ਰਵਨੀਤ ਕੌਰ, ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਕਸਰ ਹੀ ਆਪਣੇ ਵੱਖਰੇ ਅੰਦਾਜ਼ ਲਈ ਜਾਣੇ ਜਾਂਦੇ ਹਨ। ਕੁਝ ਅਜਿਹਾ ਕਰਦੇ ਹਨ ਜਿਸ ਨਾਲ ਉਹ ਖਬਰਾਂ 'ਚ ਬਣੇ ਰਹਿੰਦੇ ਹਨ। ਇੱਕ ਵਾਰ ਫਿਰ ਉਨ੍ਹਾਂ ਦਾ ਇੱਕ ਨਵਾਂ ਅੰਦਾਜ਼ ਸਾਹਮਣੇ ਆਇਆ ਹੈ। ਬੀਤੀ ਦਿਨੀਂ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ 'ਚ ਸੀਐਮ ਚੰਨੀ ਰੋਡ ਰੋਲਰ ਚਲਾਉਂਦੇ ਨਜ਼ਰ ਆ ਰਹੇ ਹਨ। ਉਹ ਵੀਡੀਓ ਤੇਜ਼ੀ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ।
ਦਰਅਸਲ ਇੱਕ ਵੀਡੀਓ ਵਾਇਰਲ ਹੋਇਆ ਹੈ, ਜਿਸ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੜਕ ‘ਤੇ ਰੋਡ ਰੋਲਰ ਚਲਾਉਂਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ 'ਚ ਸੀਐਮ ਚੰਨੀ ਬਹੁਤ ਵਧੀਆ ਤਰੀਕੇ ਨਾਲ ਰੋਡ ਰੋਲਰ ਚਲਾਉਂਦੇ ਨਜ਼ਰ ਆ ਰਹੇ ਹਨ। ਹਾਲਾਂਕਿ ਅਜੇ ਤਕ ਇਹ ਪਤਾ ਨਹੀਂ ਲੱਗਾ ਹੈ ਕਿ ਇਹ ਵੀਡੀਓ ਕਿੱਥੋਂ ਦਾ ਹੈ ਪਰ ਬੀਤੇ ਦਿਨੀਂ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ।
ਦਈਏ ਕਿ ਸੀਐਮ ਦੇ ਕਈ ਵਾਰ ਅਜਿਹੇ ਆਮ ਲੋਕਾਂ ਵਾਲੇ ਅੰਦਾਜ਼ ਸਾਹਮਣੇ ਆਏ ਹਨ। ਸੀਐਮ ਚੰਨੀ ਦਾ ਕਹਿਣਾ ਹੈ ਕਿ ਉਹ ਵੀ ਇੱਕ ਆਮ ਬੰਦੇ ਹੀ ਹਨ ਤੇ ਲੋਕਾਂ ਦੀ ਸੇਵਾ ਕਰਨ ਵਾਸਤੇ ਇਸ ਅਹੁਦੇ ‘ਤੇ ਹਨ।
ਇਹ ਵੀ ਪੜ੍ਹੋ : Omicron in India: ਦੇਸ਼ 'ਚ ਵਧਿਆ ਓਮੀਕ੍ਰੋਨ ਦਾ ਕਹਿਰ, ਹੁਣ ਤਕ 145 ਕੇਸ, ਜਾਣੋ ਸਾਰੇ ਸੂਬਿਆਂ ਦੀ ਹਾਲਤ
ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: