ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (CM Mann) ਨੇ ਐਲਾਨ ਕੀਤਾ ਹੈ ਕਿ ਨਰਮੇ ਦੀ ਖਰਾਬੇ ਲਈ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਏਗਾ। ਉਨ੍ਹਾਂ ਕਿਹਾ ਹੈ ਕਿ ਕਿਸਾਨ-ਮਜ਼ਦੂਰ ਦਾ ਆਪਸ ‘ਚ ਨਹੁੰ-ਮਾਸ ਦਾ ਰਿਸ਼ਤਾ ਹੈ। ਇਸ ਲਈ ਕਿਸਾਨਾਂ ਦੇ ਨਾਲ-ਨਾਲ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦੇਵਾਂਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਅਫਸਰਾਂ ਨੂੰ ਹੁਕਮ ਦਿੱਤਾ ਹੈ ਕਿ ਗੁਲਾਬੀ ਸੁੰਡੀ ਨਾਲ ਮਾਰੇ ਗਏ ਨਰਮੇ ਦੀ ਗਿਰਦਾਵਰੀ ਕਰਕੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਨਰਮੇ ਦੀ ਫਸਲ ਮਰਨ ਨਾਲ ਮਜ਼ਦੂਰਾਂ ਦਾ ਵੀ ਨੁਕਸਾਨ ਹੋਇਆ ਹੈ ਕਿਉਂਕਿ ਉਨ੍ਹਾਂ ਨੂੰ ਮਜ਼ਦੂਰੀ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਲਈ ਮਜ਼ਦੂਰਾਂ ਨੂੰ ਵੀ ਮੁਆਵਜ਼ਾ ਦਿੱਤਾ ਜਾਏਗਾ।