ਰੌਬਟ ਦੀ ਰਿਪੋਰਟ



ਚੰਡੀਗੜ੍ਹ: ਸਿੱਧੂ ਮੂਸੇਵਾਲਾ ਹੱਤਿਆ ਕਾਂਡ 'ਚ ਮੁੱਖ ਮੰਤਰੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੂਸੇਵਾਲਾ ਦੇ ਪਿਤਾ ਨੇ ਸੀਐਮ ਮਾਨ ਨੂੰ ਚਿੱਠੀ ਲਿਖੀ ਸੀ। ਇਸ ਮਗਰੋਂ ਮੁੱਖ ਮੰਤਰੀ ਨੇ ਕਿਹਾ ਹੈ ਕਿ ਕੋਈ ਵੀ ਦੋਸ਼ੀ ਬਖਸ਼ਿਆ ਨਹੀਂ ਜਾਏਗਾ। ਇਸ ਦੇ ਨਾਲ ਹੀ ਉਨ੍ਹਾਂ ਸੀਟਿੰਗ ਜੱਜ ਤੋਂ ਇਸ ਮਾਮਲੇ ਦੀ ਜਾਂਚ ਕਰਨ ਦੀ ਗੱਲ ਕਹੀ ਹੈ। 


ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਜਾਂਚ ਵਿੱਚ ਪੂਰਾ ਸਹਿਯੋਗ ਦੇਵੇਗੀ। ਉਨ੍ਹਾਂ ਡੀਜੀਪੀ ਦੇ ਬਿਆਨ 'ਤੇ ਵੀ ਸਪੱਸ਼ਟੀਕਰਨ ਮੰਗਿਆ ਹੈ। ਸੁਰੱਖਿਆ ਘਟਾਉਣ ਦੇ ਫੈਸਲੇ 'ਤੇ ਵੀ ਮੁੱਖ ਮੰਤਰੀ ਨੇ ਜਾਂਚ ਦੇ ਆਦੇਸ਼ ਦਿੱਤੇ ਹਨ। 


ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਇਨਸਾਫ ਦੀ ਮੰਗ ਕੀਤੀ ਹੈ। ਸਿੱਧੂ ਮੂਸੇਵਾਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕਿਹਾ, "ਤੁਹਾਡੀ ਸਰਕਾਰ ਦੀਆਂ ਨਾਕਾਮੀਆਂ ਕਾਰਕੇ ਮੇਰਾ ਪੁੱਤਰ ਸ਼ੁੱਭਦੀਪ ਸਿੰਘ ਸਾਡੇ ਤੋਂ ਹਮੇਸ਼ਾਂ ਲਈ ਚੱਲਾ ਗਿਆ। ਸ਼ੁੱਭਦੀਪ ਦੀ ਮਾਂ ਮੈਨੂੰ ਪੁੱਛਦੀ ਹੈ ਕਿ ਮੇਰਾ ਪੁੱਤ ਕਿੱਥੇ ਹੈ ਤੇ ਕਦੋਂ ਘਰ ਵਾਪਸ ਆਵੇਗਾ? ਮੈਂ ਉਸ ਨੂੰ ਕੀ ਜਵਾਬ ਦੇਵਾਂ?ਮੈਂ ਆਸ ਕਰਦਾ ਹਾਂ ਕਿ ਮੈਨੂੰ ਇਨਸਾਫ ਮਿਲੇਗਾ। ਮੇਰੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਮੇਰੀ ਬੇਨਤੀ ਕਿ-


-ਇਸ ਕੇਸ ਦੀ ਇਨਕੁਆਰੀ ਮਾਨਯੋਗ ਹਾਈਕੋਰਟ ਦੇ ਸਿਟਿੰਗ ਜੱਜ ਤੋਂ ਕਰਵਾਈ ਜਾਵੇ।ਪੰਜਾਬ ਸਰਕਾਰ ਇਸ ਇਨਕੁਆਰੀ ਵਿੱਚ CBI ਅਤੇ NIA ਦੇ ਸਹਿਯੋਗ ਨੂੰ ਯਕੀਨੀ ਬਣਾਵੇ।


-ਉਨ੍ਹਾਂ ਅਫਸਰਾਂ ਦੀ ਜਵਾਬਦੇਹੀ ਤਹਿ ਕੀਤੀ ਜਾਵੇ ਜਿਹਨਾਂ ਨੇ ਮੇਰੇ ਪੁੱਤਰ ਦੀ ਸੁਰੱਖਿਆ ਸਮੀਖਿਆ ਕੀਤੀ ਤੇ ਸਕਿਊਰਟੀ ਵਾਪਸ ਲੈਣ ਦੇ ਆਡਰਾਂ ਨੂੰ ਜਨਤਕ ਕੀਤਾ।


-ਮੇਰੇ ਪੁੱਤਰ ਨੇ ਆਪਣੀ ਮਿਹਨਤ ਨਾਲ ਪੰਜਾਬ ਦਾ ਨਾਮ ਪੂਰੀ ਦੁਨੀਆ 'ਚ ਰੋਸ਼ਨ ਕੀਤਾ ਹੈ।ਪਰ DGP ਪੰਜਾਬ ਵੱਲੋਂ ਮੇਰੇ ਪੁੱਤਰ ਦੀ ਮੌਤ ਨੂੰ ਗੈਂਗਵਾਰ ਨਾਲ ਜੋੜ ਕੇ ਪੇਸ਼ ਕੀਤਾ।ਇਸ ਲਈ ਮੇਰੀ ਬੇਨਤੀ ਹੈ ਕਿ DGP ਪੰਜਾਬ ਜਨਤਕ ਤੌਰ 'ਤੇ ਮਾਫੀ ਮੰਗਣ...
ਇਨਸਾਫ ਦੀ ਉਮੀਦ ਕਰਦਾ (ਬਲਕੌਰ ਸਿੰਘ ਸਿੱਧੂ ਮੂਸੇਵਾਲਾ)