(Source: ECI/ABP News)
'ਆਪ' ਸਰਕਾਰ ਨੇ ਇਕ ਸਾਲ ਦੇ ਅੰਦਰ ਮੁਫਤ ਬਿਜਲੀ, ਮੁਹੱਲਾ ਕਲੀਨਿਕ ਅਤੇ ਚੰਗੇ ਸਕੂਲਾਂ ਦਾ ਵਾਅਦਾ ਪੂਰਾ ਕੀਤਾ : ਚੀਮਾ
Punjab News : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਇਤਿਹਾਸਕ
!['ਆਪ' ਸਰਕਾਰ ਨੇ ਇਕ ਸਾਲ ਦੇ ਅੰਦਰ ਮੁਫਤ ਬਿਜਲੀ, ਮੁਹੱਲਾ ਕਲੀਨਿਕ ਅਤੇ ਚੰਗੇ ਸਕੂਲਾਂ ਦਾ ਵਾਅਦਾ ਪੂਰਾ ਕੀਤਾ : ਚੀਮਾ Chief Minister Bhagwant Mann is continuously taking historic pro-people decisions: Harpal Singh Cheema 'ਆਪ' ਸਰਕਾਰ ਨੇ ਇਕ ਸਾਲ ਦੇ ਅੰਦਰ ਮੁਫਤ ਬਿਜਲੀ, ਮੁਹੱਲਾ ਕਲੀਨਿਕ ਅਤੇ ਚੰਗੇ ਸਕੂਲਾਂ ਦਾ ਵਾਅਦਾ ਪੂਰਾ ਕੀਤਾ : ਚੀਮਾ](https://feeds.abplive.com/onecms/images/uploaded-images/2023/04/20/125a6d27084436406c51559e7d7991a11682009401302345_original.jpg?impolicy=abp_cdn&imwidth=1200&height=675)
Punjab News : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਅਤੇ ਲੋਕ ਹਿੱਤ ਫੈਸਲੇ ਲੈ ਰਹੀ ਹੈ। ਸਾਡੀ ਸਰਕਾਰ ਨੇ ਸਿਰਫ਼ ਇੱਕ ਸਾਲ ਵਿੱਚ ਹੀ ਆਪਣੇ ਸਾਰੇ ਵੱਡੇ ਚੋਣ ਵਾਅਦੇ ਪੂਰੇ ਕਰ ਦਿੱਤੇ ਹਨ।
ਵੀਰਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਇੱਕ ਬਿਆਨ ਵਿੱਚ ਹਰਪਾਲ ਚੀਮਾ ਨੇ ਕਿਹਾ ਕਿ ਪਹਿਲੀ ਕੈਬਨਿਟ ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਨੌਜਵਾਨਾਂ ਲਈ 25000 ਸਰਕਾਰੀ ਨੌਕਰੀਆਂ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਅਸੀਂ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਵੀ ਪੂਰਾ ਕੀਤਾ।
ਇਹ ਵੀ ਪੜ੍ਹੋ : ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ , ਭੁੱਕੀ ਅਤੇ ਨਸ਼ੀਲੇ ਪਦਾਰਥਾਂ ਸਮੇਤ ਤਿੰਨ ਨਸ਼ਾ ਤਸਕਰ ਕਾਬੂ
