Punjab News: G-20 ਸੰਮੇਲਨ 'ਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਮਾਨ
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ G-20 ਸੰਮੇਲਨ ਵਿੱਚ ਸ਼ਿਰਕਤ ਕਰਨ ਲਈ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਪਹੁੰਚੇ। ਇੱਥੇ ਮੁੱਖ ਮੰਤਰੀ ਦਾ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ।
Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ G-20 ਸੰਮੇਲਨ ਵਿੱਚ ਸ਼ਿਰਕਤ ਕਰਨ ਲਈ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਪਹੁੰਚੇ। ਇੱਥੇ ਮੁੱਖ ਮੰਤਰੀ ਦਾ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ ਗਿਆ।
ਦੱਸ ਦਈਏ ਕਿ G-20 ਸੰਮੇਲਨ ਵਿੱਚ ਪਹੁੰਚੇ ਵਫ਼ਦ ਦਾ ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਾਸ਼ਟਰੀ ਹਵਾਈ ਅੱਡੇ ਤੇ ਫੁੱਲਾਂ ਦੀ ਵਰਖਾ ਕਰਕੇ ਤੇ ਭੰਗੜਾ ਤੇ ਗਿੱਧਾ ਪਾਉਂਦੇ ਹੋਏ ਸਵਾਗਤ ਕੀਤਾ ਗਿਆ। ਇੰਨਾ ਹੀ ਨਹੀਂ ਚੀਨ ਤੇ ਹੋਰ ਦੇਸ਼ਾਂ ਤੋਂ ਆਏ ਡੈਲੀਗੇਟਸ ਨੂੰ ਪੰਜਾਬ ਦੀ ਵਿਰਾਸਤ ਦਿਖਾਉਂਦੇ ਹੋਏ ਉਨ੍ਹਾਂ ਦੀ ਮਰਜ਼ੀ ਮੁਤਾਬਕ ਉਨ੍ਹਾਂ ਦੇ ਸਿਰਾਂ ਉੱਤੇ ਪੱਗਾਂ ਬਣੀਆਂ ਗਈਆਂ।
ਇਸ ਤੋਂ ਪਹਿਲਾਂ ਸੀਐਮ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ G-20 ਦੇਸ਼ਾਂ ਦੇ ਸਾਰੇ ਡੈਲੀਗੇਟ ਤੇ ਮਾਣਯੋਗ ਮਹਿਮਾਨਾਂ ਦਾ ਸ਼੍ਰੀ ਅੰਮ੍ਰਿਤਸਰ ਸਾਹਿਬ ਦੀ ਪਵਿੱਤਰ ਧਰਤੀ ਤੇ ਸਵਾਗਤ..
ਤੁਸੀਂ ਘਰ ਸਾਡੇ ਆਏ,
ਅਸੀਂ ਫੁੱਲੇ ਨਾ ਸਮਾਏ,
ਸਾਡੇ ਘਰ ਤਸ਼ਰੀਫ਼ ਲਿਆਇਆ ਨੂੰ ,
ਸਾਰੇ ਪੰਜਾਬੀਆਂ ਵੱਲੋਂ ਜੀ ਆਇਆਂ ਨੂੰ….
ਦੱਸ ਦਈਏ ਕਿ 15 ਤੋਂ 17 ਮਾਰਚ ਤੱਕ ਤੇ 19 ਤੋਂ 20 ਤਕ ਦੋ ਪੜਾਵਾਂ ਵਿੱਚ G 20 ਸਮੇਲਨ ਅੰਮ੍ਰਿਤਸਰ ਵਿਚ ਚੱਲੇਗਾ ਜਿਥੇ 15 ਮਾਰਚ ਨੂੰ ਰਿਸਰਚ ਤੇ ਕਲੇਬੋਰੇਸ਼ਨ 16 ਤੇ 17 ਮਾਰਚ ਨੂੰ ਸਿੱਖਿਆ ਉੱਤੇ ਸਮੂਹ ਦੇਸ਼ਾਂ ਦੇ ਡੈਲੀਗੇਟ ਸੈਮੀਨਾਰ ਕਰਨਗੇ। 17 ਮਾਰਚ ਨੂੰ ਸ਼ਾਮ ਨੂੰ ਅੰਮ੍ਰਿਤਸਰ ਦੇ ਗੁਰਦੁਆਰੇ, ਮੰਦਰ ਤੇ ਟੂਰਿਸਟ ਥਾਵਾਂ 'ਤੇ ਘੁੰਮਣਗੇ।
ਦੱਸ ਦਈਏ ਸੰਮੇਲਨ ਵਿੱਚ ਜੀ20 ਨਾਲ ਸਬੰਧਤ 28 ਮੁਲਕਾਂ ਦੇ ਲਗਪਗ 55 ਡੈਲੀਗੇਟ ਸ਼ਾਮਲ ਹੋਣਗੇ। ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕਰਵਾਏ ਜਾ ਰਹੇ ਸੰਮੇਲਨ ਵਿੱਚ ਸੈਮੀਨਾਰ, ਪ੍ਰਦਰਸ਼ਨੀਆਂ ਤੇ ਵੱਖ ਵੱਖ ਕਾਰਜ ਸਮੂਹਾਂ ਦੀਆਂ ਮੀਟਿੰਗਾਂ ਸ਼ਾਮਲ ਹੋਣਗੀਆਂ। ਇਸ ਸੰਮੇਲਨ ਵਿੱਚ ਦੂਜੀ ਐਜੂਕੇਸ਼ਨ ਵਰਕਿੰਗ ਗਰੁੱਪ ਦੇ ਮੈਂਬਰਾਂ ਤੋਂ ਇਲਾਵਾ ਯੂਨੈਸਕੋ, ਯੂਨੀਸੈਫ਼ ਤੇ ਹੋਰ ਅੰਤਰਰਾਸ਼ਟਰੀ ਸੰਸਥਾਵਾਂ ਦੇ ਨੁਮਾਇੰਦੇ ਵੀ ਸ਼ਾਮਲ ਹੋ ਰਹੇ ਹਨ।
ਇਹ ਵੀ ਪੜ੍ਹੋ: ਭਗਵੰਤ ਮਾਨ ਗੈਂਗਸਟਰਾਂ ਸਾਹਮਣੇ ਝੁਕੇ, ਹੁਣ ਸਿੱਧੂ ਮੂਸੇਵਾਲਾ ਨੂੰ ਬਦਨਾਮ ਕਰਨ ਲਈ ਖਤਰਨਾਕ ਗੈਂਗਸਟਰ ਦੀ ਵਰਤੋਂ ਕਰ ਰਹੇ: ਸੁਖਬੀਰ ਬਾਦਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Viral Video: ਘੋੜੀ 'ਤੇ ਨਹੀਂ ਸਗੋਂ ਡੋਲੀ 'ਚ ਵਿਆਹ ਕਰਵਾਉਣ ਪਹੁੰਚਿਆ ਲਾੜਾ, ਤੁਸੀਂ ਵੀ ਦੇਖੋ ਖਾਸ ਐਂਟਰੀ ਦੀ ਵੀਡੀਓ