ਹਰ ਵਿਧਾਇਕ ਨੂੰ ਇੱਕ ਪੈਨਸ਼ਨ ਲੈਣ ਦੇ ਫ਼ੈਸਲੇ ਦਾ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ ਸੁਆਗਤ
ਡਾ ਬਲਜੀਤ ਕੌਰ ਦੇ ਵੱਲੋਂ ਲੋਕਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਗਿਆ ਅਤੇ ਮੌਕੇ 'ਤੇ ਉਨ੍ਹਾਂ ਨੂੰ ਦਵਾਈਆਂ ਵੀ ਲੈ ਕੇ ਦਿੱਤੀਆਂ ਗਈਆਂ।
Chief Minister Bhagwant Mann's decision to get a pension for every MLA welcomed by Cabinet Minister Dr. Baljit Kaur
ਚੰਡੀਗੜ੍ਹ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰ ਇੱਕ ਵਿਧਾਇਕ ਨੂੰ ਲਈ ਇੱਕ ਪੈਨਸ਼ਨ ਲੈਣ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਕਿਹਾ ਕਿ ਜਲਦ ਹੀ ਇਸ ਤੇ ਕਾਨੂੰਨ ਵੀ ਲੈ ਕੇ ਆਉਂਦਾ ਜਾਵੇਗਾ। ਹੁਣ ਇਸ ਦਾ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਦੇ ਵੱਲੋਂ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਵੇਂ ਕਿ ਹਰ ਇੱਕ ਸਰਕਾਰੀ ਅਫ਼ਸਰ ਨੂੰ ਇੱਕ ਹੀ ਪੈਨਸ਼ਨ ਮਿਲਦੀ ਹੈ ਉਸੇ ਤਰ੍ਹਾਂ ਹੀ ਵਿਧਾਇਕਾਂ ਨੂੰ ਵੀ ਇੱਕ ਹੀ ਪੈਨਸ਼ਨ ਮਿਲਣੀ ਚਾਹੀਦੀ ਹੈ। ਕਿਉਂਕਿ ਵਿਧਾਇਕ ਲੋਕਾਂ ਦੀ ਸੇਵਾ ਦਾ ਕੰਮ ਕਰਦੇ ਨੇ ਅਤੇ ਜਿਸ ਤਰ੍ਹਾਂ ਇੱਕ ਸਰਕਾਰੀ ਕਰਮਚਾਰੀ ਲੋਕਾਂ ਦੀ ਸੇਵਾ ਦਾ ਕੰਮ ਕਰਦਾ ਹੈ।
ਇਸ ਦੇ ਨਾਲ ਹੀ ਗੁਰਦਾਸਪੁਰ ਦੇ ਇੱਕ ਡਾਕਟਰ ਦੇ ਵੱਲੋਂ ਅਸਤੀਫ਼ਾ ਦਿੱਤੇ ਜਾਣ 'ਤੇ ਡਾ ਬਲਜੀਤ ਕੌਰ ਨੇ ਕਿਹਾ ਕਿ ਮੈਂ ਵੀ ਇੱਕ ਡਾਕਟਰ ਰਹੀ ਹਾਂ ਅਤੇ ਡਾਕਟਰੀ ਪੇਸ਼ਾ ਹੀ ਅਜਿਹਾ ਹੈ ਕਿ ਕਿਸੇ ਵੀ ਵਕਤ ਲੋਕਾਂ ਦੀ ਸੇਵਾ ਦੇ ਕਰਨ ਲਈ ਡਾਕਟਰਾਂ ਨੂੰ ਹਾਜ਼ਰ ਰਹਿਣਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਇਸ ਵਿੱਚ ਕੋਈ ਗੁਰੇਜ਼ ਨਹੀਂ ਕਰਨਾ ਚਾਹੀਦਾ ਜੇਕਰ ਸਰਕਾਰ ਵੱਲੋਂ ਦਿੱਤੇ ਗਏ ਆਦੇਸ਼ ਹਨ ਕਿ ਸਵੇਰੇ ਨੌੰ ਵਜੇ ਤੋਂ ਲੈ ਕੇ ਸ਼ਾਮ ਪੰਜ ਵਜੇ ਤਕ ਡਾਕਟਰ ਹਸਪਤਾਲ ਵਿੱਚ ਰਹਿਣ ਤਾਂ ਮੈਨੂੰ ਨਹੀਂ ਲੱਗਦਾ ਕਿ ਇਸ ਵਿਚ ਕੋਈ ਗਲਤ ਗੱਲ ਹੈ।
ਉਨ੍ਹਾਂ ਅੱਗੇ ਕਿਹਾ ਕਿ ਡਾਕਟਰਾਂ ਨੂੰ ਤਾਂ ਹਰ ਸਮੇਂ ਮਰੀਜ਼ਾਂ ਦੀ ਸੇਵਾ ਦੇ ਲਈ ਹਾਜ਼ਰ ਰਹਿਣਾ ਚਾਹੀਦਾ ਹੈ ਕਿਉਂਕਿ ਐਮਰਜੈਂਸੀ ਕਦੇ ਵੀ ਹੋ ਸਕਦੀ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਉਹ ਮਹਿਲਾਵਾਂ ਦੇ ਲਈ ਪਹਿਲ ਦੇ ਆਧਾਰ 'ਤੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪਿੰਡਾਂ ਦੇ ਵਿੱਚ ਸਕੂਲਾਂ ਨੂੰ ਅਪਗਰੇਡ ਕਰਵਾਉਣਗੇ ਤਾਂ ਕਿ ਬੱਚਿਆਂ ਚੰਗੀ ਸਿੱਖਿਆ ਹਾਸਲ ਕਰ ਸਕਣ।
ਦੱਸ ਦੇਈਏ ਕਿ ਕੈਬਨਿਟ ਮੰਤਰੀ ਅਤੇ ਮਲੋਟ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ ਬਲਜੀਤ ਕੌਰ ਸ਼ੁੱਕਰਵਾਰ ਨੂੰ ਆਪਣੇ ਹਲਕੇ ਮਲੋਟ ਦੇ ਵੱਖ ਵੱਖ ਪਿੰਡਾਂ ਦੇ ਵਿਚ ਪਹੁੰਚੇ ਅਤੇ ਲੋਕਾਂ ਦੇ ਨਾਲ ਗੱਲਬਾਤ ਕੀਤੀ ਅਤੇ ਇਸ ਦੌਰਾਨ ਉਨ੍ਹਾਂ ਦੇ ਵੱਲੋਂ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਮੌਕੇ 'ਤੇ ਹੀ ਨਿਪਟਾਰਾ ਕਰਵਾਇਆ ਤੇ ਵੱਡੇ ਲੈਵਲ ਦੇ ਕੰਮਾਂ ਲਈ ਉਨ੍ਹਾਂ ਕਿਹਾ ਕਿ ਜਲਦ ਹੀ ਇਨ੍ਹਾਂ ਨੂੰ ਹੱਲ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਕਣਕ ਦੇ ਖਰੀਦ ਸੀਜਨ ਸਹੀ ਢੰਗ ਨਾਲ ਚਲੇ ਇਸ ਦੇ ਲਈ ਵਿਭਾਗ ਤਿਆਰ: ਲਾਲ ਚੰਦ ਕਟਾਰੂਚੱਕ