Punjab News: ਮੁੱਖ ਮੰਤਰੀ ਭਗਵੰਤ ਮਾਨ ਤੇ 'ਆਪ' ਸੁਪਰੀਮੋ ਕੇਜਰੀਵਾਲ ਨੇ ਅੱਜ ਬਾਦਲ ਪਰਿਵਾਰ ਦੇ ਗੜ੍ਹ ਬਠਿੰਡਾ ਪਹੁੰਚੇ। ਉਨ੍ਹਾਂ ਨੇ ਬਠਿੰਡਾ ਨੂੰ 1125 ਕਰੋੜ ਰੁਪਏ ਦਾ ਤੋਹਫਾ ਦਿੱਤਾ। ਸੀਐਮ ਭਗਵੰਤ ਮਾਨ ਤੇ ਕੇਜਰੀਵਾਲ ਵੱਲੋਂ 1125 ਕਰੋੜ ਰੁਪਏ ਦੇ ਕੰਮਾਂ ਦਾ ਉਦਘਾਟਨ ਕੀਤਾ ਗਿਆ।
ਦਰਅਸਲ ਅੱਜ ਬਠਿੰਡਾ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਵਿਕਾਸ ਕ੍ਰਾਂਤੀ ਰੈਲੀ ਹੋ ਰਹੀ ਹੈ। ਇਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਪਾਰਟੀ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚੇ ਹਨ। ਪਾਰਟੀ ਦੇ ਅਧਿਕਾਰੀ ਤੇ ਵਲੰਟੀਅਰ ਕਈ ਦਿਨਾਂ ਤੋਂ ਕੇਜਰੀਵਾਲ ਤੇ ਸੀਐਮ ਭਗਵੰਤ ਮਾਨ ਦੀ ਰੈਲੀ ਦੀ ਤਿਆਰੀ ਵਿੱਚ ਲੱਗੇ ਹੋਏ ਸਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਰੈਲੀ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਮੌੜ ਮੰਡੀ ਵਿੱਚ ਰਾਮਪੁਰਾ-ਤਲਵੰਡੀ ਰੋਡ ’ਤੇ ਸਥਿਤ ਪਸ਼ੂ ਮੇਲਾ ਗਰਾਊਂਡ ਦੇ ਸਾਹਮਣੇ ਖੁੱਲ੍ਹੇ ਮੈਦਾਨ ਵਿੱਚ ਵਿਕਾਸ ਕ੍ਰਾਂਤੀ ਰੈਲੀ ਹੋ ਰਹੀ ਹੈ। ਇੱਥੇ ਲਗਪਗ 8 ਏਕੜ ਰਕਬੇ ਵਿੱਚ ਵਾਟਰ ਪਰੂਫ ਟੈਂਟ ਲਾਏ ਗਏ ਹਨ। ਇਸ ਦੇ ਨਾਲ ਹੀ 20x70 ਫੁੱਟ ਸਾਈਜ਼ ਦੀ ਕੰਕਰੀਟ ਦੀ ਸਟੇਜ ਬਣਾਈ ਗਈ ਹੈ ਜੋ ਚਾਰ ਲੇਅਰ ਸਕਿਓਰਿਟੀ ਹੇਠ ਹੈ।
ਦੱਸ ਦਈਏ ਕਿ ਬਠਿੰਡਾ ਵਿੱਚ 7ਵੀਂ ਵਿਕਾਸ ਕ੍ਰਾਂਤੀ ਰੈਲੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸੰਗਰੂਰ, ਹੁਸ਼ਿਆਰਪੁਰ, ਲੁਧਿਆਣਾ, ਗੁਰਦਾਸਪੁਰ, ਪਟਿਆਲਾ, ਅੰਮ੍ਰਿਤਸਰ ਲੋਕ ਸਭਾ ਹਲਕਿਆਂ ਵਿੱਚ ਵਿਕਾਸ ਕ੍ਰਾਂਤੀ ਰੈਲੀਆਂ ਕੀਤੀਆਂ ਗਈਆਂ ਹਨ। ਬਠਿੰਡਾ ਲੋਕ ਸਭਾ ਅਧੀਨ ਪੈਂਦੇ ਬਠਿੰਡਾ-ਮਾਨਸਾ ਜ਼ਿਲ੍ਹਿਆਂ ਦੇ ਮੱਧ ਵਿੱਚ ਪੈਂਦੇ ਮੌੜ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ ਨੂੰ ਚੁਣਿਆ ਗਿਆ ਹੈ।
ਇਹ ਵੀ ਪੜ੍ਹੋ: LIC Jeevan Utsav Policy: LIC ਨੇ ਸ਼ੁਰੂ ਕੀਤੀ ਨਵੀਂ ਪਾਲਿਸੀ, ਗਾਰੰਟੀਡ ਰਿਟਰਨ ਦੇ ਨਾਲ ਹੀ ਮਿਲ ਰਿਹੈ ਇੰਨੇ ਫ਼ੀਸਦੀ ਵਿਆਜ ਦਾ ਫਾਇਦਾ
ਬਠਿੰਡਾ ਲੋਕ ਸਭਾ ਤੋਂ ਬਾਅਦ ਅਗਲੇ ਸਾਲ ਜਨਵਰੀ ਵਿੱਚ ਰੈਲੀਆਂ ਕੀਤੀਆਂ ਜਾਣਗੀਆਂ। 20 ਤੋਂ 30 ਦਸੰਬਰ ਤੱਕ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦੇ ਮੱਦੇਨਜ਼ਰ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੋਵੇਗਾ। ਸੂਤਰਾਂ ਮੁਤਾਬਕ ਬਠਿੰਡਾ ਰੈਲੀ ਵਿੱਚ 50 ਹਜ਼ਾਰ ਤੋਂ ਵੱਧ ਲੋਕਾਂ ਦੀ ਭੀੜ ਇਕੱਠੀ ਕਰਨ ਦੀ ਪਲਾਨਿੰਗ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈਲੀ ਵਾਲੀ ਥਾਂ ’ਤੇ ਆਵਾਜਾਈ, ਬਿਜਲੀ, ਮੈਡੀਕਲ ਟੀਮਾਂ, ਐਂਬੂਲੈਂਸ, ਫਾਇਰ ਬ੍ਰਿਗੇਡ, ਪੀਣ ਵਾਲੇ ਸਾਫ਼ ਪਾਣੀ ਆਦਿ ਦੇ ਵੀ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਸੁੱਕੀ ਠੰਢ ਦਾ ਕਹਿਰ, 22 ਦਸੰਬਰ ਤੱਕ ਛਾਏਗੀ ਧੁੰਦ, ਦਿਨ ਦਾ ਤਾਪਮਾਨ ਵਧੇਗਾ