ਉਨ੍ਹਾਂ ਕਿਹਾ ਕਿ ਸਰਕਾਰ ਬਣਦਿਆਂ ਸਾਰ ਹੀ ਅਸੀਂ ਪੰਜਾਬ ਦੇ ਸਕੂਲਾਂ ਦਾ ਨਵੀਨੀਕਰਨ ਕਰਨਾ ਸ਼ੁਰੂ ਕਰ ਦਿੱਤਾ। ਹੁਣ ਦਿੱਲੀ ਵਾਂਗ ਪੰਜਾਬ ਵਿੱਚ ਵੀ ਸਕੂਲ ਆਫ਼ ਐਮੀਨੈਂਸ ਬਣਨੇ ਸ਼ੁਰੂ ਹੋ ਗਏ ਹਨ। ਇਨ੍ਹਾਂ ਸਕੂਲਾਂ ਵਿੱਚ ਪੜ੍ਹ ਕੇ ਪੰਜਾਬ ਦੇ ਬੱਚੇ ਡਾਕਟਰ, ਇੰਜਨੀਅਰ ਅਤੇ ਅਫਸਰ ਬਣਨਗੇ। ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਬਿਹਤਰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ। ਇਸ ਨਾਲ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ।
ਸਾਡੀ ਸਰਕਾਰ ਨੇ ਸਿਹਤ ਦੇ ਖੇਤਰ ਵਿੱਚ ਇਤਿਹਾਸਕ ਕੰਮ ਕੀਤਾ ਹੈ। ਅਸੀਂ ਆਪਣੇ ਚੋਣ ਵਾਅਦਿਆਂ ਅਨੁਸਾਰ ਸਰਕਾਰ ਆਉਣ ਦੇ ਇੱਕ ਸਾਲ ਦੇ ਅੰਦਰ ਪੰਜਾਬ ਵਿੱਚ 500 ਮੁਹੱਲਾ ਕਲੀਨਿਕ ਸਥਾਪਿਤ ਕੀਤੇ ਹਨ, ਜਿਨ੍ਹਾਂ ਵਿੱਚ ਹੁਣ ਤੱਕ ਵੀਹ ਲੱਖ ਦੇ ਕਰੀਬ ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ ਪੰਜ ਲੱਖ ਤੋਂ ਵੱਧ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਕੀਤੀ ਜਾ ਚੁੱਕੀ ਹੈ।
ਭ੍ਰਿਸ਼ਟਾਚਾਰ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵੱਡੀ ਜੰਗ ਚੱਲ ਰਹੀ ਹੈ। ਇਕ-ਇਕ ਕਰਕੇ ਭ੍ਰਿਸ਼ਟਾਚਾਰੀਆਂ 'ਤੇ ਮੁਕੱਦਮੇ ਚਲਾਏ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਨੇ ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਮਾਫੀਆ ਰਾਜ ਸਥਾਪਿਤ ਕੀਤਾ ਹੈ। ਕਾਂਗਰਸ ਇਸ ਨੂੰ ਅੱਗੇ ਲੈ ਗਈ। ਪਰ ਜਦੋਂ ਤੋਂ ਮਾਨ ਸਰਕਾਰ ਸੱਤਾ ਵਿਚ ਆਈ ਤਾਂ ਇਸ ਨੇ ਭ੍ਰਿਸ਼ਟਾਚਾਰ ਅਤੇ ਮਾਫੀਆ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ। ਪੰਜਾਬ ਵਿੱਚ ਰੇਤ ਅਤੇ ਸ਼ਰਾਬ ਮਾਫੀਆ ਹੁਣ ਖਤਮ ਹੋ ਗਿਆ ਹੈ।
ਉਨ੍ਹਾਂ ਕਿਹਾ ਕਿ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਜੇਕਰ ਦੇਸ਼ ਦੀ ਸਰਹੱਦ 'ਤੇ ਸਾਡਾ ਕੋਈ ਜਵਾਨ ਸ਼ਹੀਦ ਹੁੰਦਾ ਹੈ ਤਾਂ ਅਸੀਂ ਉਸ ਦੇ ਪਰਿਵਾਰ ਨੂੰ ਇਕ ਕਰੋੜ ਦੇਵਾਂਗੇ। ਅਸੀਂ ਇਹ ਵਾਅਦਾ ਵੀ ਪੂਰਾ ਕੀਤਾ। ਜੋ ਵਾਅਦੇ ਰਹਿ ਗਏ ਹਨ ਉਹ ਵੀ ਅਸੀਂ ਜਲਦ ਹੀ ਪੂਰੇ ਕਰਾਂਗੇ। ਸਾਡਾ ਇੱਕ ਵੀ ਵਾਅਦਾ ਅਧੂਰਾ ਨਹੀਂ ਰਹੇਗਾ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)