ਪੜਚੋਲ ਕਰੋ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਜੰਗ ਗਈ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਸੂਬੇ ‘ਚੋਂ ਨਸ਼ਿਆਂ ਦਾ ਪੂਰੀ ਤਰਾਂ ਖਾਤਮਾ ਨਹੀਂ ਹੋ ਜਾਂਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਖਿਲਾਫ ਚੱਲ ਰਹੀ ਜੰਗ ਦੌਰਾਨ ਮੋਹਾਲੀ ਪੁਲਿਸ ਨੇ ਐਤਵਾਰ ਨੂੰ ਪਿੰਡ ਦੱਪਰ ਨੇੜੇ ਅੰਬਾਲਾ-ਚੰਡੀਗੜ ਹਾਈਵੇ ‘ਤੇ ਵਿਸ਼ੇਸ਼ ਨਕਾਬਬੰਦੀ ਦੌਰਾਨ ਐਂਬੂਲੈਂਸ .......

ਚੰਡੀਗੜ :  ਨਸ਼ੀਲੇ ਪਦਾਰਥਾਂ ਦੀ ਤਸਕਰੀ ਲਈ ਐਂਬੂਲੈਂਸ ਦੀ ਦੁਰਵਰਤੋਂ ਕਰਨ ਵਾਲੇ ਤਿੰਨ ਵਿਅਕਤੀਆਂ ਦੀ ਗਿ੍ਰਫਤਾਰੀ ਦੇ ਮਾਮਲੇ ਦਾ ਨੋਟਿਸ ਲੈਂਦਿਆਂ, ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ (ਡੀਆਈਜੀ) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਸਿਵਲ, ਸਿਹਤ ਅਤੇ ਸਬੰਧਤ ਰੈਗੂਲੇਟਰੀ ਅਧਿਕਾਰੀਆਂ ਕੋਲ ਉਠਾਉਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਖਿਲਾਫ ਚੱਲ ਰਹੀ ਜੰਗ ਦੌਰਾਨ ਮੋਹਾਲੀ ਪੁਲਿਸ ਨੇ ਐਤਵਾਰ ਨੂੰ ਪਿੰਡ ਦੱਪਰ ਨੇੜੇ ਅੰਬਾਲਾ-ਚੰਡੀਗੜ ਹਾਈਵੇ ‘ਤੇ ਵਿਸ਼ੇਸ਼ ਨਕਾਬਬੰਦੀ ਦੌਰਾਨ ਐਂਬੂਲੈਂਸ ਵਿੱਚ ਇਕ ਫਰਜ਼ੀ ਮਰੀਜ ਦੇ ਸਿਰ ਥੱਲੇ ਰੱਖੇ ਸਿਰਹਾਣੇ ‘ਚ ਛੁਪਾ ਕੇ ਰੱਖੀ 8 ਕਿਲੋ ਅਫੀਮ ਬਰਾਮਦ ਕਰਕੇ ਅੰਤਰ-ਰਾਜੀ ਨਸ਼ਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਰਵੀ ਸ੍ਰੀਵਾਸਤਵ (28) ਵਾਸੀ ਰਾਮਪੁਰ, (ਯੂ.ਪੀ.) ਜੋ ਮੌਜੂਦਾ ਸਮੇਂ ਚੰਡੀਗੜ ਸਥਿਤ ਰਾਮ ਦਰਬਾਰ ਵਿਖੇ ਰਹਿ ਰਿਹਾ ਹੈ

ਡੀ.ਆਈ.ਜੀ. ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਨੂੰ ਜੜੋਂ ਪੁੱਟਣ ਲਈ ਮੁੱਖ ਮੰਤਰੀ ਵੱਲੋਂ ਸਖਤ ਨਿਰਦੇਸ਼ ਦੇ ਚਲਦਿਆਂ ਮੁਹਾਲੀ ਪੁਲਿਸ ਨੇ ਇੱਕ ਅੰਤਰਰਾਜੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਜਿਸ ਨੇ ਐਮਰਜੈਂਸੀ ਸੇਵਾਵਾਂ ਦੀ ਦੁਰਵਰਤੋਂ ਕਰਕੇ ਖ਼ਤਰੇ ਦੀ ਘੰਟੀ ਖੜਕਾ ਦਿੱਤੀ  ਹੈ। ਉਨਾਂ ਕਿਹਾ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਿਵੇਂ ਮੁਲਜ਼ਮਾਂ ਨੇ ਸੈਕਿੰਡ ਹੈਂਡ ਐਂਬੂਲੈਂਸ ਖਰੀਦੀ ਅਤੇ ਨਸ਼ਿਆਂ ਦੀ ਤਸਕਰੀ ਲਈ ਇਸ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ।’’ ਪੁਲਿਸ ਦੀ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਹ ਘੱਟੋ-ਘੱਟ 10-12ਵੀਂ ਵਾਰ ਸੀ ਜਦੋਂ ਮੁਲਜ਼ਮਾਂ ਨੇ ਬਰੇਲੀ ਤੋਂ ਅਫੀਮ ਦੀ ਤਸਕਰੀ ਕਰਨ ਲਈ ਇਸ ਐਂਬੂਲੈਂਸ ਦੀ ਵਰਤੋਂ ਕੀਤੀ।

