Moga News : ਆਮ ਆਦਮੀ ਪਾਰਟੀ (ਆਪ) ਮੋਗਾ ਨਗਰ ਕੌਂਸਲ ਦੇ ਨਵੇਂ ਚੁਣੇ ਗਏ ਮੇਅਰ ਬਲਜੀਤ ਸਿੰਘ ਚੰਨੀ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਜਿੱਤ ਲਈ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਮੋਗਾ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਵੀ ਮੌਜੂਦ ਸਨ।
ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਮੋਗਾ ਨਗਰ ਕੌਂਸਲ ਖੇਤਰ ਦੇ ਵਿਕਾਸ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਮੋਗਾ ਦੇ ਨੌਜਵਾਨਾਂ ਨੂੰ ਵੀ ਤੋਹਫਾ ਦਿੱਤਾ ਹੈ। ਉਨ੍ਹਾਂ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਬਣਾਏ ਜਾਣ ਵਾਲੇ ਯੂ.ਪੀ.ਐਸ.ਸੀ ਸਿਖਲਾਈ ਕੇਂਦਰ ਦਾ ਪਹਿਲਾ ਕੇਂਦਰ ਮੋਗਾ ਵਿੱਚ ਸਥਾਪਿਤ ਕੀਤਾ ਜਾਵੇਗਾ।
ਵਿਧਾਇਕਾ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਾਡੇ ਮੇਅਰ ਬਲਜੀਤ ਸਿੰਘ ਚੰਨੀ ਬਹੁਤ ਹੀ ਸਾਧਾਰਨ ਪਰਿਵਾਰ ਵਿੱਚੋਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਨੂੰ ਸਿਆਸਤ ਵਿੱਚ ਆਉਣ ਦਾ ਮੌਕਾ ਦਿੰਦੀ ਹੈ, ਇਸੇ ਕਰਕੇ ਅੱਜ ਬਲਜੀਤ ਸਿੰਘ ਮੇਅਰ ਬਣੇ ਹਨ। ਦੂਜੇ ਪਾਸੇ ਰਵਾਇਤੀ ਪਾਰਟੀਆਂ ਵਿੱਚ ਪੈਸੇ ਵਾਲੇ ਲੋਕਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ, ਇਸ ਲਈ ਇਨ੍ਹਾਂ ਦੇ ਜ਼ਿਆਦਾਤਰ ਵਿਧਾਇਕ ਅਤੇ ਸੰਸਦ ਮੈਂਬਰ ਅਮੀਰ ਘਰਾਣਿਆਂ ਵਿੱਚੋਂ ਹਨ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