Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਦਿਵਾਲੀ ਤੋਂ ਪਹਿਲਾਂ ਖਿਡਾਰੀਆਂ ਨੂੰ ਵੱਡਾ ਤੋਹਫਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਗੁਜਰਾਤ ਵਿੱਚ ਚੱਲ ਰਹੀਆਂ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਖੇਡ ਨੀਤੀ ਤਹਿਤ ਸਨਮਾਨਿਤ ਰਾਸ਼ੀ ਜਾਰੀ ਕਰ ਦੇਵਾਂਗੇ। ਉਨ੍ਹਾਂ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਦਾ ਸਮਾਪਤੀ ਸਮਾਰੋਹ ਵੀ 1 ਨਵੰਬਰ ਨੂੰ ਹੋਵੇਗਾ, ਉੱਥੇ ਵੀ ਜੇਤੂਆਂ ਨੂੰ ਸਨਮਾਨਿਤ ਕਰਾਂਗੇ।
ਭਗਵੰਤ ਮਾਨ ਨੇ ਟਵੀਟ ਕਰ ਕਿਹਾ, ਗੁਜਰਾਤ ਵਿਖੇ ਚੱਲ ਰਹੀਆਂ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਖੇਡ ਨੀਤੀ ਤਹਿਤ ਸਨਮਾਨਿਤ ਰਾਸ਼ੀ ਜਾਰੀ ਕਰ ਦੇਵਾਂਗੇ, ਖੇਡਾਂ ਵਤਨ ਪੰਜਾਬ ਦੀਆਂ ਦੀ Closing Ceremony ਵੀ 1 ਨਵੰਬਰ ਨੂੰ ਹੋਵੇਗੀ, ਉੱਥੇ ਵੀ ਜੇਤੂਆਂ ਨੂੰ ਸਨਮਾਨਿਤ ਕਰਾਂਗੇ।"
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