ਉਸ ਦੀ ਧੀ ਅਤੇ ਜਵਾਈ ਕੋਲ 28 ਏਕੜ ਜ਼ਮੀਨ ਸੀ। ਮੰਤਰੀ ਨੇ ਦਾਅਵਾ ਕੀਤਾ ਕਿ ਇਸ ਜ਼ਮੀਨ ’ਤੇ ਕੈਪਟਨ ਦੇ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਦੇ ਪੁੱਤਰ ਦੇ ਨਾਂ ’ਤੇ ਪੰਜ ਏਕੜ ਜ਼ਮੀਨ ਹੈ। ਅਤੇ 4 ਏਕੜ ਜ਼ਮੀਨ ਰੀਟਾ ਸ਼ਰਮਾ ਦੇ ਨਾਂ 'ਤੇ ਸੀ।
ਮੁੱਖ ਮੰਤਰੀ ਨੇ ਕਿਹਾ ਕਿ 1100 ਏਕੜ ਜ਼ਮੀਨ ਉਤੇ ਫੌਜਾ ਸਿੰਘ ਨੇ ਕਬਜ਼ਾ ਕੀਤਾ ਹੋਇਆ ਸੀ ਜੋ ਇਨਫਰਾਸਟਰੱਕਚਰ ਕੰਪਨੀ ਚਲਾਉਂਦਾ ਹੈ। ਉਨ੍ਹਾਂ ਕਿਹਾ ਕਿ ਬਾਕੀ ਕਾਬਜ਼ਕਾਰਾਂ ਵਿਚ ਈਮਾਨ ਸਿੰਘ (125 ਏਕੜ), ਅੰਕੁਰ ਧਵਨ (103 ਏਕੜ), ਜਤਿੰਦਰ ਸਿੰਘ ਦੂਆ ਅਤੇ ਪੁਖਰਾਜ ਸਿੰਘ ਦੂਆ (40 ਏਕੜ), ਪ੍ਰਭਦੀਪ ਸਿੰਘ ਸੰਧੂ, ਗੋਬਿੰਦ ਸਿੰਘ ਸੰਧੂ ਅਤੇ ਨਾਨਕੀ ਕੌਰ (28 ਏਕੜ), ਰਿਪੁਦਮਨ ਸਿੰਘ (25 ਏਕੜ), ਨਵਦੀਪ ਕੌਰ (15 ਏਕੜ), ਦੀਪਕ ਬਾਂਸਲ (12 ਏਕੜ), ਕੇ.ਐਫ. ਫਾਰਮਜ਼ (11 ਏਕੜ), ਤੇਜਵੀਰ ਸਿੰਘ ਢਿੱਲੋਂ (8 ਏਕੜ), ਇੰਦਰਜੀਤ ਸਿੰਘ ਢਿੱਲੋਂ (8 ਏਕੜ), ਦੀਪਇੰਦਰ ਪਾਲ ਚਾਹਲ (8 ਏਕੜ), ਸੰਦੀਪ ਬਾਂਸਲ (6 ਏਕੜ), ਹਰਮਨਦੀਪ ਸਿੰਘ ਧਾਲੀਵਾਲ (5 ਏਕੜ), ਮਨਦੀਪ ਸਿੰਘ ਧਨੋਆ (5 ਏਕੜ) ਅਤੇ ਰੀਟਾ ਸ਼ਰਮਾ (4 ਏਕੜ) ਸ਼ਾਮਲ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 9053 ਏਕੜ ਕੀਮਤੀ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ ਜਿਸ ਉਪਰ ਕੁਝ ਲੋਕਾਂ ਨੇ ਗੈਰ-ਕਾਨੂੰਨੀ ਢੰਗ ਨਾਲ ਕਬਜ਼ਾ ਕੀਤਾ ਹੋਇਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਰਵਾਈ ਉਨ੍ਹਾਂ ਦੀ ਪਾਰਟੀ ਦੀ ਚੋਣ ਮੁਹਿੰਮ ਦੌਰਾਨ ਲੋਕਾਂ ਨੂੰ ਦਿੱਤੀ ਚੋਣ ਗਾਰੰਟੀ ਦੇ ਤਹਿਤ ਕੀਤੀ ਗਈ ਹੈ ਕਿਉਂ ਜੋ ਪਾਰਟੀ ਨੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਜਿਹੜੇ ਰਸੂਖਵਾਨਾਂ ਨੇ ਗੈਰ-ਕਾਨੂੰਨੀ ਢੰਗ ਨਾਲ ਕਬਜ਼ਾ ਕਰਕੇ ਬੇਰਹਿਮੀ ਨਾਲ ਪੈਸੇ ਦੀ ਲੁੱਟ-ਖਸੁੱਟ ਕੀਤੀ, ਉਨ੍ਹਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖੜ੍ਹਾ ਕੀਤਾ ਜਾਵੇਗਾ।