ਪੜਚੋਲ ਕਰੋ
Advertisement
ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, ਨਰਮੇ ਦੇ ਖਰਾਬੇ ਲਈ ਮਜ਼ਦੂਰਾਂ ਨੂੰ ਵੀ ਮਿਲੇਗਾ ਮੁਆਵਜ਼ਾ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਅਫਸਰਾਂ ਨੂੰ ਹੁਕਮ ਦਿੱਤਾ ਹੈ ਕਿ ਗੁਲਾਬੀ ਸੁੰਡੀ ਨਾਲ ਮਾਰੇ ਗਏ ਨਰਮੇ ਦੀ ਗਿਰਦਾਵਰੀ ਕਰਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਨਰਮੇ ਦੀ ਫਸਲ ਮਰਨ....
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (CM Mann) ਨੇ ਐਲਾਨ ਕੀਤਾ ਹੈ ਕਿ ਨਰਮੇ ਦੀ ਖਰਾਬੇ ਲਈ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਏਗਾ। ਉਨ੍ਹਾਂ ਕਿਹਾ ਹੈ ਕਿ ਕਿਸਾਨ-ਮਜ਼ਦੂਰ ਦਾ ਆਪਸ ‘ਚ ਨਹੁੰ-ਮਾਸ ਦਾ ਰਿਸ਼ਤਾ ਹੈ। ਇਸ ਲਈ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦੇਵਾਂਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਅਫਸਰਾਂ ਨੂੰ ਹੁਕਮ ਦਿੱਤਾ ਹੈ ਕਿ ਗੁਲਾਬੀ ਸੁੰਡੀ ਨਾਲ ਮਾਰੇ ਗਏ ਨਰਮੇ ਦੀ ਗਿਰਦਾਵਰੀ ਕਰਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਨਰਮੇ ਦੀ ਫਸਲ ਮਰਨ ਨਾਲ ਮਜ਼ਦੂਰਾਂ ਦਾ ਵੀ ਨੁਕਸਾਨ ਹੋਇਆ ਹੈ ਕਿਉਂਕਿ ਉਨ੍ਹਾਂ ਨੂੰ ਮਜ਼ਦੂਰੀ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਲਈ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਏਗਾ।
ਕਿਸਾਨ-ਮਜ਼ਦੂਰ ਦਾ ਆਪਸ ‘ਚ ਨਹੁੰ-ਮਾਸ ਦਾ ਰਿਸ਼ਤਾ ਹੈ, ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦੇਵਾਂਗੇ
— AAP Punjab (@AAPPunjab) August 5, 2022
—CM @BhagwantMann pic.twitter.com/HoYB4Cd4FN
ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਸੰਗਰੂਰ ਦੇ ਮਸਤੂਆਣਾ ਸਾਹਿਬ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਣ ਲਈ ਕਰਵਾਏ ਸਮਾਗਮ ਦੌਰਾਨ ਕੀਤਾ। ਮੀਡੀਆ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਮੈਡੀਕਲ ਕਾਲਜ 345 ਕਰੋੜ ਰੁਪਏ ਦਾ ਪ੍ਰੋਜੈਕਟ ਹੈ। ਇਸ ਦਾ ਕੰਮ ਅੱਜ ਸ਼ੁਰੂ ਕਰ ਦਿੱਤਾ ਹੈ ਤੇ 31 ਮਾਰਚ 2023 ਤੱਕ ਇਹ ਮੈਡੀਕਲ ਕਾਲਜ ਬਣ ਕੇ ਤਿਆਰ ਹੋ ਜਾਵੇਗਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਪ੍ਰੈਲ ਦੇ ਪਹਿਲੇ ਹਫਤੇ 75 ਐਮਬੀਬੀਐਸ ਦੀਆਂ ਸੀਟਾਂ ਨਾਲ ਸ਼ੁਰੂ ਹੋ ਜਾਵੇਗਾ। ਇਸ ਦੇ ਨਾਲ ਹੀ ਸਪੋਰਟਸ ਕੰਪਲੈਕਸ ਹੈ ਤੇ ਹਸਪਤਾਲ ਵੀ ਨਾਲ ਹੀ ਬਣੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਵੇਲੇ ਅਸੀਂ ਆਕਸੀਜਨ ਦੀ ਕਮੀ ਨਾਲ ਲੜਦੇ ਰਹੇ। ਆਕਸੀਜਨ ਲੱਭਦੇ ਫਿਰਦੇ ਸੀ। ਜਿਹੜੇ ਆਕਸੀਜਨ ਸਾਨੂੰ ਦਿੰਦੇ ਹਨ ਜੇਕਰ ਅਸੀਂ ਉਨ੍ਹਾਂ ਨੂੰ ਲਾ ਦਈਏ ਤਾਂ ਸਾਨੂੰ ਸਿੰਲਡਰਾ ਦੀ ਲੋੜ ਨਹੀਂ ਪਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਅਜ਼ਬ ਗਜ਼ਬ
ਸਿੱਖਿਆ
Advertisement