ਪੜਚੋਲ ਕਰੋ

Punjab Politics: ਮੈਂ ਤੁਹਾਡੇ ਬਿਜਲੀ ਦੇ ਬਿੱਲ ਜ਼ੀਰੋ ਕੀਤੇ, ਤੁਸੀਂ ਕਾਂਗਰਸ, ਅਕਾਲੀ ਤੇ ਭਾਜਪਾ ਦੀਆਂ ਸੀਟਾਂ ਜ਼ੀਰੋ ਕਰ ਦਿਓ-ਮਾਨ

ਸੁਖਪਾਲ ਖਹਿਰਾ ਖ਼ੁਦ ਚੋਣਾਂ ਜਿੱਤਣ ਲਈ ਕਿਤੇ ਨਹੀਂ ਜਾਂਦੇ। ਉਹ ਕਿਸੇ ਨੂੰ ਹਰਾਉਣ ਜਾਂ ਜਿਤਾਉਣ ਲਈ ਮਿਲੀਭੁਗਤ ਤਹਿਤ ਜਾਂਦੇ ਹਨ। ਪਿਛਲੀ ਵਾਰ ਉਹ ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਲਈ ਬਠਿੰਡਾ ਤੋਂ ਚੋਣ ਲੜੇ ਸਨ। ਇਸ ਦੇ ਲਈ ਉਨ੍ਹਾਂ ਨੂੰ ਕਾਫ਼ੀ ਪੈਸਾ ਮਿਲਿਆ।

Punjab Politics:  ਮੁੱਖ ਮੰਤਰੀ ਭਗਵੰਤ ਮਾਨ ਨੇ  ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਭੁਲੱਥ ਵਿਖੇ ਜਨਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਨੂੰ 13-0 ਨਾਲ ਜਿਤਾਉਣ।

ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਾਂਗਰਸੀ ਆਗੂ ਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੈਂ ਗਰੰਟੀ ਦਿੰਦਾ ਹਾਂ ਕਿ ਉਹ ਤੁਹਾਡੇ ਵਿਧਾਇਕ ਰਹਿਣਗੇ, ਕਿਉਂਕਿ ਅਸੀਂ ਉਨ੍ਹਾਂ ਨੂੰ ਸੰਗਰੂਰ ਤੋਂ ਹਰਾ ਕੇ ਫੇਰ ਇੱਥੇ ਵਾਪਸ ਭੇਜਾਂਗੇ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ ਖ਼ੁਦ ਚੋਣਾਂ ਜਿੱਤਣ ਲਈ ਕਿਤੇ ਨਹੀਂ ਜਾਂਦੇ। ਉਹ ਕਿਸੇ ਨੂੰ ਹਰਾਉਣ ਜਾਂ ਜਿਤਾਉਣ ਲਈ ਮਿਲੀਭੁਗਤ ਤਹਿਤ ਜਾਂਦੇ ਹਨ। ਪਿਛਲੀ ਵਾਰ ਉਹ ਹਰਸਿਮਰਤ ਕੌਰ ਬਾਦਲ ਨੂੰ ਜਿਤਾਉਣ ਲਈ ਬਠਿੰਡਾ ਤੋਂ ਚੋਣ ਲੜੇ ਸਨ। ਇਸ ਦੇ ਲਈ ਉਨ੍ਹਾਂ ਨੂੰ ਕਾਫ਼ੀ ਪੈਸਾ ਮਿਲਿਆ।

ਉਨ੍ਹਾਂ ਕਿਹਾ ਕਿ ਜੇਕਰ ਸੁਖਪਾਲ ਖਹਿਰਾ ਨੇ ਦੋ ਨੰਬਰ ਦੇ ਕੰਮ ਅਤੇ ਭ੍ਰਿਸ਼ਟਾਚਾਰ ਨਹੀਂ ਕੀਤਾ ਤਾਂ ਉਨ੍ਹਾਂ ਕੋਲ ਐਨੀ ਜ਼ਮੀਨ ਅਤੇ ਪੈਸਾ ਕਿੱਥੋਂ ਆਇਆ। ਮਾਨ ਨੇ ਭੁਲੱਥ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਤੁਸੀਂ ਉਨ੍ਹਾਂ ਨੂੰ ਵਿਧਾਇਕ ਤੋਂ ਵੀ ਹਟਾ ਦਿਓ ਤਾਂ ਜੋ ਉਹ ਤੁਹਾਨੂੰ ਛੱਡਣ ਦਾ ਮਤਲਬ ਚੰਗੀ ਤਰ੍ਹਾਂ ਜਾਣ ਸਕਣ।

