ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣਗੇ।ਅੱਜ ਚੰਡੀਗੜ੍ਹ 'ਚ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ।ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਏਗਾ।
ਸੂਬੇ ਵਿਚ ਠੇਕੇ ਦੇ ਆਧਾਰ ਉਤੇ, ਐਡਹਾਕ, ਆਰਜ਼ੀ, ਵਰਕ ਚਾਰਜਿਡ ਅਤੇ ਦਿਹਾੜੀਦਾਰ ਕਾਮਿਆਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਅਹਿਮ ਫੈਸਲਾ ਲੈਂਦਿਆਂ ਪੰਜਾਬ ਮੰਤਰੀ ਮੰਡਲ ਨੇ ਅੱਜ ‘ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ ਕੰਟਰੈਕਚੂਅਲ ਇੰਪਲਾਈਜ਼ ਬਿੱਲ-2021’ ਨੂੰ ਮਨਜ਼ਰੀ ਦੇ ਦਿੱਤੀ ਹੈ ਜਿਸ ਨੂੰ ਕਾਨੂੰਨੀ ਰੂਪ ਦੇਣ ਲਈ ਵਿਧਾਨ ਸਭਾ ਦੇ ਮੌਜੂਦਾ ਇਜਲਾਸ ਵਿਚ ਪੇਸ਼ ਕੀਤਾ ਜਾਵੇਗਾ।
ਇਹ ਫੈਸਲਾ ਅੱਜ ਇੱਥੇ ਬਾਅਦ ਦੁਪਹਿਰ ਪੰਜਾਬ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ।
ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਮੁਤਾਬਕ ਇਸ ਫੈਸਲੇ ਨਾਲ 10 ਸਾਲ ਤੋਂ ਵੱਧ ਸਮਾਂ ਸੇਵਾਵਾਂ ਨਿਭਾਉਣ ਵਾਲੇ ਉਪਰੋਕਤ 36,000 ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਹੋਣਗੀਆਂ। ਇਸੇ ਤਰ੍ਹਾਂ ਕੈਬਨਿਟ ਨੇ ਡੀਮਡ ਅਸਾਮੀਆਂ ਦੀ ਵਾਧੂ ਸਿਰਜਣਾ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।
ਇਨ੍ਹਾਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀਆਂ ਪ੍ਰਕਿਰਿਆ ਦੌਰਾਨ ਰਾਖਵਾਂਕਰਨ ਨੀਤੀ ਦੇ ਉਪਬੰਧਾਂ ਨੂੰ ਅਪਣਾਇਆ ਜਾਵੇਗਾ। ਹਾਲਾਂਕਿ, ਰੈਗੂਲਰ ਕਰਨ ਦਾ ਫੈਸਲਾ ਬੋਰਡਾਂ ਅਤੇ ਕਾਰਪੋਰੇਸ਼ਨਾਂ ਉਤੇ ਲਾਗੂ ਨਹੀਂ ਹੋਵੇਗਾ।
ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ
ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