Ludhiana News: ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਵੱਡਾ ਐਲਾਨ, ਬੋਲੇ ਅੱਜ ਤੋਂ ਪੰਜਾਬ 'ਚ ਇੱਕ ਨਵੀਂ ਕ੍ਰਾਂਤੀ ਸ਼ੁਰੂ...
Ludhiana News: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਨੂੰ ਘਰ ਬੈਠੇ ਲੋਕਾਂ ਤੱਕ ਪਹੁੰਚਾਉਣ ਦਾ ਐਲਾਨ ਕੀਤਾ ਗਿਆ ਸੀ।
Ludhiana News: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਤੋਂ ਮਿਲਣ ਵਾਲੀਆਂ ਸੇਵਾਵਾਂ ਨੂੰ ਘਰ ਬੈਠੇ ਲੋਕਾਂ ਤੱਕ ਪਹੁੰਚਾਉਣ ਦਾ ਐਲਾਨ ਕੀਤਾ ਗਿਆ ਸੀ। ਉਸੇ ਐਲਾਨ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ‘ਭਗਵੰਤ ਮਾਨ ਸਰਕਾਰ-ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ ਅੱਜ ਲੁਧਿਆਣਾ ਤੋਂ ਕੀਤੀ ਜਾ ਰਹੀ ਹੈ। ਇਸ ਸਕੀਮ ਦੀ ਸ਼ੁਰੂਆਤ ਲੁਧਿਆਣਾ ਵਿੱਚ ਕੀਤੀ ਜਾਣ ਵਾਲੀ ਰੈਲੀ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ।
ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ
ਅੱਜ ਤੋਂ ਪੰਜਾਬ 'ਚ ਇੱਕ ਨਵੀਂ ਕ੍ਰਾਂਤੀ ਸ਼ੁਰੂ ਹੋਣ ਜਾ ਰਹੀ ਹੈ..ਸਾਡੀ ਕੋਸ਼ਿਸ਼ ਲੋਕਾਂ ਦੀ ਖੱਜਲ ਖੁਆਰੀ ਨੂੰ ਖ਼ਤਮ ਕਰਨ ਦੀ ਹੈ ਜਿਸ ਲਈ ਅੱਜ ਤੋਂ ਮੈਂ ਤੇ ਸਾਡੇ ਕੌਮੀ ਕਨਵੀਨਰ ਅਰਵਿੰਦ ਜੀ ਇੱਕ ਸਕੀਮ ਸ਼ੁਰੂ ਕਰਨ ਜਾ ਰਹੇ ਹਾਂ ਜਿਸ ਤਹਿਤ ਹੁਣ ਅਫ਼ਸਰ ਤੁਹਾਡੇ ਘਰ ਆਕੇ ਕੰਮ ਕਰਨਗੇ...43 ਤਰ੍ਹਾਂ ਦੀਆਂ ਸੇਵਾਵਾਂ ਹੁਣ ਤੁਹਾਨੂੰ ਘਰ ਬੈਠੇ ਮਿਲਣਗੀਆਂ...
'ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ'
ਅੱਜ ਤੋਂ ਪੰਜਾਬ 'ਚ ਇੱਕ ਨਵੀਂ ਕ੍ਰਾਂਤੀ ਸ਼ੁਰੂ ਹੋਣ ਜਾ ਰਹੀ ਹੈ..