ਭਗਵੰਤ ਮਾਨ ਨੇ ਸੁਖਪਾਲ ਖਹਿਰਾ 'ਤੇ ਆਪਣੀ ਮੋਟਰ ਦੀ ਬਿਜਲੀ ਸਬਸਿਡੀ ਦੇ ਨਾਂ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਲੋਕਾਂ 'ਚ ਚੰਗਾ ਅਕਸ ਬਣਾਉਣ ਲਈ 15 ਮਾਰਚ 2018 ਨੂੰ ਸੁਖਪਾਲ ਖਹਿਰਾ ਨੇ ਬਿਜਲੀ ਬੋਰਡ ਨੂੰ ਪੱਤਰ ਲਿਖਿਆ ਸੀ, ਜਿਸ 'ਚ ਉਨ੍ਹਾਂ ਕਿਹਾ ਕਿ ਰਾਮਗੜ੍ਹ ਵਿੱਚ ਮੇਰੀਆਂ 10 ਮੋਟਰਾਂ ਦੀ ਬਿਜਲੀ ਸਬਸਿਡੀ ਖ਼ਤਮ ਕੀਤੀ ਜਾਵੇ। ਮੈਂ ਸਬਸਿਡੀ ਨਹੀਂ ਲੈਣਾ ਚਾਹੁੰਦਾ। ਮੈਂ ਇਨ੍ਹਾਂ ਦੇ ਬਿੱਲ ਭਰਾਂਗਾ। ਪਰ ਅੱਜ ਤੱਕ ਉਨ੍ਹਾਂ ਨੇ ਇੱਕ ਰੁਪਿਆ ਵੀ ਅਦਾ ਨਹੀਂ ਕੀਤਾ, ਜਦੋਂ ਕਿ ਉਨ੍ਹਾਂ ਦੀਆਂ 10 ਮੋਟਰਾਂ ਦੀ ਸਾਲਾਨਾ ਬਿਜਲੀ ਸਬਸਿਡੀ 4 ਲੱਖ 36 ਹਜ਼ਾਰ ਰੁਪਏ ਬਣਦੀ ਹੈ।

ਮਾਨ ਨੇ ਭਾਜਪਾ 'ਤੇ ਵੀ ਹਮਲਾ ਬੋਲਦਿਆਂ ਕਿਹਾ ਕਿ ਇਹ ਚੋਣ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਚੋਣ ਹੈ। ਭਾਜਪਾ ਸੰਵਿਧਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ। ਜੇਕਰ ਉਹ ਇਸ ਵਾਰ ਜਿੱਤ ਗਏ ਤਾਂ ਸੰਵਿਧਾਨ ਬਦਲ ਦੇਣਗੇ, ਫਿਰ ਭਾਰਤ ਵਿੱਚ ਕਦੇ ਵੀ ਚੋਣਾਂ ਨਹੀਂ ਹੋਣਗੀਆਂ। ਇੱਥੇ ਸਥਿਤੀ ਰੂਸ ਵਰਗੀ ਹੋਵੇਗੀ, ਜਿੱਥੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਆਪਣੇ ਲਈ ਸਾਰੀ ਉਮਰ ਸੱਤਾ ਵਿੱਚ ਬਣੇ ਰਹਿਣ ਲਈ ਕਾਨੂੰਨ ਬਣਾ ਲਿਆ ਹੈ।

