CM Bhagwant Mann Distribute Appointment Letters: ਪੰਜਾਬ ਸਰਕਾਰ ਦੇ ਮਿਸ਼ਨ ਰੁਜ਼ਗਾਰ ਤਹਿਤ ਅੱਜ (ਮੰਗਲਵਾਰ) ਮੁੱਖ ਮੰਤਰੀ ਭਗਵੰਤ ਮਾਨ 586 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਰਹੇ ਹਨ। ਇਸ ਸਬੰਧੀ ਚੰਡੀਗੜ੍ਹ ਵਿਖੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਹ ਪ੍ਰੋਗਰਾਮ ਦੁਪਹਿਰ 1 ਵਜੇ ਸ਼ੁਰੂ ਹੋਵੇਗਾ। 


ਪੰਜਾਬ ਸਰਕਾਰ ਦਾ ਦਾਅਵਾ ਹੈ ਕਿ ਢਾਈ ਸਾਲਾਂ ਵਿੱਚ ਹੁਣ ਤੱਕ 45 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਨੌਜਵਾਨਾਂ ਦੀ ਭਰਤੀ ਪ੍ਰਕਿਰਿਆ ਯੋਗਤਾ ਦੇ ਆਧਾਰ 'ਤੇ ਕੀਤੀ ਗਈ ਹੈ। ਇਸ ਲਈ ਕੋਈ ਵੀ ਕੇਸ ਅਦਾਲਤਾਂ ਵਿੱਚ ਨਹੀਂ ਗਿਆ।







ਸਰਕਾਰ ਵੱਲੋਂ ਇਹ ਸਮਾਗਮ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਸਿਹਤ ਵਿਭਾਗ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਦੂਜੇ ਪਾਸੇ ਸੀਐਮ ਭਗਵੰਤ ਮਾਨ ਦਾ ਕਹਿਣਾ ਹੈ ਕਿ ਸੂਬੇ ਵਿੱਚ ਸਾਡੀ ਸਰਕਾਰ ਨੂੰ ਸੱਤਾ ਵਿੱਚ ਆਏ 30 ਮਹੀਨੇ ਹੋਏ ਹਨ। ਸਾਡੀ ਕਿਸੇ ਵੀ ਭਰਤੀ ਪ੍ਰਕਿਰਿਆ ਨੂੰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ। 


ਇਹ ਵੀ ਪੜ੍ਹੋ: ਕੈਬਨਿਟ 'ਚ ਫੇਰਬਦਲ 'ਤੇ ਘਿਰੇ ਸੀਐਮ ਭਗਵੰਤ ਮਾਨ, ਵਿਰੋਧੀਆਂ ਨੇ ਉਠਾਏ ਗੰਭੀਰ ਸਵਾਲ


ਇਸ ਦੇ ਨਾਲ ਹੀ ਨੌਜਵਾਨ ਆਪਣਾ ਕੰਮ ਚੰਗੀ ਤਰ੍ਹਾਂ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਜੇਕਰ ਕੋਈ ਸਰਕਾਰੀ ਨੌਕਰੀ ਲਈ ਪੈਸੇ ਮੰਗਦਾ ਹੈ ਤਾਂ ਵਿਭਾਗ ਦੀ ਹੈਲਪਲਾਈਨ 'ਤੇ ਸ਼ਿਕਾਇਤ ਦਿੱਤੀ ਜਾ ਸਕਦੀ ਹੈ। ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਕੀਤਾ ਜਾਵੇਗਾ। ਸਰਕਾਰ ਵੱਲੋਂ ਇਹ ਸਮਾਗਮ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਕਰਵਾਇਆ ਜਾ ਰਿਹਾ ਹੈ। 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।