ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼ਹੀਦ ਫੌਜੀ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਸਹਾਇਤਾ ਰਾਸ਼ੀ ਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਅਰੁਣਾਚਲ ਵਿੱਚ ਪੈਟ੍ਰੋਲਿੰਗ ਕਰਦੇ ਸ਼ਹੀਦ ਹੋਏ ਫ਼ੌਜ 'ਚ ਸੂਬੇਦਾਰ ਹੁਸ਼ਿਆਰਪੁਰ ਦੇ ਹਰਦੀਪ ਸਿੰਘ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹਾਂ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਰੁਣਾਚਲ ਵਿੱਚ ਸ਼ਹੀਦ ਹੋਏ ਪੰਜਾਬੀ ਜਵਾਨ ਨੂੰ ਇੱਕ ਕਰੋੜ ਰੁਪਏ ਦੀ ਸਹਾਇਤੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਅਰੁਣਾਚਲ ਵਿੱਚ ਪੈਟ੍ਰੋਲਿੰਗ ਕਰਦੇ ਸ਼ਹੀਦ ਹੋਏ ਫ਼ੌਜ 'ਚ ਸੂਬੇਦਾਰ ਹੁਸ਼ਿਆਰਪੁਰ ਦੇ ਹਰਦੀਪ ਸਿੰਘ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹਾਂ।
ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਅਸੀਂ ਪਰਿਵਾਰ ਨੂੰ ਇੱਕ ਕਰੋੜ ਰੁਪਏ ਸਹਾਇਤਾ ਰਾਸ਼ੀ ਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਲੀ ਸਰਕਾਰ ਦੀ ਤਰਜ਼ ਉੱਪਰ ਇੱਕ ਕਰੋੜ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਫੈਸਲਾ ਕੀਤਾ ਸੀ।
ਅਰੁਣਾਚਲ ਵਿੱਚ ਪੇਟ੍ਰੋਲਿੰਗ ਕਰਦੇ ਸ਼ਹੀਦ ਹੋਏ ਫ਼ੌਜ 'ਚ ਸੂਬੇਦਾਰ ਹੁਸ਼ਿਆਰਪੁਰ ਦੇ ਹਰਦੀਪ ਸਿੰਘ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹਾਂ
— Bhagwant Mann (@BhagwantMann) May 8, 2022
ਉਹਨਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਅਸੀਂ ਪਰਿਵਾਰ ਨੂੰ ₹1 ਕਰੋੜ ਸਹਾਇਤਾ ਰਾਸ਼ੀ ਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਹੈ pic.twitter.com/iJ5gLXC8fR
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਜੋ ਸ਼ੁੱਕਰਵਾਰ ਨੂੰ ਅਰੁਣਾਂਚਲ ਪ੍ਰਦੇਸ਼ ਵਿੱਚ ਐਲਏਸੀ ਦੇ ਨਾਲ ਦੇਸ਼ ਦੀ ਸੇਵਾ ਕਰਦਿਆਂ ਜਾਨ ਨਿਛਾਵਰ ਕਰ ਗਏ।ਬਹਾਦਰ ਜੇਸੀਓ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਸੂਬੇਦਾਰ ਹਰਦੀਪ ਸਿੰਘ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਪੂਰੀ ਲਗਨ ਤੇ ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਈ ਅਤੇ ਉਨ੍ਹਾਂ ਦੀ ਕੁਰਬਾਨੀ ਸਾਥੀ ਸੈਨਿਕਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ।
15 ਪੰਜਾਬ (ਪਟਿਆਲਾ) ਨਾਲ ਸਬੰਧਤ ਸੂਬੇਦਾਰ ਹਰਦੀਪ ਸਿੰਘ ਪਿੰਡ ਬਰਾਂਡਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਰਹਿਣ ਵਾਲਾ ਸੀ। ਉਹ ਵਿਆਹਿਆ ਹੋਇਆ ਸੀ ਅਤੇ ਆਪਣੇ ਪਿੱਛੇ ਪਤਨੀ ਰਵਿੰਦਰ ਕੌਰ, ਬੇਟੀ ਅਤੇ ਪੁੱਤਰ ਛੱਡ ਗਿਆl
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਂਦਿਆਂ ਹੀ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਵਿੱਤੀ ਰਾਹਤ ਰਾਸ਼ੀ ਵਧਾ ਕੇ ਇਕ ਕਰੋੜ ਰੁਪਏ ਕਰਨ ਦਾ ਐਲਾਨ ਕੀਤਾ ਸੀ।