ਪਟਿਆਲਾ 'ਚ ਸਿੱਖ ਜਥੇਬੰਦੀਆਂ ਤੇ ਸ਼ਿਵ ਸੈਨਾ ਦੇ ਕਾਰਕੁਨਾਂ ਵਿਚਾਲ ਟਕਰਾਅ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਹੀ ਵੱਡੀ ਗੱਲ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ। ਮੈਂ ਡੀਜੀਪੀ ਨਾਲ ਗੱਲ ਕੀਤੀ, ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਗਈ ਹੈ।
ਚੰਡੀਗੜ੍ਹ: ਪਟਿਆਲਾ ਵਿੱਚ ਸਿੱਖ ਜਥੇਬੰਦੀਆਂ ਤੇ ਸ਼ਿਵ ਸੈਨਾ ਦੇ ਕਾਰਕੁਨਾਂ ਵਿਚਾਲ ਟਕਰਾਅ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਗੰਭੀਰਤਾ ਨਾਲ ਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਹੈ। ਮੈਂ ਡੀਜੀਪੀ ਨਾਲ ਗੱਲ ਕੀਤੀ, ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂਅਤੇ ਕਿਸੇ ਨੂੰ ਵੀ ਰਾਜ ਵਿੱਚ ਗੜਬੜ ਪੈਦਾ ਨਹੀਂ ਕਰਨ ਦੇਵਾਂਗੇ। ਪੰਜਾਬ ਦੀ ਸ਼ਾਂਤੀ ਤੇ ਸਦਭਾਵਨਾ ਸਭ ਤੋਂ ਮਹੱਤਵਪੂਰਨ ਹੈ।
The incident of clashes in Patiala are deeply unfortunate. I spoke with the DGP, peace has been restored in the area. We are closely monitoring the situation and will not let anyone create disturbance in the State. Punjab’s peace and harmony is of utmost importance.
— Bhagwant Mann (@BhagwantMann) April 29, 2022
ਇਸੇ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ ਹੈ ਕਿ ਅੱਜ ਪਟਿਆਲਾ ਵਿੱਚ ਹੋਈ ਝੜਪ ਦੀ ਮੈਂ ਸਖ਼ਤ ਨਿਖੇਧੀ ਕਰਦਾ ਹਾਂ। ਉਨ੍ਹਾਂ ਸਮਾਜ ਦੇ ਸਾਰੇ ਵਰਗਾਂ ਨੂੰ ਸ਼ਾਂਤੀ ਤੇ ਮਨੁੱਖਤਾ ਦੇ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ।
I strongly condemn the clashes that took place in Patiala today. Appealing all sections of society to follow the path of peace and humanity. @AAPPunjab @thetribunechd @htTweets @ZeePunjabHH @News18Punjab @ABPNews @ANI @PTI_News
— Adv Harpal Singh Cheema (@HarpalCheemaMLA) April 29, 2022
ਦੱਸ ਦਈਏ ਕਿ ਅੱਜ ਪਟਿਆਲਾ ਵਿੱਚ ਹਿੰਦੂ ਸੰਗਠਨਾਂ ਵੱਲੋਂ ਖਾਲਿਸਤਾਨ ਪੱਖੀਆਂ ਦੇ ਵਿਰੋਧ ਦਾ ਐਲਾਨ ਕੀਤਾ ਸੀ ਜਿਸ ਮਗਰੋਂ ਸਿੱਖ ਜਥੇਬੰਦੀਆਂ ਦੇ ਮੈਂਬਰ ਵੀ ਇਕੱਠੇ ਹੋ ਗਏ। ਇਸ ਨੂੰ ਲੈ ਕੇ ਹਾਲਾਤ ਤਣਾਅਪੂਰਨ ਹੋ ਗਏ। ਪੁਲਿਸ ਵੱਲੋਂ ਟਕਰਾਅ ਨੂੰ ਰੋਕਣ ਲਈ ਸਿੱਖ ਜਥੇਬੰਦੀਆਂ ਦੇ ਮੈਂਬਰ ਨੂੰ ਰੋਕਿਆ ਗਿਆ। ਇਸ ਦੌਰਾਨ ਖਿੱਚ-ਧੂਹ ਵੀ ਹੋਈ।
ਪੁਲਿਸ ਅਧਿਕਾਰੀ ਕਹਿ ਰਹੇ ਹਨ ਕਿ ਸਿੱਖ ਜਥੇਬੰਦੀਆ ਨੂੰ ਲਾਅ ਐਂਡ ਆਰਡਰ ਖਰਾਬ ਨਹੀਂ ਕਰਨ ਦਿੱਤਾ ਜਾਏਗਾ। ਸਿੱਖ ਜਥੇਬੰਦੀਆ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਤੋਂ ਚੱਲੀਆਂ ਤੇ ਫੁਹਾਰਾ ਚੌਂਕ ਪਹੁੰਚੀਆਂ ਜਿੱਥੇ ਪੁਲਿਸ ਨੇ ਰੋਕ ਲਿਆ। ਤ੍ਰਿਪੜੀ ਦੇ ਐਸਐਚਓ ਕਰਨਬੀਰ ਸਿੱਖ ਕਾਰਕੁਨਾਂ ਨੂੰ ਰੋਕਦੇ ਹੋਏ ਹੋਏ ਜ਼ਖ਼ਮੀ ਹੋ ਗਏ। ਹਾਸਲ ਜਾਣਕਾਰੀ ਮੁਤਾਬਕ ਪਟਿਆਲਾ ਵਿੱਚ ਹਿੰਦੂ ਸੰਗਠਨ ਸ਼ਿਵ ਸੈਨਾ ਬਾਲ ਠਾਕਰੇ ਵੱਲੋਂ ਖਾਲਿਸਤਾਨ ਪੱਖੀਆਂ ਦੇ ਵਿਰੋਧ ਪ੍ਰਦਰਸ਼ਨ ਕੀਤਾ ਜਾਣਾ ਸੀ। ਇਸ ਦਾ ਪਤਾ ਲੱਗਦਿਆਂ ਹੀ ਸਿੱਖ ਜਥੇਬੰਦੀਆ ਵੀ ਇਕੱਠੀਆਂ ਹੋ ਗਈਆਂ। ਪੁਲਿਸ ਵੱਲੋ ਸਿੱਖ ਜਥੇਬੰਦੀਆਂ ਨੂੰ ਰੋਕਿਆ ਗਿਆ ਹੈ।