ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀਰਵਾਰ ਨੂੰ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਰੱਦ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਸੈਸ਼ਨ ਲਈ ਰਾਜਪਾਲ ਤੋਂ ਮਨਜ਼ੂਰੀ ਮੰਗੀ ਸੀ, ਜਿਸ ਨੂੰ ਰਾਜਪਾਲ ਨੇ ਗ਼ੈਰ ਸੰਵਿਧਾਨਿਕ ਕਰਾਰ ਦਿੰਦਿਆਂ ਰੱਦ ਕਰ ਦਿੱਤਾ ਹੈ।
ਇਸ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ, "ਰਾਜਪਾਲ ਵੱਲੋਂ ਵਿਧਾਨ ਸਭਾ ਨਾ ਚੱਲਣ ਦੇਣਾ ਦੇਸ਼ ਦੇ ਲੋਕਤੰਤਰ ਤੇ ਵੱਡੇ ਸਵਾਲ ਪੈਦਾ ਕਰਦਾ ਹੈ .. ਹੁਣ ਲੋਕਤੰਤਰ ਨੂੰ ਕਰੋੜਾਂ ਲੋਕਾਂ ਦੇ ਚੁਣੇ ਹੋਏ ਪ੍ਰਤੀਨਿਧੀ ਚਲਾਉਣਗੇ ਜਾਂ ਦਿੱਲੀ ਕੇਂਦਰ ਸਰਕਾਰ ਵੱਲੋਂ ਨਿਯੁਕਤ ਕੀਤਾ ਹੋਇਆ ਇੱਕ ਵਿਅਕਤੀ ?? ਇੱਕ ਪਾਸੇ ਭੀਮ ਰਾਓ ਜੀ ਦਾ ਸੰਵਿਧਾਨ ਤੇ ਦੂਜੇ ਪਾਸੇ ਅਪ੍ਰੇਸ਼ਨ ਲੋਟਸ…ਜਨਤਾ ਸਭ ਦੇਖ ਰਹੀ ਹੈ..।"
ਇਸ ਦੇ ਨਾਲ ਹੀ ਆਪ ਦੇ ਬੁਲਾਰੇ ਮਲਵਿੰਦਰ ਕੰਗ ਨੇ ਕਿਹਾ, "ਦੇਸ਼ ਦੇ ਲੋਕਤੰਤਰ ਲਈ ਅੱਜ ਇੱਕ ਹੋਰ ਕਾਲਾ ਦਿਨ! ਕਿਵੇਂ ਬੀਜੇਪੀ ਤੇ ਕਾਂਗਰਸ ਮਿਲ ਕੇ ਲੋਕਤੰਤਰ ਦੁਆਰਾ ਚੁਣੀਆਂ ਸਰਕਾਰਾਂ ਨੂੰ ਤੋੜਣ ਦੀਆਂ ਸਾਜਿਸ਼ਾਂ ਰਚ ਰਹੀਆਂ ਹਨ,ਗਵਰਨਰ ਸਾਹਬ ਵੀ ਇਨ੍ਹਾਂ ਦੇ ਇਸ਼ਾਰਿਆਂ ਤੇ ਕੰਮ ਕਰ ਰਹੇ ਹਨ,ਅਤੀਤ ਵਿੱਚ ਵੀ ਇਹ ਦੋਵੇਂ ਪਾਰਟੀਆਂ,ਚੁਣੀਆਂ ਹੋਈਆਂ ਸਰਕਾਰਾਂ ਨੂੰ ਗ਼ੈਰ ਕਨੂੰਨੀ ਢੰਗ ਨਾਲ ਤੋੜ ਦੀਆਂ ਰਹੀਆਂ ਹਨ।"
ਦੱਸ ਦਈਏ ਕਿ ਪੰਜਾਬ ਮੰਤਰੀ ਮੰਡਲ ਨੇ ਵੀਰਵਾਰ ਨੂੰ ਬੁਲਾਏ ਜਾਣ ਵਾਲੇ ਵਿਧਾਨ ਸਭਾ ਦੇ ਤੀਜੇ ਵਿਸ਼ੇਸ਼ ਸੈਸ਼ਨ ਨੂੰ ਪ੍ਰਵਾਨਗੀ ਦੇ ਦਿੱਤੀ ਸੀ। ਇਸ ਦੇ ਨਾਲ ਹੀ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਵ੍ਹਿਪ ਵੀ ਜਾਰੀ ਕੀਤਾ ਗਿਆ।ਇਸ ਦੇ ਨਾਲ ਹੀ 'ਆਪ' ਦੇ ਸਾਰੇ ਵਿਧਾਇਕਾਂ ਨੂੰ ਵੀ ਸੈਸ਼ਨ 'ਚ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਗਏ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