਾ ਕੀਤਾ ਜਾਵੇ।


ਇਹ ਵੀ ਪੜ੍ਹੋ: Unemployment in Punjab: ਪੰਜਾਬ 'ਚ ਬੇਰੁਜਗਾਰੀ ਦਾ ਵੇਖੋ ਆਲਮ! ਬੇਲਦਾਰ ਦੀ ਨੌਕਰੀ ਲਈ ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਕਰ ਰਹੇ ਅਪਲਾਈ