ਪੜਚੋਲ ਕਰੋ

ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰ ਨੇ ਵ੍ਹੱਟਸਐਪ ਗਰੁੱਪ ’ਚ ਪਾਈਆਂ ਅਸ਼ਲੀਲ ਤਸਵੀਰਾਂ

ਅੰਮ੍ਰਿਤਸਰ: ਪਿਛਲੇ ਸਾਲ ਸੁਰਖੀਆਂ ਵਿੱਚ ਰਹੀ ਸਦੀ ਪੁਰਾਣੀ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਮੁੜ ਚਰਚਾ ਵਿੱਚ ਆ ਗਈ ਹੈ। ਇਸ ਵਾਰ ਵੀ 'ਅਸ਼ਲੀਲਤਾ' ਫੈਲਾਉਣ ਦੀਆਂ ਖ਼ਬਰਾਂ ਹਨ। ਦਰਅਸਲ, ਸੰਸਥਾ ਦੇ ਮੈਂਬਰਾਂ ਦੇ ਵ੍ਹੱਟਸਐਪ ਗਰੁੱਪ ਵਿੱਚ ਕਈ ਅਸ਼ਲੀਲ ਤਸਵੀਰਾਂ ਪਾ ਦਿੱਤੀਆਂ ਗਈਆਂ। ਗਰੁੱਪ ਮੈਂਬਰਾਂ ਵੱਲੋਂ ਸਖ਼ਤ ਇਤਰਾਜ਼ ਜਤਾਏ ਜਾਣ 'ਤੇ ਸੰਸਥਾ ਦੇ ਪ੍ਰਧਾਨ ਨਿਰਮਲ ਸਿੰਘ ਨੇ ਤਸਵੀਰਾਂ ਪਾਉਣ ਵਾਲੇ ਮੈਂਬਰ ਨੂੰ ਸੰਸਥਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਫਾਰਗ ਕਰ ਦਿੱਤਾ। ‘ਸੀਕੇਡੀ ਅਪਡੇਟਸ’ ਵ੍ਹੱਟਸਐਪ ਗਰੁੱਪ ਵਿੱਚ ਦੀਵਾਨ ਦੇ ਲਗਪਗ 147 ਮੈਂਬਰ ਹਨ, ਜਿਨ੍ਹਾਂ ਵਿਚ ਮਹਿਲਾ ਮੈਂਬਰ ਵੀ ਸ਼ਾਮਲ ਹਨ। ਸ਼ਨੀਲਾਕ ਦੁਪਹਿਰ ਸਮੇਂ ਪਾਈਆਂ ਗਈਆਂ ਇਨ੍ਹਾਂ ਅਸ਼ਲੀਲ ਤਸਵੀਰਾਂ ਬਾਰੇ ਗਰੁੱਪ ਦੇ ਮੈਂਬਰਾਂ ਵਿਚ ਵਿਰੋਧ ਸ਼ੁਰੂ ਹੋ ਗਿਆ। ਗਰੁੱਪ ਦੇ ਮੈਂਬਰਾਂ ਨੇ ਇਨ੍ਹਾਂ ਤਸਵੀਰਾਂ ਦਾ ਸਖ਼ਤ ਵਿਰੋਧ ਕੀਤਾ ਅਤੇ ਤਸਵੀਰਾਂ ਪਾਉਣ ਵਾਲੇ ਮੈਂਬਰ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਵਾਸਤੇ ਵੀ ਆਖਿਆ। ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਦੱਸਿਆ ਕਿ ਇਸ ਖ਼ਿਲਾਫ਼ ਕਾਰਵਾਈ ਕਰਦਿਆਂ ਦੀਵਾਨ ਦੇ ਮੈਂਬਰ ਰਮਿੰਦਰ ਸਿੰਘ ਸੰਧੂ ਨੂੰ ਪਹਿਲਾਂ ਵ੍ਹੱਟਸਐਪ ਗਰੁੱਪ ਵਿਚੋਂ ਹਟਾਇਆ ਗਿਆ ਅਤੇ ਮਗਰੋਂ ਉਸ ਦੀ ਦੀਵਾਨ ਦੀ ਮੁੱਢਲੀ ਮੈਂਬਰਸ਼ਿਪ ਖਾਰਜ ਕਰ ਦਿੱਤੀ ਗਈ। ਉਨ੍ਹਾਂ ਆਖਿਆ ਕਿ ਇਸ ਹਰਕਤ ਦੀ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਤਸਵੀਰਾਂ ਪਾਉਣ ਬਾਰੇ ਮੈਂਬਰ ਰਮਿੰਦਰ ਸਿੰਘ ਨੇ ਸਫਾਈ ਦਿੱਤੀ ਸੀ ਕਿ ਇਹ ਤਸਵੀਰਾਂ ਉਸ ਦੇ ਪਰਿਵਾਰਕ ਮੈਂਬਰ ਵੱਲੋਂ ਗ਼ਲਤੀ ਨਾਲ ਇਸ ਗਰੁੱਪ ਵਿੱਚ ਸ਼ਾਮਲ ਕਰ ਦਿੱਤੀਆਂ ਗਈਆਂ ਹਨ, ਜਿਸ ਬਾਰੇ ਉਸ ਨੂੰ ਜਾਣਕਾਰੀ ਨਹੀਂ ਸੀ, ਇਸ ਕਾਰਵਾਈ ’ਤੇ ਉਸ ਨੂੰ ਵੀ ਅਫ਼ਸੋਸ ਹੈ।

ਟਾਪ ਹੈਡਲਾਈਨ

ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 ਨਵੇਂ ਅਧਿਕਾਰੀਆਂ ਦੀ ਹੋਈ ਤਾਇਨਾਤੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਭਾਰਤ-ਪਾਕਿਸਤਾਨ ਸਰਹੱਦ ’ਤੇ Retreat Ceremony ਦਾ ਬਦਲਿਆ ਸਮਾਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget