CM Mann directed to register an FIR against the clerk in the office of the Tehsildar of Jalandhar in the case of bribery
Action Against Corruption by AAP Govt: ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਖਿਲਾਫ ਐਕਸ਼ਨ ਵਿੱਢ ਦਿੱਤਾ ਹੈ। ਉਨ੍ਹਾਂ ਨੇ ਭ੍ਰਿਸ਼ਟਾਚਾਰ ਵਿਰੋਧੀ ਹੈਲਪ ਲਾਈਨ 'ਤੇ ਆਈ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਸਖਤ ਕਾਰਵਾਈ ਕੀਤੀ ਹੈ। ਮੁੱਖ ਮੰਤਰੀ ਨੇ ਜਲੰਧਰ ਦੇ ਤਹਿਸੀਲਦਾਰ ਦੇ ਦਫਤਰ ਵਿੱਚ ਇੱਕ ਕਲਰਕ ਖਿਲਾਫ ਵੱਡੀ ਕਾਰਵਾਈ ਕੀਤੀ ਹੈ।
ਮੁੱਖ ਮੰਤਰੀ ਨੇ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਜਲੰਧਰ ਦੇ ਤਹਿਸੀਲਦਾਰ ਦੇ ਦਫਤਰ ਵਿੱਚ ਕਲਰਕ ਖਿਲਾਫ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਹਨ। ਕਲਰਕ ਖਿਲਾਫ 4 ਲੱਖ 80 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ। ਜਾਂਚ ਵਿੱਚ ਸ਼ਿਕਾਇਤ ਸਹੀ ਪਾਈ ਗਈ ਜਿਸ ਮਗਰੋਂ ਐਕਸ਼ਨ ਲਿਆ ਗਿਆ ਹੈ। ਪਤਾ ਲੱਗਾ ਹੈ ਕਿ ਨੌਕਰੀ ਦਿਵਾਉਣ ਦੇ ਨਾਂ 'ਤੇ ਰਿਸ਼ਵਤ ਲਈ ਜਾਂਦੀ ਸੀ।
ਇਹ ਵੀ ਪੜ੍ਹੋ: ਹਮਲੇ ਦਾ ਸ਼ਿਕਾਰ ਨੌਜਵਾਨ ਦਾ ਹਾਲ ਜਾਣਨ ਮਾਨਸਾ ਪਹੁੰਚੇ ਵਿਜੇ ਸਾਂਪਲਾ, ਸਥਾਨਕ ਆਗੂਆਂ 'ਤੇ ਨਿਸ਼ਾਨਾ, ਜਾਣੋ ਪੂਰਾ ਮਾਮਲਾ