ਉਨ੍ਹਾਂ ਕਿਹਾ ਕਿ ਭਾਜਪਾ ਜਾਤ, ਧਰਮ ਅਤੇ ਨਫ਼ਰਤ ਦੀ ਰਾਜਨੀਤੀ ਕਰਦੀ ਹੈ। ਉਹ ਪੰਜਾਬ ਵਿੱਚ ਵੀ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਉਸ ਦੀ ਨਫਰਤ ਦੀ ਰਾਜਨੀਤੀ ਪੰਜਾਬ ਵਿੱਚ ਕਦੇ ਵੀ ਕਾਮਯਾਬ ਨਹੀਂ ਹੋ ਸਕਦੀ। ਪੰਜਾਬ ਆਪਸੀ ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਲਈ ਜਾਣਿਆ ਜਾਂਦਾ ਹੈ। ਇੱਥੋਂ ਦੇ ਲੋਕ ਗੁਰਪੁਰਬ, ਈਦ, ਹੋਲੀ, ਦੀਵਾਲੀ ਅਤੇ ਰਾਮਨੌਮੀ ਇਕੱਠੇ ਹੋ ਕੇ ਮਨਾਉਂਦੇ ਹਨ। 

ਮਾਨ ਨੇ ਹੁਸ਼ਿਆਰਪੁਰ ਦੇ ਲੋਕਾਂ ਨਾਲ ਵਾਅਦਾ ਕਰਦਿਆਂ ਕਿਹਾ ਕਿ ਜੰਮੂ-ਕਟੜਾ ਹਾਈਵੇ ਲਈ ਅਸੀਂ ਕੇਂਦਰ ਸਰਕਾਰ ਤੋਂ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿਵਾਵਾਂਗੇ ਅਤੇ ਵੱਖ-ਵੱਖ ਥਾਵਾਂ 'ਤੇ ਕੱਟ ਰਖਵਾਵਾਂਗੇ ਤਾਂ ਜੋ ਸਥਾਨਕ ਲੋਕ ਵੀ ਲਾਹੇਵੰਦ ਕਾਰੋਬਾਰ ਕਰ ਸਕਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੈਂ ਤੁਹਾਡੇ ਬਿਜਲੀ ਦੇ ਬਿੱਲ ਜ਼ੀਰੋ ਕਰ ਦਿੱਤੇ ਹਨ, ਤੁਸੀਂ ਕਾਂਗਰਸ, ਅਕਾਲੀ ਅਤੇ ਭਾਜਪਾ ਦੀਆਂ ਸੀਟਾਂ ਘਟਾ ਕੇ ਜ਼ੀਰੋ ਕਰ ਦਿਓ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪਾਂ ਮਾਮਲੇ ‘ਚ SIT ਜਾਂਚ ਤੇਜ਼, ਪੰਜਾਬ-ਚੰਡੀਗੜ੍ਹ 'ਚ 15 ਥਾਵਾਂ ‘ਤੇ ਦਬਿਸ਼, ਸਤਿੰਦਰ ਕੋਹਲੀ ਦੇ ਰਿਹਾਇਸ਼ ਦੀ ਤਲਾਸ਼ੀ, CP ਬੋਲੇ- ਕਿਸੇ ਨੂੰ ਬਖ਼ਸ਼ਿਆ ਨਹੀਂ ਜਾਵੇਗਾ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....
ਪੰਜਾਬ ਚੋਣਾਂ 'ਚ ਕਾਂਗਰਸ ਦੇ 80 ਆਗੂਆਂ ਦੇ ਕੱਟੇ ਜਾਣਗੇ ਟਿਕਟ, ਪ੍ਰਧਾਨ ਵੜਿੰਗ ਨੇ ਕਿਹਾ- ਨਵੇਂ ਚਿਹਰਿਆਂ ਨੂੰ ਉਮੀਦਵਾਰ ਬਣਾਵਾਂਗੇ....
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

Punjab Holiday: ਸੂਬਾ ਸਰਕਾਰ ਨੇ ਛੁੱਟੀਆਂ ਦਾ ਕੈਲੰਡਰ ਕੀਤਾ ਜਾਰੀ, ਜਾਣੋ ਕਿਹੜੇ–ਕਿਹੜੇ ਮੌਕਿਆਂ ‘ਤੇ ਸਰਕਾਰੀ ਦਫ਼ਤਰ ਅਤੇ ਬੈਂਕ ਬੰਦ ਰਹਿਣਗੇ ਬੰਦ

ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ

Embed widget