(Source: ECI/ABP News)
Punjab news: ਭਲਕੇ ਮੁਕਤਸਰ ਦੀ ਮਾਣਯੋਗ ਅਦਾਲਤ 'ਚ ਪੇਸ਼ ਹੋ ਸਕਦੇ ਮੁੱਖ ਮੰਤਰੀ ਭਗਵੰਤ ਮਾਨ, ਜਾਣੋ ਪੂਰਾ ਮਾਮਲਾ
Sri muktsar sahib: ਸ਼੍ਰੀ ਮੁਕਤਸਰ ਸਾਹਿਬ ਦੀ ਮਾਨਯੋਗ ਅਦਾਲਤ ਨੇ ਪਿਛਲੀ 11 ਜਨਵਰੀ ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਮਾਨਹਾਨੀ ਦਾ ਕੇਸ ਦਰਜ ਕੀਤਾ ਗਿਆ ਸੀ। ਹੁਣ ਭਲਕੇ ਮੁੱਖ ਮੰਤਰੀ ਭਗਵੰਤ ਮਾਨ ਅਦਾਲਤ ਵਿੱਚ ਪੇਸ਼ ਹੋ ਸਕਦੇ ਹਨ।
![Punjab news: ਭਲਕੇ ਮੁਕਤਸਰ ਦੀ ਮਾਣਯੋਗ ਅਦਾਲਤ 'ਚ ਪੇਸ਼ ਹੋ ਸਕਦੇ ਮੁੱਖ ਮੰਤਰੀ ਭਗਵੰਤ ਮਾਨ, ਜਾਣੋ ਪੂਰਾ ਮਾਮਲਾ Chief Minister Bhagwant Mann may appear in the honorable court of Muktsar tomorrow, know the whole matter Punjab news: ਭਲਕੇ ਮੁਕਤਸਰ ਦੀ ਮਾਣਯੋਗ ਅਦਾਲਤ 'ਚ ਪੇਸ਼ ਹੋ ਸਕਦੇ ਮੁੱਖ ਮੰਤਰੀ ਭਗਵੰਤ ਮਾਨ, ਜਾਣੋ ਪੂਰਾ ਮਾਮਲਾ](https://feeds.abplive.com/onecms/images/uploaded-images/2023/08/20/fe547f989b2cd21862e9c96dfaf2515c1692506631670700_original.jpg?impolicy=abp_cdn&imwidth=1200&height=675)
Sri muktsar sahib: ਸ਼੍ਰੀ ਮੁਕਤਸਰ ਸਾਹਿਬ ਦੀ ਮਾਨਯੋਗ ਅਦਾਲਤ ਸਿਵਲ ਜੱਜ ਸੀਨੀਅਰ ਡਿਵੀਜ਼ਨ ਰਾਜਪਾਲ ਰਾਵਲ ਦੇ ਕੋਲ ਪਿਛਲੀ ਜਨਵਰੀ 11 ਨੂੰ ਸੁਖਬੀਰ ਸਿੰਘ ਬਾਦਲ ਵੱਲੋਂ ਮਾਨਹਾਨੀ ਦਾ ਕੇਸ ਦਰਜ ਕੀਤਾ ਗਿਆ ਸੀ।
ਇਸ ਸਬੰਧ ਵਿਚ 19 ਮਾਰਚ ਤਾਰੀਖ ਹੈ। ਇਸ ਵਿੱਚ ਮੁੱਖ ਮੰਤਰੀ ਪੇਸ਼ ਹੋ ਸਕਦੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਦੀ ਮਾਣਯੋਗ ਅਦਾਲਤ ਵਿਚ ਮੁੱਖ ਮੰਤਰੀ ਭਗਵੰਤ ਮਾਨ 'ਤੇ ਕੀਤੇ ਗਏ ਮਾਣਹਾਨੀ ਦੇ ਦਾਅਵੇ ਦੀ ਤਾਰੀਖ 19 ਮਾਰਚ ਨੂੰ ਹੈ।
ਦੱਸ ਦਈਏ ਕਿ ਲੁਧਿਆਣਾ ਵਿੱਚ ਮੁੱਖ ਮੰਤਰੀ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਖ਼ਿਲਾਫ਼ ਬਾਲਾਸਰ ਨਹਿਰ 'ਤੇ ਬਣੇ ਫਾਰਮ ਅਤੇ ਟ੍ਰਾਂਸਪੋਰਟ 'ਤੇ ਬਿਆਨ ਦਿੱਤੇ ਗਏ ਸਨ। ਇਸ ਨੂੰ ਲੈ ਕੇ ਅਕਾਲੀ ਦਲ ਦੇ ਸੁਖਬੀਰ ਬਾਦਲ ਵੱਲੋਂ ਇਤਰਾਜ ਜਤਾਇਆ ਗਿਆ ਸੀ।
ਸੁਖਬੀਰ ਬਾਦਲ ਵੱਲੋਂ ਕਿਹਾ ਗਿਆ ਸੀ ਕਿ ਇਹ ਬੇਬੁਨਿਆਦ ਗੱਲਾਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੀਤੀਆਂ ਗਈਆਂ ਨੇ ਜਿਸ ਨੂੰ ਲੈ ਕੇ ਸੁਖਬੀਰ ਬਾਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਨੋਟਿਸ ਭੇਜਿਆ ਗਿਆ ਸੀ।
ਇਹ ਵੀ ਪੜ੍ਹੋ: Punjab news: ਹੁਸ਼ਿਆਰਪੁਰ ਪੁਲਿਸ ਅਤੇ ਰਾਣਾ ਮਨਸੂਰਪੁਰ ਵਿਚਾਲੇ ਹੋਇਆ ਐਨਕਾਉਂਟਰ, ਰਾਣਾ ਮਨਸੂਰਪੁਰ ਦੀ ਹੋਈ ਮੌਤ
ਨੋਟਿਸ ਭੇਜਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਸ਼੍ਰੀ ਮੁਕਤਸਰ ਸਾਹਿਬ ਦੇ ਮਾਨਯੋਗ ਅਦਾਲਤ ਦੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਇਕ ਕਰੋੜ ਦਾ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ।
ਇਸ ਦੀ ਮਾਨਯੋਗ ਰਾਜਪਾਲ ਰਾਵਲ ਸਿਵਲ ਜੱਜ ਦੀ ਡਿਵੀਜ਼ਨ ਦੀ ਅਦਾਲਤ ਨੇ 19 ਮਾਰਚ ਦੀ ਤਾਰੀਕ ਪਾ ਦਿੱਤੀ ਸੀ। ਇਸ ਨੂੰ ਲੈ ਕੇ ਹੁਣ 19 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਦਾਲਤ ਦੇ ਵਿੱਚ ਪੇਸ਼ ਹੋ ਸਕਦੇ ਹਨ।
ਇਹ ਵੀ ਪੜ੍ਹੋ: Punjab news: ਭਾਰਤ ਦੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਹੋਏ ਨਤਮਸਤਕ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)