— Bhagwant Mann (@BhagwantMann) December 10, 2023
ਸਾਡੀ ਕੋਸ਼ਿਸ਼ ਲੋਕਾਂ ਦੀ ਖੱਜਲ ਖੁਆਰੀ ਨੂੰ ਖ਼ਤਮ ਕਰਨ ਦੀ ਹੈ ਜਿਸ ਲਈ ਅੱਜ ਤੋਂ ਮੈਂ ਤੇ ਸਾਡੇ ਕੌਮੀ ਕਨਵੀਨਰ @ArvindKejriwal
ਜੀ ਇੱਕ ਸਕੀਮ ਸ਼ੁਰੂ ਕਰਨ ਜਾ ਰਹੇ ਹਾਂ ਜਿਸ ਤਹਿਤ ਹੁਣ ਅਫ਼ਸਰ ਤੁਹਾਡੇ ਘਰ ਆਕੇ ਕੰਮ ਕਰਨਗੇ...43 ਤਰ੍ਹਾਂ ਦੀਆਂ ਸੇਵਾਵਾਂ ਹੁਣ ਤੁਹਾਨੂੰ ਘਰ… pic.twitter.com/lDJ5ObEVHc
ਇਸ ਸਕੀਮ ਤਹਿਤ ਪੰਜਾਬ ਦੇ ਲੋਕਾਂ ਨੂੰ ਘਰ ਬੈਠਿਆਂ ਵੱਖ-ਵੱਖ ਵਿਭਾਗਾਂ ਦੀਆਂ 43 ਨਾਗਰਿਕ ਸੇਵਾਵਾਂ ਦਾ ਲਾਭ ਮਿਲ ਸਕੇਗਾ ਜਿਨ੍ਹਾਂ ਵਿੱਚ ਜਨਮ, ਵਿਆਹ, ਮੌਤ, ਆਮਦਨ, ਰਿਹਾਇਸ਼, ਜਾਤੀ, ਪੇਂਡੂ ਖੇਤਰ, ਸਰਹੱਦੀ ਖੇਤਰ, ਪੱਛੜੇ ਖੇਤਰ, ਪੈਨਸ਼ਨ, ਬਿਜਲੀ ਬਿੱਲ ਦਾ ਭੁਗਤਾਨ, ਜ਼ਮੀਨ ਦੀ ਹੱਦਬੰਦੀ ਸਰਟੀਫਿਕੇਟ ਅਤੇ ਹੋਰ ਸਹੂਲਤਾਂ ਨੂੰ ਸ਼ਾਮਲ ਕੀਤਾ ਗਿਆ ਹੈ। ਹਾਲਾਂਕਿ, ਸੂਬਾ ਸਰਕਾਰ ਨੇ ਅਸਲਾ ਲਾਇਸੈਂਸ, ਆਧਾਰ ਕਾਰਡ ਤੇ ਸਟੈਂਪ ਪੇਪਰ ਦੀ ਸੇਵਾ ਨੂੰ ਸਕੀਮ ਦੇ ਦਾਇਰੇ ਵਿੱਚੋਂ ਬਾਹਰ ਰੱਖਿਆ ਹੈ।
ਇਸ ਸਕੀਮ ਨੂੰ ਲੋਕਾਂ ਤੱਕ ਸਹੀ ਢੰਗ ਨਾਲ ਪਹੁੰਚਾਉਣ ਲਈ ਹੈਲਪਲਾਈਨ ਨੰਬਰ 1076 ਜਾਰੀ ਕਰ ਦਿੱਤਾ ਗਿਆ ਹੈ। ਇਸ ਨੰਬਰ ’ਤੇ ਫੋਨ ਕਰਕੇ ਲੋਕ ਆਪਣੀ ਸਹੂਲਤ ਅਨੁਸਾਰ ਅਧਿਕਾਰੀ ਨਾਲ ਮੁਲਾਕਾਤ ਦਾ ਸਮਾਂ ਤੈਅ ਕਰ ਸਕਣਗੇ ਅਤੇ ਆਪਣਾ ਕੰਮ ਕਰਵਾ ਸਕਣਗੇ। ਫੋਨ ਰਾਹੀਂ ਸਮਾਂ ਤੇ ਤਰੀਕ ਤੈਅ ਹੋਣ ਤੋਂ ਬਾਅਦ ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ, ਫੀਸਾਂ ਅਤੇ ਹੋਰ ਚੀਜ਼ਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਲਈ ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਤੇ ਮੁਲਾਕਾਤ ਦੀ ਤਰੀਕ ਤੇ ਸਮੇਂ ਦੀ ਜਾਣਕਾਰੀ ਐੱਸਐੱਮਐੱਸ ਰਾਹੀਂ ਦਿੱਤੀ ਜਾਵੇਗੀ।