CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਦਾ ਐਲਾਨ, ਵਿਦੇਸ਼ ਗਏ ਲੋਕਾਂ ਨੂੰ ਵੀ ਵਾਪਸ ਮੋੜ ਲਿਆਵਾਂਗੇ...
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਸਰਕਾਰ ਉੱਪਰ ਵੱਡੀਆਂ ਉਮੀਦਾਂ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਉਹ ਅਜਿਹਾ ਪੰਜਾਬ ਸਿਰਜਣਗੇ ਜਿਸ ਵਿੱਚ ਵਿਦੇਸ਼ ਗਏ ਲੋਕਾਂ ਨੂੰ ਵੀ ਵਾਪਸ ਮੋੜ ਲਿਆਉਣਗੇ।
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਸਰਕਾਰ ਉੱਪਰ ਵੱਡੀਆਂ ਉਮੀਦਾਂ ਹਨ। ਉਨ੍ਹਾਂ ਦਾਅਵਾ ਕੀਤਾ ਹੈ ਕਿ ਉਹ ਅਜਿਹਾ ਪੰਜਾਬ ਸਿਰਜਣਗੇ ਜਿਸ ਵਿੱਚ ਵਿਦੇਸ਼ ਗਏ ਲੋਕਾਂ ਨੂੰ ਵੀ ਵਾਪਸ ਮੋੜ ਲਿਆਉਣਗੇ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਬਾਹਰ ਵੱਸਦੇ ਪੰਜਾਬੀਆਂ ਨੂੰ ਵੀ ਮੋੜ ਕੇ ਲੈ ਆਵਾਂਗੇ…ਉਹ ਸ਼ਰੀਰਕ ਤੌਰ ‘ਤੇ ਬਾਹਰ ਚਲੇ ਗਏ ਪਰ ਦਿਲ-ਦਿਮਾਗ ਇੱਥੇ ਹੀ ਨੇ…ਉਨ੍ਹਾਂ ਨੂੰ ਦੁਬਾਰਾ ਰੰਗਲੇ ਪੰਜਾਬ ਵੱਲ ਮੋੜਾਂਗੇ…।
ਮੁੱਖ ਮੰਤਰੀ ਭਗਵੰਤ ਮਾਨ ਸੋਮਵਾਰ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲੇ ਦੇ ਸਮਾਪਤੀ ਸਮਾਰੋਹ ਮੌਕੇ ਬੋਲ ਰਹੇ ਸੀ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ‘ਚ ਪੰਜਾਬੀ ਬੋਲਣ ‘ਤੇ ਜ਼ੁਰਮਾਨਾ ਲੱਗਦਾ ਹੈ..ਬੇਹੱਦ ਗਲਤ ਗੱਲ ਹੈ…ਅਸੀਂ ਹੁਣ ਜਿਹੜਾ ਵੀ ਸਕੂਲ ਪੰਜਾਬੀ ਬੋਲਣ ‘ਤੇ ਜ਼ੁਰਮਾਨਾ ਕਰੇਗਾ ਉਸ ਦੀ ਮਾਨਤਾ ਰੱਦ ਕਰਾਂਗੇ…।
ਪੰਜਾਬੀ ਯੂਨੀਵਰਸਿਟੀ ਵਿੱਚ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੁਝ ਸਿੱਖਿਆ ਸੰਸਥਾਵਾਂ ਪੰਜਾਬੀ ਬੋਲਣ ਵਾਲੇ ਬੱਚਿਆਂ ਨੂੰ ਜੁਰਮਾਨੇ ਲਾ ਰਹੀਆਂ ਹਨ। ਪੰਜਾਬੀ ਭਾਸ਼ਾ ਪੰਜਾਬੀਆਂ ਦੀ ਮਾਂ-ਬੋਲੀ ਹੈ, ਇਸ ਲਈ ਅਜਿਹਾ ਵਰਤਾਰਾ ਬਰਦਾਸ਼ਤ ਕਰਨ ਯੋਗ ਨਹੀਂ ਹੈ।
ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ’ਚ ਨੌਜਵਾਨਾਂ ਦੀ ਅਹਿਮ ਭੂਮਿਕਾ ਹੁੰਦੀ ਹੈ, ਇਸ ਲਈ ਪੰਜਾਬ ਨੂੰ ਨਾ ਸਿਰਫ਼ ਦੇਸ਼, ਬਲਕਿ ਦੁਨੀਆ ਭਰ ਵਿੱਚ ਅੱਵਲ ਬਣਾਉਣ ਲਈ ਨੌਜਵਾਨਾਂ ਨੂੰ ਸਰਗਰਮ ਭੂਮਿਕਾ ਨਿਭਾਉਂਦਿਆਂ, ਸਰਕਾਰ ਨਾਲ ਮੋਢਾ ਜੋੜ ਕੇ ਕੰਮ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: India-UAE Relationship- ਭਾਰਤ-ਯੂਏਈ ਸਬੰਧ ਨਾ ਸਿਰਫ਼ ਕਾਇਮ ਰਹਿਣਗੇ, ਸਗੋਂ ਬਦਲਦੇ ਸੰਸਾਰ ਨੂੰ ਵੀ ਆਕਾਰ ਦੇਣਗੇ: ਡਾ ਜੈਸ਼ੰਕਰ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਕੋਲ ਨੌਜਵਾਨਾਂ ਦੀ ਅਥਾਹ ਤਾਕਤ ਤੇ ਹੁਨਰ ਦਾ ਭੰਡਾਰ ਹੈ, ਜਿਹੜਾ ਸਮਾਜ ਵਿੱਚ ਉਸਾਰੂ ਤਬਦੀਲੀ ਲਿਆਉਣ ਲਈ ਹਮੇਸ਼ਾ ਪ੍ਰੇਰਕ ਵਜੋਂ ਕੰਮ ਕਰਦਾ ਹੈ। ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਹੁਨਰ ਵਿਕਾਸ ਦੀ ਸਿੱਖਿਆ ਦੇਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਉਦਯੋਗਾਂ ਲਈ ਹੁਨਰਮੰਦ ਮਨੁੱਖੀ ਸ਼ਕਤੀ ਤਿਆਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਰੁਜ਼ਗਾਰ ਦੇ ਵਧੇਰੇ ਸਾਧਨ ਮੁਹੱਈਆ ਕਰਵਾਉਣ ਲਈ ਪੰਜਾਬ ਜਲਦੀ ਹੀ ਇੰਡਸਟਰੀ ਹੱਬ ਬਣਨ ਜਾ ਰਿਹਾ ਹੈ। ਇੱਥੇ ਵੱਡੀ ਪੱਧਰ ਦੀਆਂ ਕਈ ਕੌਮਾਂਤਰੀ ਫਰਮਾਂ ਨਿਵੇਸ਼ ਕਰਨ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ।