ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਰੁਣਾਚਲ ਵਿੱਚ ਸ਼ਹੀਦ ਹੋਏ ਪੰਜਾਬੀ ਜਵਾਨ ਨੂੰ ਇੱਕ ਕਰੋੜ ਰੁਪਏ ਦੀ ਸਹਾਇਤੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਹੈ ਕਿ ਅਰੁਣਾਚਲ ਵਿੱਚ ਪੈਟ੍ਰੋਲਿੰਗ ਕਰਦੇ ਸ਼ਹੀਦ ਹੋਏ ਫ਼ੌਜ 'ਚ ਸੂਬੇਦਾਰ ਹੁਸ਼ਿਆਰਪੁਰ ਦੇ ਹਰਦੀਪ ਸਿੰਘ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹਾਂ। 


ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਅਸੀਂ ਪਰਿਵਾਰ ਨੂੰ ਇੱਕ ਕਰੋੜ ਰੁਪਏ ਸਹਾਇਤਾ ਰਾਸ਼ੀ ਤੇ ਇੱਕ ਸਰਕਾਰੀ ਨੌਕਰੀ ਦੇਣ ਦਾ ਫ਼ੈਸਲਾ ਕੀਤਾ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਦਿੱਲੀ ਸਰਕਾਰ ਦੀ ਤਰਜ਼ ਉੱਪਰ ਇੱਕ ਕਰੋੜ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਫੈਸਲਾ ਕੀਤਾ ਸੀ।