ਪੜਚੋਲ ਕਰੋ

ਮੁੱਖ ਮੰਤਰੀ ਭਗਵੰਤ ਮਾਨ ਨੇ ਪੀਆਈਐਮਐਸ 'ਚ ਵਿੱਤੀ ਸੰਕਟ ਦਾ ਕਾਰਨ ਬਣੇ ਘੁਟਾਲੇ ਅਤੇ ਖਾਮੀਆਂ ਦੀ ਜਾਂਚ ਦੇ ਹੁਕਮ

ਮੁੱਖ ਮੰਤਰੀ ਭਗਵੰਤ ਮਾਨ ਨੇ ਪੀਆਈਐਮਐਸ 'ਚ ਵਿੱਤੀ ਸੰਕਟ ਦਾ ਕਾਰਨ ਬਣੇ ਘੁਟਾਲੇ ਅਤੇ ਖਾਮੀਆਂ ਦੀ ਜਾਂਚ ਦੇ ਹੁਕਮਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆਪੀਆਈਐਮਐਸ ਸੁਸਾਇਟੀ ਦੀ 37ਵੀਂ ਗਵਰਨਿੰਗ ਬਾਡੀ ਦੀ ਮੀਟਿੰਗ ਦੀ ਕੀਤੀ ਪ੍ਰਧਾਨਗੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੋਆਬਾ ਖੇਤਰ ਦੀ ਪ੍ਰਮੁੱਖ ਸਿਹਤ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪੀਆਈਐਮਐਸ) ਵਿਚ ਕਰ ਦਾਤਿਆਂ ਦੇ ਪੈਸੇ ਨੂੰ ਖੁਰਦ-ਬੁਰਦ ਕਰਨ ਦੇ ਨਾਲ-ਨਾਲ ਉਨ੍ਹਾਂ ਹੋਰ ਖਾਮੀਆਂ ਦਾ ਪਤਾ ਲਾਉਣ ਲਈ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ ਜੋ ਇਸ ਸੰਸਥਾ ਲਈ ਵਿੱਤੀ ਸੰਕਟ ਦਾ ਕਾਰਨ ਬਣੇ।

ਮੁੱਖ ਮੰਤਰੀ ਨੇ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੀਆਈਐਮਐਸ ਸੁਸਾਇਟੀ ਦੀ 37ਵੀਂ ਗਵਰਨਿੰਗ ਬਾਡੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਸ ਪ੍ਰਮੁੱਖ ਸੰਸਥਾ ਵਿੱਚ ਵਿੱਤੀ ਸੰਕਟ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਸਰਕਾਰ ਹੱਥ ਉਤੇ ਹੱਥ ਧਰ ਕੇ ਨਹੀਂ ਬੈਠ ਸਕਦੀ ਅਤੇ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਖਤਰੇ ਵਿੱਚ ਪਾਉਣ ਦੀ ਇਸ ਸਾਜ਼ਿਸ਼ ਨੂੰ ਚੱਲਣ ਨਹੀਂ ਦੇ ਸਕਦੀ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਪਿਛਲੇ ਛੇ ਸਾਲਾਂ ਵਿੱਚ ਗਵਰਨਿੰਗ ਬਾਡੀ ਦੀ ਇੱਕ ਵੀ ਮੀਟਿੰਗ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕਈ ਊਣਤਾਈਆਂ ਗੰਭੀਰ ਘੁਟਾਲਿਆਂ ਵੱਲ ਇਸ਼ਾਰਾ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਖਾਮੀਆਂ ਅਤੇ ਗਬ਼ਨ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਪੀਆਈਐਮਐਸ 'ਚ ਵਿੱਤੀ ਸੰਕਟ ਦਾ ਕਾਰਨ ਬਣੇ ਘੁਟਾਲੇ ਅਤੇ ਖਾਮੀਆਂ ਦੀ ਜਾਂਚ ਦੇ ਹੁਕਮ

ਮੁੱਖ ਮੰਤਰੀ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜਾਂਚ ਨਿਰਪੱਖ, ਪਾਰਦਰਸ਼ੀ ਅਤੇ ਨਤੀਜਾਮੁਖੀ ਢੰਗ ਨਾਲ ਨਿਰਧਾਰਿਤ ਸਮੇਂ ਦੇ ਅੰਦਰ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸੰਕਟ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਗੜਬੜੀ ਲਈ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਭਗਵੰਤ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਉਨ੍ਹਾਂ ਸਾਰਿਆਂ ਵਿਰੁੱਧ ਫੈਸਲਾਕੁੰਨ ਕਾਰਵਾਈ ਕੀਤੀ ਜਾਵੇ ਜੋ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਵਿੱਚ ਜ਼ਿੰਮੇਵਾਰ ਹਨ, ਜਿਸ ਨਾਲ ਸੰਸਥਾ ਵਿੱਚ ਗੰਭੀਰ ਵਿੱਤੀ ਸੰਕਟ ਪੈਦਾ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੋਆਬਾ ਖੇਤਰ ਦੇ ਕੇਂਦਰ ਵਿੱਚ ਸਥਿਤ ਇਹ ਸੰਸਥਾ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਅਹਿਮ ਭੂਮਿਕਾ ਨਿਭਾ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੰਸਥਾ ਪਹਿਲਾਂ ਹੀ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ, ਜਿਸ ਕਾਰਨ ਇਸ ਨੂੰ ਵਿਸ਼ਵ ਪੱਧਰੀ ਮੈਡੀਕਲ ਸੰਸਥਾ ਵਜੋਂ ਵਿਕਸਤ ਕਰਨ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਜਲਦੀ ਹੀ ਇਸ ਸੰਸਥਾ ਨੂੰ ਸੁਰਜੀਤ ਕਰਨ ਲਈ ਵਿਸਥਾਰਤ ਖਾਕਾ ਤਿਆਰ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਇਸ ਸੰਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਗਵਰਨਿੰਗ ਕੌਂਸਲ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਉਨ੍ਹਾਂ ਦੀ ਸਰਕਾਰ ਦ੍ਰਿੜ ਵਚਨਬੱਧ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਠੋਸ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਸੁਸਾਇਟੀ ਦੇ ਮੈਂਬਰਾਂ ਨੂੰ ਲੋਕਾਂ ਦੇ ਭਲੇ ਵਾਸਤੇ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ।

ਇਹ ਵੀ ਪੜ੍ਹੋ: ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਕੀਤਾ ਇੰਸਟੀਚਿਊਟ ਆਫ਼ ਡਰਾਈਵਿੰਗ ਐਂਡ ਟ੍ਰੈਫ਼ਿਕ ਰਿਸਰਚ ਦੇਹਰਾਦੂਨ ਦਾ ਦੌਰਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

ਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇਦਿਲਜੀਤ ਦੇ ਸ਼ੋਅ ਚ ਆਈ ਸੁਨੰਦਾ ਸ਼ਰਮਾ , ਪਹਿਲਾਂ ਨੱਚੀ ਫ਼ਿਰ ਰੋ ਪਈਕੀ ਦਿਲਜੀਤ ਦੋਸਾਂਝ ਦਾ ਗੁਰੂ ਵੱਲ ਇਸ਼ਾਰਾ , ਕੀ ਗੁਰੂ ਰੰਧਾਵਾ ਲੈ ਰਿਹਾ ਪੰਗਾ ?ਕਰਨ ਔਜਲਾ ਦੇ ਸ਼ੋਅ 'ਚ ਆਹ ਕੀ ਹੋਇਆ , ਸਟੇਜ ਤੇ ਵੇਖੋ ਕੌਣ ਚੜ੍ਹ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget