Punjab News: ਪੰਜਾਬ 'ਚ ਬਠਿੰਡਾ ਦੇ ਸਰਕਟ ਹਾਊਸ 'ਚ ਵਿਧਾਇਕ ਦੇ ਕਰੀਬੀ 'ਤੇ ਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਪ੍ਰਤੀਕਰਮ ਸਾਹਮਣੇ ਆਇਆ ਹੈ। ਉਹ ਲੌਂਗੋਵਾਲ ਜੰਗੀ ਨਾਇਕ ਬ੍ਰਿਗੇਡੀਅਰ ਕੁਲਦੀਪ ਸਿੰਘ ਚਾਂਦਪੁਰੀ ਦੀ ਯਾਦਗਾਰ ਦਾ ਉਦਘਾਟਨ ਕਰਨ ਅਤੇ ਪਰਿਵਾਰ ਨੂੰ ਮਿਲਣ ਲਈ ਚੰਦਪੁਰ ਰੁੜਕੀ ਗਏ ਸਨ। ਸਟੇਜ ਤੋਂ ਉਨ੍ਹਾਂ ਨੇ ਭ੍ਰਿਸ਼ਟਾਚਾਰ ਵਿਰੁੱਧ ਜੰਗ ਸ਼ੁਰੂ ਕਰਨ ਦੀ ਗੱਲ ਕਹੀ।
ਬਠਿੰਡਾ ਰਿਸ਼ਵਤ ਕਾਂਡ ਵਿੱਚ ਪਹਿਲਾ ਪ੍ਰਤੀਕਰਮ ਦਿੰਦਿਆਂ ਸੀ.ਐਮ ਮਾਨ ਨੇ ਕਿਹਾ ਕਿ ਕੱਲ੍ਹ ਜੋ ਹੋਇਆ ਸਭ ਨੇ ਦੇਖਿਆ। ਭ੍ਰਿਸ਼ਟਾਚਾਰੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਅਸੀਂ (ਆਮ ਆਦਮੀ ਪਾਰਟੀ) ਇਹ ਨਹੀਂ ਦੇਖਦੇ ਕਿ ਬਰੈਕਟ ਵਿੱਚ ਕਿਸ ਦਾ ਨਾਮ ਲਿਖਿਆ ਹੈ। ਉਨ੍ਹਾਂ ਕਿਹਾ ਕਿ 3 ਕਰੋੜ ਲੋਕਾਂ ਨੇ ਉਨ੍ਹਾਂ ਅਤੇ ਇਮਾਨਦਾਰ ਆਮ ਆਦਮੀ ਪਾਰਟੀ 'ਤੇ ਵਿਸ਼ਵਾਸ ਜਤਾਇਆ ਹੈ, ਜੋ ਭ੍ਰਿਸ਼ਟਾਚਾਰ ਵਿਰੋਧੀ ਅੰਦੋਲਨ ਤੋਂ ਉਭਰੀ ਹੈ।
ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਹੁਣ ਉਹ ਉਹੀ ਕੰਮ ਕਰਨਗੇ, ਜਿਸ ਨਾਲ ਲੋਕਾਂ ਦਾ ਜੀਵਨ ਪੱਧਰ ਉੱਚਾ ਹੋਵੇਗਾ। ਲੋਕਾਂ ਨੂੰ 75 ਸਾਲ ਹੋ ਗਏ ਹਨ, ਲੀਡਰਾਂ ਨੇ ਉਨ੍ਹਾਂ ਨੂੰ ਗਲੀਆਂ-ਨਾਲੀਆਂ ਵਿੱਚ ਹੀ ਉਲਝਾ ਕੇ ਰੱਖਿਆ। ਹੁਣ ਪੰਜਾਬ ਦੇ ਲੋਕਾਂ ਦੀ ਆਪਣੀ ਸਰਕਾਰ ਹੈ। ਅਜਿਹਾ ਜੀਵਨ ਪੱਧਰ ਬਣਾਇਆ ਜਾਵੇਗਾ ਕਿ ਗਰੀਬ ਪਰਿਵਾਰ ਦਾ ਬੱਚਾ ਡਾਕਟਰ ਅਤੇ ਇੰਜੀਨੀਅਰ ਬਣ ਕੇ 3 ਲੱਖ ਰੁਪਏ ਮਹੀਨਾ ਇਮਾਨਦਾਰੀ ਨਾਲ ਕਮਾ ਕੇ ਆਪਣੇ ਘਰ ਲੈ ਜਾਵੇਗਾ।
ਸੀਐਮ ਭਗਵੰਤ ਮਾਨ ਦੀ ਇਹ ਪ੍ਰਤੀਕਿਰਿਆ ਵੀਰਵਾਰ ਨੂੰ ਵਿਜੀਲੈਂਸ ਦੀ ਕਾਰਵਾਈ ਦੇ ਅਗਲੇ ਦਿਨ ਆਈ ਹੈ। ਵਿਜੀਲੈਂਸ ਨੇ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਦੇ ਕਰੀਬੀ ਕਹੇ ਜਾਣ ਵਾਲੇ ਰੇਸ਼ਮ ਗਰਗ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਕਾਰਵਾਈ ਬਠਿੰਡਾ ਦੇ ਸਰਕਟ ਹਾਊਸ ਵਿੱਚ ਹੋਈ ਅਤੇ ਉਸ ਸਮੇਂ ਵਿਧਾਇਕ ਵੀ ਉੱਥੇ ਮੌਜੂਦ ਸਨ। ਅਮਿਤ ਰਤਨ ਨੂੰ ਦੇਰ ਰਾਤ ਕਰੀਬ 12 ਵਜੇ ਗ੍ਰਿਫਤਾਰ ਕੀਤਾ ਗਿਆ, ਜਦਕਿ ਵਿਧਾਇਕ ਅਮਿਤ ਰਤਨ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ।
ਇਹ ਵੀ ਪੜ੍ਹੋ: Chandigarh: ਕਾਂਗਰਸ ਦੇ ਸ਼ਾਸਨ ਦੌਰਾਨ 9.50 ਲੱਖ ਯੋਗ ਐੱਸਸੀ ਵਿਦਿਆਰਥੀਆਂ ਨੂੰ ਨਹੀਂ ਮਿਲੀ ਸਕਾਲਰਸ਼ਿਪ: ਚੀਮਾ