ਸਾਰੇ ਸਬੰਧਤ ਅਧਿਕਾਰੀਆਂ ਕੋਲ ਮਾਮਲਾ ਉਠਾਉਣ ਤੋਂ ਇਲਾਵਾ ਡੀਆਈਜੀ ਭੁੱਲਰ ਨੇ ਕਿਹਾ ਕਿ ਉਨਾਂ ਨੇ ਰੇਂਜ ਦੇ ਤਿੰਨੇ ਐਸਐਸਪੀਜ ਨੂੰ ਆਪਣੇ ਸਬੰਧਤ ਜਿਲਿਆਂ ਵਿੱਚ ਸਾਰੇ ਹਸਪਤਾਲਾਂ ਅਤੇ ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਅਤੇ ਉਨਾਂ ਨੂੰ ਸੌਂਪੀਆਂ ਐਂਬੂਲੈਂਸਾਂ ਦੀ ਸੂਚੀ ਪ੍ਰਾਪਤ ਕਰਨ ਲਈ ਵੀ ਕਿਹਾ ਹੈ ਤਾਂ ਜੋ ਪੁਲਿਸ ਅਪਰਾਧਿਕ ਗਤੀਵਿਧੀਆਂ ਲਈ ਐਮਰਜੈਂਸੀ ਸੇਵਾਵਾਂ ਦੀ ਵਰਤੋਂ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰ ਸਕੇ ਅਤੇ ਅਸਲ ਮਰੀਜਾਂ ਨੂੰ ਸੁਰੱਖਿਅਤ ਸੁਵਿਧਾ ਮੁਹੱਈਆ ਕਰਾਉਣ ਲਈ ਰਾਹ ਪੱਧਰਾ ਕਰ  ਸਕੇ।

 ਨਸ਼ਿਆਂ ਦੀ ਬਰਾਮਦਗੀ ਬਾਰੇ  ਹੋਰ ਜਾਣਕਾਰੀ ਦਿੰਦਿਆਂ, ਡੀਆਈਜੀ ਨੇ ਦੱਸਿਆ ਕਿ ਉਨਾਂ ਦੀ ਰੇਂਜ ਤੋਂ  1 ਅਪ੍ਰੈਲ, 2022 ਤੋਂ ਕੁੱਲ 2.41 ਕਿਲੋ ਹੈਰੋਇਨ, 20.42 ਕਿਲੋ ਅਫੀਮ, 2.10 ਕੁਇੰਟਲ ਭੁੱਕੀ, 200 ਗ੍ਰਾਮ ਚਰਸ, 7.29 ਕਿਲੋ ਗਾਂਜਾ, 40945 ਨਸ਼ੀਲੇ ਟੀਕੇ, 870590 ਨਸ਼ੀਲੀਆਂ ਗੋਲੀਆਂ ਤੋਂ ਇਲਾਵਾ 8.08 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ  ਗਈ ਹੈ। ਉਨਾਂ ਦੱਸਿਆ ਕਿ ਪੁਲਿਸ ਨੇ ਕੁੱਲ 211 ਐਫ.ਆਈ.ਆਰ. ਦਰਜ ਕੀਤੀਆਂ ਹਨ , ਜਿਨਾਂ ਵਿਚੋਂ 14 ਵਪਾਰਕ ਮਾਮਲੇ ਹਨ ਅਤੇ 307 ਨਸ਼ਾ ਤਸਕਰਾਂ/ਸਪਲਾਇਰਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਪੁਲਿਸ 11 ਭਗੌੜੇ ਅਪਰਾਧੀਆਂ ਨੂੰ ਵੀ ਗਿ੍ਰਫਤਾਰ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Advertisement
ABP Premium

ਵੀਡੀਓਜ਼

ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ, 'ਪੰਜਾਬ ਬੰਦ' ਨੇ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂHappy New Year 2025: ਨਵਾਂ ਸਾਲ ਖੁਸ਼ੀਆਂ ਲੈ ਕੇ ਆਵੇ, ਵਾਹਿਗੁਰੂ ਪੁਰਾਣੇ ਵਰ੍ਹੇ ਦੀਆਂ ਭੁੱਲਾਂ ਬਖਸ਼ਣJai Maa Jawala Ji: ਨਵੇਂ ਸਾਲ 'ਤੇ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨHappy New Year 2025 : ਨਵੇਂ ਸਾਲ 2025 ਦੀ ਇਲਾਹੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ
Farmers Protest: ਨੌਂ ਘੰਟਿਆਂ ਦੇ 'ਪੰਜਾਬ ਬੰਦ' ਨੇ ਹੀ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂ, ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ
Diljit Dosanjh: ਪੰਜਾਬੀ ਆ ਗਏ ਓਏ...ਦਿਲਜੀਤ ਦੇ ਕਹਿੰਦਿਆਂ ਹੀ ਖੂਨ ਮਾਰਨ ਲੱਗਾ ਉਬਾਲੇ
Diljit Dosanjh: ਪੰਜਾਬੀ ਆ ਗਏ ਓਏ...ਦਿਲਜੀਤ ਦੇ ਕਹਿੰਦਿਆਂ ਹੀ ਖੂਨ ਮਾਰਨ ਲੱਗਾ ਉਬਾਲੇ
ਅਸ਼ਲੀਲ ਕੰਟੈਂਟ ਦਿਖਾਉਣ ਵਾਲੀਆਂ ਇਨ੍ਹਾਂ ਐਪਸ 'ਤੇ ਸਰਕਾਰ ਦੀ ਸਖ਼ਤ ਕਾਰਵਾਈ, 18 OTT ਐਪਸ ਕੀਤੀਆਂ ਬੰਦ
ਅਸ਼ਲੀਲ ਕੰਟੈਂਟ ਦਿਖਾਉਣ ਵਾਲੀਆਂ ਇਨ੍ਹਾਂ ਐਪਸ 'ਤੇ ਸਰਕਾਰ ਦੀ ਸਖ਼ਤ ਕਾਰਵਾਈ, 18 OTT ਐਪਸ ਕੀਤੀਆਂ ਬੰਦ
Embed widget