Punjab Cabinet Meeting: ਹੜ੍ਹ ਪੀੜਤਾਂ ਲਈ ਮੁੱਖ ਮੰਤਰੀ ਨੇ ਕੀਤਾ ਐਲਾਨ, ਕਰਜ਼ੇ 'ਚ ਦਿੱਤੀ ਵੱਡੀ ਰਾਹਤ, ਹੁਣ ਨਹੀਂ ਦੇਣੀ ਪਵੇਗੀ ਕਿਸ਼ਤ
ਮੈਂ ਹਸਪਤਾਲ ਦੇ ਕਮਰੇ ਤੋਂ ਹੀ ਹਰ ਸਮੇਂ ਪੰਜਾਬੀਆਂ ਦੀ ਚਿੰਤਾ ਕਰਦਾ ਹਾਂ। ਮੈਂ ਇੱਥੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਫ਼ੋਨ ਕੀਤਾ ਹੈ ਤੇ ਹੜ੍ਹਾਂ ਨਾਲ ਹੋਏ ਨੁਕਸਾਨ ਬਾਰੇ ਮੀਟਿੰਗ ਕੀਤੀ ਹੈ, ਕੁਝ ਮਹੱਤਵਪੂਰਨ ਫੈਸਲੇ ਲਏ ਗਏ ਹਨ।

Punjab Cabinet Meeting: ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਹੀ ਕੈਬਨਿਟ ਦੀ ਮੀਟਿੰਗ ਵਿੱਚ ਹਿੱਸਾ ਲੈ ਰਹੇ ਹਨ। ਉਹ ਵੀਡੀਓ ਕਾਨਫਰੰਸਿੰਗ ਰਾਹੀਂ ਹੀ ਮੀਟਿੰਗ ਵਿੱਚ ਸ਼ਾਮਲ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਇੱਕ ਵੀਡੀਓ ਸੰਦੇਸ਼ ਰਾਹੀਂ ਕਿਹਾ, “ਸਤਿ ਸ੍ਰੀ ਅਕਾਲ ਮੇਰੇ ਵੱਲੋਂ ਪੰਜਾਬੀਆਂ ਨੂੰ ਪਿਆਰ ਨਾਲ। ਮੈਂ ਇਸ ਸਮੇਂ ਹਸਪਤਾਲ ਵਿੱਚ ਦਾਖਲ ਹਾਂ। ਕੋਈ ਵੀ ਬਿਮਾਰ ਹੋ ਸਕਦਾ ਹੈ, ਮੈਂ ਵੀ ਇੱਕ ਇਨਸਾਨ ਹਾਂ। ਮੇਰੀ ਸਿਹਤ ਦਿਨੋ-ਦਿਨ ਸੁਧਰ ਰਹੀ ਹੈ, ਤੁਸੀਂ ਮੀਡੀਆ ਰਿਪੋਰਟਾਂ ਪੜ੍ਹੀਆਂ ਅਤੇ ਸੁਣੀਆਂ ਹੋਣਗੀਆਂ। ਮੈਂ ਹੌਲੀ-ਹੌਲੀ ਠੀਕ ਹੋ ਰਿਹਾ ਹਾਂ। ਜਿਵੇਂ ਹੀ ਮੈਨੂੰ ਛੁੱਟੀ ਮਿਲੇਗੀ, ਮੈਂ ਤੁਹਾਡੇ ਵਿਚਕਾਰ ਆਵਾਂਗਾ। ਮੈਂ ਲੋਕਾਂ ਤੋਂ ਬਿਨਾਂ ਨਹੀਂ ਰਹਿ ਸਕਦਾ, ਮੇਰਾ ਦਰਦ ਤੁਹਾਡੇ ਦਰਦ ਦੇ ਸਾਹਮਣੇ ਬਹੁਤ ਛੋਟਾ ਹੈ। ਤੁਹਾਡੀ ਚੁਣੀ ਹੋਈ ਸਰਕਾਰ ਹਰ ਸਮੇਂ ਤੁਹਾਡੇ ਨਾਲ ਖੜ੍ਹੀ ਹੈ।
ਮੈਂ ਹਸਪਤਾਲ ਦੇ ਕਮਰੇ ਤੋਂ ਹੀ ਹਰ ਸਮੇਂ ਪੰਜਾਬੀਆਂ ਦੀ ਚਿੰਤਾ ਕਰਦਾ ਹਾਂ। ਮੈਂ ਇੱਥੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਫ਼ੋਨ ਕੀਤਾ ਹੈ ਤੇ ਹੜ੍ਹਾਂ ਨਾਲ ਹੋਏ ਨੁਕਸਾਨ ਬਾਰੇ ਮੀਟਿੰਗ ਕੀਤੀ ਹੈ, ਕੁਝ ਮਹੱਤਵਪੂਰਨ ਫੈਸਲੇ ਲਏ ਗਏ ਹਨ।
ਇਸ ਦੌਰਾਨ ਫ਼ਸਲਾਂ ਦੇ ਨੁਕਸਾਨ ਲਈ 20,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ। ਇਹ ਹੁਣ ਤੱਕ ਕਿਸੇ ਵੀ ਰਾਜ ਸਰਕਾਰ ਵੱਲੋਂ ਦਿੱਤਾ ਗਿਆ ਸਭ ਤੋਂ ਵੱਧ ਮੁਆਵਜ਼ਾ ਹੈ। ਕਿਸਾਨਾਂ ਨੂੰ ਸਿੱਧੇ ਤੌਰ 'ਤੇ ਮੁਆਵਜ਼ੇ ਦੇ ਚੈੱਕ ਦਿੱਤੇ ਜਾਣਗੇ। ਇਸ ਤੋਂ ਇਲਾਵਾ ਹੜ੍ਹ ਵਿੱਚ ਜਾਨ ਗੁਆਉਣ ਵਾਲੇ ਹਰੇਕ ਵਿਅਕਤੀ ਦੇ ਪਰਿਵਾਰ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।
ਉਨ੍ਹਾਂ ਪਰਿਵਾਰਾਂ ਦਾ ਸਰਵੇਖਣ ਕੀਤਾ ਜਾਵੇਗਾ ਜਿਨ੍ਹਾਂ ਦੇ ਘਰ ਤਬਾਹ ਹੋ ਗਏ ਹਨ ਅਤੇ ਸਰਕਾਰ ਨੁਕਸਾਨ ਦਾ ਮੁਲਾਂਕਣ ਹੋਣ ਤੋਂ ਬਾਅਦ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਦੌਰਾਨ ਹੋਈਆਂ ਫਸਲਾਂ ਦੇ ਨੁਕਸਾਨ ਨੂੰ ਲੈਕੇ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਮਾਨ ਵੱਲੋਂ ਫਸਲਾਂ ਦੇ ਖਰਾਬੇ ਲਈ 20000 ਰੁਪਏ ਪ੍ਰਤੀ ਏਕੜ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਖੇਤਾਂ ਵਿਚੋਂ ਰੇਤਾਂ ਚੁੱਕਣ ਦੀ ਇਜਾਜ਼ਤ ਵੀ ਦਿੱਤੀ ਗਈ ਹੈ।






















